08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸਮਾਜ ਸੇਵੀ ਗੁਰਨਾਮ ਸਿੰਘ ਲਵਲੀ ਨੂੰ ਮਿਲਿਆ ਦੂਜੀ ਵਾਰ ਸਟੇਟ ਐਵਾਰਡ ਲਵਲੀ ਨੇ 105 ਵਾਰ ਕੀਤਾ ਖ਼ੂਨਦਾਨ

ਮੋਗਾ, 7 ਅਕਤੂਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਸਮਾਜ ਸੇਵਾ ਅਤੇ ਖ਼ੂਨਦਾਨ ਦੇ ਖੇਤਰ ਵਿਚ ਲਗਾਤਾਰ ਯੋਗਦਾਨ ਪਾਉਣ ਵਾਲੇ ਭਾਈ ਘਨੱਈਆ ਬਲੱਡ ਡੋਨਰ ਮੋਗਾ ਦੇ ਪ੍ਰਧਾਨ ਗੁਰਨਾਮ ਸਿੰਘ ਲਵਲੀ ਨੂੰ 105 ਵਾਰ ਖ਼ੂਨਦਾਨ ਕਰਨ ‘ਤੇ ਚੰਡੀਗੜ੍ਹ ਵਿਖੇ ਉਨ੍ਹਾਂ ਦੀਆਂ ਸਮਾਜ ਪ੍ਰਤੀ ਸੇਵਾਵਾਂ ਲਈ ਦੂਜੀ ਵਾਰ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਟੇਟ ਅਵਾਰਡ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਅਤੇ ਸਕੱਤਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 08-10-2026
ਮੋਗਾ, 7 ਅਕਤੂਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਸਮਾਜ ਸੇਵਾ ਅਤੇ ਖ਼ੂਨਦਾਨ ਦੇ ਖੇਤਰ ਵਿਚ ਲਗਾਤਾਰ ਯੋਗਦਾਨ ਪਾਉਣ ਵਾਲੇ ਭਾਈ ਘਨੱਈਆ ਬਲੱਡ ਡੋਨਰ ਮੋਗਾ ਦੇ ਪ੍ਰਧਾਨ ਗੁਰਨਾਮ ਸਿੰਘ ਲਵਲੀ ਨੂੰ 105 ਵਾਰ ਖ਼ੂਨਦਾਨ ਕਰਨ ‘ਤੇ ਚੰਡੀਗੜ੍ਹ ਵਿਖੇ ਉਨ੍ਹਾਂ ਦੀਆਂ ਸਮਾਜ ਪ੍ਰਤੀ ਸੇਵਾਵਾਂ ਲਈ ਦੂਜੀ ਵਾਰ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਟੇਟ ਅਵਾਰਡ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਅਤੇ ਸਕੱਤਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਦਿੱਤਾ ਗਿਆ। ਗੁਰਨਾਮ ਸਿੰਘ ਲਵਲੀ ਵਲੋਂ ਖ਼ੂਨਦਾਨ ਨੂੰ ਉਤਸ਼ਾਹਿਤ ਕਰਨ ਅਤੇ ਲੋੜਵੰਦ ਮਰੀਜ਼ਾਂ ਲਈ ਖ਼ੂਨ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਇਸ ਮੌਕੇ ਸ਼ਲਾਘਾ ਕੀਤੀ ਗਈ। ਭਾਈ ਘਨੱਈਆ ਬਲੱਡ ਡੋਨਰ ਮੋਗਾ ਵਲੋਂ ਸਮੇਂ-ਸਮੇਂ ‘ਤੇ ਖ਼ੂਨਦਾਨ ਕੈਂਪ ਲਗਾ ਕੇ ਲੋਕਾਂ ਨੂੰ ਖ਼ੂਨਦਾਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਗੁਰਨਾਮ ਸਿੰਘ ਲਵਲੀ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਪ੍ਰੇਰਨਾ ਦਾ ਸਰੋਤ ਹੈ ਅਤੇ ਉਹ ਭਵਿੱਖ ਵਿਚ ਵੀ ਸਮਾਜ ਸੇਵਾ ਅਤੇ ਖ਼ੂਨਦਾਨ ਦੇ ਖੇਤਰ ਵਿਚ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ। ਉਨ੍ਹਾਂ ਇਸ ਸਨਮਾਨ ਲਈ ਸਿਹਤ ਵਿਭਾਗ ਅਤੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਗੁਰਨਾਮ ਸਿੰਘ ਲਵਲੀ ਨੂੰ ਕੋਰੋਨਾ ਕਾਲ ਮੌਕੇ ਆਪਣੀਆਂ ਵਧੀਆ ਸੇਵਾਵਾਂ ਦੇਣ ‘ਤੇ ਵੀ ਸਿਹਤ ਵਿਭਾਗ ਪੰਜਾਬ ਵਲੋਂ ਵਿਸ਼ੇਸ਼ ਅਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ ਸੀ।
Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਨੇ ਪੁਲਿਸ, ਖੇਤੀਬਾੜੀ, ਪੀ.ਪੀ.ਸੀ.ਬੀ. ਸਮੇਤ ਸਮੂਹ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਿਹਾ, ਪਰਾਲ... ਅਗਲੀ ਖ਼ਬਰ ਕਾਂਗਰਸ ਕਮੇਟੀ ਨਿਹਾਲ ਸਿੰਘ ਵਾਲਾ ਦੇ ਅਹੁਦੇਦਾਰਾਂ ਦੀ ਬਲਾਕ ਪ੍ਰਧਾਨ ਬਰਾੜ ਵਲੋਂ ਪਹਿਲੀ ਲਿਸਟ ਜਾਰੀ
Ad Position 24