06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਡਿਪਟੀ ਕਮਿਸ਼ਨਰ ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਕਿਸਾਨਾਂ ਨੂੰ ਪਰਾਲੀ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਦੀ ਅਪੀਲ

ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹੇ ਵਿਚ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

Ad Position 21
No active advertisement
ਅਜੀਤ ਡੈਸਕ 07-10-2026
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹੇ ਵਿਚ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਕਿਸਾਨਾਂ ਨੂੰ ਉਪਲਬਧ ਖੇਤੀ ਮਸ਼ੀਨਰੀ ਅਤੇ ਵਿਗਿਆਨਕ ਤਰੀਕਿਆਂ ਦੀ ਵਰਤੋਂ ਕਰਦਿਆਂ ਪਰਾਲੀ ਦਾ ਖੇਤਾਂ ਵਿਚ ਹੀ ਨਿਪਟਾਰਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਨਾ ਸਿਰਫ਼ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਖੇਤੀਬਾੜੀ ਲਈ ਲਾਭਦਾਇਕ ਜੀਵਾਣੂਆਂ ‘ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸੰਵੇਦਨਸ਼ੀਲ ਅਤੇ ਹਾਟ ਸਪਾਟ ਖੇਤਰਾਂ ਵਿਚ ਵਿਸ਼ੇਸ਼ ਨਿਗਰਾਨੀ ਕੀਤੀ ਜਾਵੇ। ਖੇਤੀਬਾੜੀ ਵਿਭਾਗ ਅਤੇ ਹੋਰ ਸਬੰਧਿਤ ਵਿਭਾਗਾਂ ਦੀਆਂ ਟੀਮਾਂ ਵਲੋਂ ਖੇਤਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਆਧੁਨਿਕ ਅਤੇ ਵਾਤਾਵਰਣ ਪੱਖੋਂ ਸੁਰੱਖਿਅਤ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਪਿੰਡ ਪੱਧਰ ‘ਤੇ ਜਾਗਰੂਕਤਾ ਕੈਂਪ ਅਤੇ ਕਿਸਾਨ ਮੀਟਿੰਗਾਂ ਕਰਵਾਉਣ ਦੇ ਵੀ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ, ਪਰਾਲੀ ਨੂੰ ਮਿੱਟੀ ਵਿਚ ਮਿਲਾਉਣ ਦੇ ਫ਼ਾਇਦਿਆਂ ਅਤੇ ਉਪਲਬਧ ਖੇਤੀ ਮਸ਼ੀਨਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਸਿਰਫ਼ ਵਾਤਾਵਰਣ ਦੀ ਸੰਭਾਲ ਨਾਲ ਜੁੜਿਆ ਮੁੱਦਾ ਨਹੀਂ, ਸਗੋਂ ਇਹ ਮਿੱਟੀ ਦੀ ਸਿਹਤ, ਖੇਤੀ ਦੀ ਉਤਪਾਦਕਤਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਨਾਲ ਵੀ ਸਿੱਧੇ ਤੌਰ ‘ਤੇ ਸਬੰਧਿਤ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਸਰਕਾਰ ਵਲੋਂ ਉਪਲਬਧ ਕਰਵਾਈ ਜਾ ਰਹੀ ਮਸ਼ੀਨਰੀ ਅਤੇ ਤਕਨੀਕੀ ਸਹਾਇਤਾ ਦਾ ਲਾਭ ਲੈਂਦਿਆਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ। ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਸਬੰਧੀ ਸਰਕਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਾਲ-ਨਾਲ ਕਿਸਾਨਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾਵੇ ਅਤੇ ਜ਼ਿਲ੍ਹੇ ਨੂੰ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਲਈ ਸਾਂਝੇ ਯਤਨ ਕੀਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਖੇ ਵਿਸ਼ਵ ਅਧਿਆਪਕ ਦਿਵਸ ਮਨਾਇਆ ਅਧਿਆਪਕ ਉਹ ਸ਼ਖ਼ਸੀਅਤ ਹਨ ਜੋ ਹੋਰ ਸਾਰੇ ਪੇਸ਼ੇਵਾਰਾਂ ਨੂੰ ਤਿਆਰ ਕਰਦ... ਅਗਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਹੋਈ
Ad Position 24