08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਡੀ.ਸੀ. ਨੇ ਪੁਲਿਸ, ਖੇਤੀਬਾੜੀ, ਪੀ.ਪੀ.ਸੀ.ਬੀ. ਸਮੇਤ ਸਮੂਹ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਮੁਕੰਮਲ ਰੋਕ ਲਈ ਪ੍ਰਸ਼ਾਸਨ ਸਖ਼ਤ

ਮੋਗਾ, 7 ਅਕਤੂਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ‘ਤੇ ਮੁਕੰਮਲ ਰੋਕ ਲਗਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਆਪਕ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਪਰਾਲੀ ਪ੍ਰਬੰਧਨ ਅਤੇ ਅੱਗ ਲਗਾਉਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ।

Ad Position 21
No active advertisement
ਅਜੀਤ ਡੈਸਕ 08-10-2026
ਮੋਗਾ, 7 ਅਕਤੂਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ‘ਤੇ ਮੁਕੰਮਲ ਰੋਕ ਲਗਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਆਪਕ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਪਰਾਲੀ ਪ੍ਰਬੰਧਨ ਅਤੇ ਅੱਗ ਲਗਾਉਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਦੀ ਕਿਸੇ ਵੀ ਘਟਨਾ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਖੇਤਰੀ ਪੱਧਰ ‘ਤੇ ਨਿਗਰਾਨੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀ ਐਸ.ਡੀ.ਐਮ. ਤੇ ਡੀ.ਐਸ.ਪੀ. ਆਪਣੇ-ਆਪਣੇ ਖੇਤਰਾਂ ਵਿਚ ਲਗਾਤਾਰ ਦੌਰੇ ਕਰਨ ਅਤੇ ਜਿੱਥੇ ਵੀ ਪਰਾਲੀ ਨੂੰ ਅੱਗ ਲਗਾਉਣ ਦੀ ਸੂਚਨਾ ਮਿਲਦੀ ਹੈ, ਉੱਥੇ ਤੁਰੰਤ ਪਹੁੰਚ ਕੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੇ ਸੁਚੱਜੇ ਪ੍ਰਬੰਧਨ ਵਿਚ ਹਿੱਸਾ ਪਾਉਣ ਵਾਲੇ ਕਿਸਾਨਾਂ ਨੂੰ ਪ੍ਰਸ਼ਾਸਨ ਵਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨਾ ਵਾਤਾਵਰਨ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ਲਈ ਗੰਭੀਰ ਨੁਕਸਾਨਦਾਇਕ ਹੈ। ਇਸ ਲਈ ਕਿਸਾਨਾਂ ਨੂੰ ਕੇਵਲ ਜਾਗਰੂਕ ਕਰਨਾ ਹੀ ਨਹੀਂ , ਸਗੋਂ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਲਈ ਉਪਲਬਧ ਆਧੁਨਿਕ ਖੇਤੀਬਾੜੀ ਮਸ਼ੀਨਰੀ ਅਤੇ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਲਈ ਵੀ ਪ੍ਰੇਰਿਤ ਕੀਤਾ ਜਾਵੇ। ਇਸ ਸੀਜ਼ਨ ਦੌਰਾਨ ਸਬਸਿਡੀ ਉੱਪਰ 700 ਤੋਂ ਵੱਧ ਮਸ਼ੀਨਾਂ ਦਿੱਤੀਆਂ ਗਈਆਂ ਹਨ ਤਾਂ ਜੋ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਿਚ ਕੋਈ ਦਿੱਕਤ ਨਾ ਆਵੇ। ਇਸ ਨਾਲ ਜ਼ਿਲ੍ਹੇ ਵਿਚ ਸਬਸਿਡੀ ਉੱਪਰ ਮਸ਼ੀਨਾਂ ਦੀ ਗਿਣਤੀ 1158 ਹੋ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿਚ ਮੌਜੂਦ ਬੇਲਰਾਂ ਦੇ ਮੋਬਾਈਲ ਨੰਬਰ ‘ਤੇ ਲੋਕੇਸ਼ਨ ਜਨਤਕ ਕੀਤੇ ਜਾਣ ਤਾਂ ਜੋ ਕਿਸਾਨ ਉਨ੍ਹਾਂ ਨਾਲ ਸਿੱਧਾ ਰਾਬਤਾ ਕਰ ਕੇ ਪਰਾਲੀ ਨੂੰ ਖੇਤਾਂ ਵਿਚੋਂ ਚੁਕਵਾ ਸਕਣ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਜ਼ਿਲ੍ਹੇ ਵਿਚ ਪਰਾਲੀ ਪ੍ਰੋਟੈਕਸ਼ਨ ਫੋਰਸ ਦਾ ਗਠਨ ਕੀਤਾ ਗਿਆ ਹੈ ਜਿਸ ਦੀਆਂ 9 ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਲਗਾਤਾਰ ਗਸ਼ਤ ਕਰਨਗੀਆਂ। ਇਸ ਤੋਂ ਇਲਾਵਾ ਐਸ.ਡੀ.ਐਮ. ਨੂੰ ਪੂਰੀ ਮੁਹਿੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਐਸ.ਡੀ.ਐਮ. ਤੇ ਡੀ.ਐਸ.ਪੀ. ਨੂੰ ਸਾਂਝੇ ਤੌਰ ‘ਤੇ ਹਲਕੇ ਵਿਚ ਖੇਤਾਂ ਦਾ ਦੌਰਾ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਕੇਵਲ ਨਿਰਧਾਰਿਤ ਸਮੇਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ ਤੇ ਮਿਥੇ ਸਮੇਂ ਤੋਂ ਹੀ ਬਾਅਦ ਜਾਂ ਪਹਿਲਾਂ ਕਟਾਈ ਕਰਨ ਵਾਲੇ ਕੰਬਾਈਨ ਮਾਲਕਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਸਾਗਰ ਸੇਤੀਆ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡ ਪੱਧਰ ‘ਤੇ ਕਿਸਾਨਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣ, ਪਰਾਲੀ ਪ੍ਰਬੰਧਨ ਦੀਆਂ ਵਿਗਿਆਨਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਅਤੇ ਉਪਲਬਧ ਮਸ਼ੀਨਰੀ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿਚ ਕਿਸੇ ਵੀ ਪੱਧਰ ‘ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਜ਼ੀਰੋ ਬਰਨਿੰਗ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਪੂਰੀ ਗੰਭੀਰਤਾ ਨਾਲ ਯਤਨ ਕਰਨ ਲਈ ਕਿਹਾ। ਮੀਟਿੰਗ ਵਿਚ ਵਿਸ਼ੇਸ਼ ਕਾਰਜ ਅਫ਼ਸਰ ( ਸ਼ਹਿਰੀ ਮਾਮਲੇ) ਹਰਸ਼ਿਤਾ ਸ਼ਰਮਾ, ਸਮੂਹ ਐਸ.ਡੀ.ਐਮ., ਪੁਲਿਸ ਵਿਭਾਗ, ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਮੋਗਾ ਅਤੇ ਸਮੂਹ ਕਲੱਸਟਰ ਅਫ਼ਸਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ. ਬੀ. ਬੀ. ਐਸ. ਸਕੂਲ ਸੁਖਾਨੰਦ ਨੇ ਜਿੱਤੇ 7 ਮੈਡਲ ਅਗਲੀ ਖ਼ਬਰ ਸਮਾਜ ਸੇਵੀ ਗੁਰਨਾਮ ਸਿੰਘ ਲਵਲੀ ਨੂੰ ਮਿਲਿਆ ਦੂਜੀ ਵਾਰ ਸਟੇਟ ਐਵਾਰਡ ਲਵਲੀ ਨੇ 105 ਵਾਰ ਕੀਤਾ ਖ਼ੂਨਦਾਨ
Ad Position 24