08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਮਾਵੇਸ਼ੀ ਸਿੱਖਿਆ ਸੰਬੰਧੀ ਜਾਗਰੂਕਤਾ ਵੀਡੀਓ ਮਡਿਊਲ ਦਿਖਾਇਆ

ਕਿਸ਼ਨਪੁਰਾ ਕਲਾਂ, 7 ਅਕਤੂਬਰ (ਅਮੋਲਕ ਸਿੰਘ ਕਲਸੀ)-ਬਲੌਸਮ ਕਾਨਵੈਂਟ ਸਕੂਲ ਲੀਲਾਂ ਵਿਖੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਮਾਵੇਸ਼ੀ ਸਿੱਖਿਆ ਸਬੰਧੀ 30 ਮਿੰਟ ਦਾ ਜਾਗਰੂਕਤਾ ਅਤੇ ਜਾਣਕਾਰੀ ਪ੍ਰਦਾਨ ਕਰਨ ਵਾਲਾ ਵੀਡੀਓ ਮਡਿਊਲ ਦਿਖਾਇਆ ਗਿਆ। ਇਸ ਮਡਿਊਲ ਦਾ ਮੁੱਖ ਉਦੇਸ਼ ਸਕੂਲ ਦੇ ਸਟਾਫ ਵਿਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਪ੍ਰਤੀ ਸੰਵੇਦਨਸ਼ੀਲਤਾ, ਹਮਦਰਦੀ, ਸਵੀਕਾਰਤਾ ਅਤੇ ਸਮਾਵੇਸ਼ੀ ਸੋਚ ਦਾ ਵਿਕਾਸ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 08-10-2026
ਕਿਸ਼ਨਪੁਰਾ ਕਲਾਂ, 7 ਅਕਤੂਬਰ (ਅਮੋਲਕ ਸਿੰਘ ਕਲਸੀ)-ਬਲੌਸਮ ਕਾਨਵੈਂਟ ਸਕੂਲ ਲੀਲਾਂ ਵਿਖੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਮਾਵੇਸ਼ੀ ਸਿੱਖਿਆ ਸਬੰਧੀ 30 ਮਿੰਟ ਦਾ ਜਾਗਰੂਕਤਾ ਅਤੇ ਜਾਣਕਾਰੀ ਪ੍ਰਦਾਨ ਕਰਨ ਵਾਲਾ ਵੀਡੀਓ ਮਡਿਊਲ ਦਿਖਾਇਆ ਗਿਆ। ਇਸ ਮਡਿਊਲ ਦਾ ਮੁੱਖ ਉਦੇਸ਼ ਸਕੂਲ ਦੇ ਸਟਾਫ ਵਿਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਪ੍ਰਤੀ ਸੰਵੇਦਨਸ਼ੀਲਤਾ, ਹਮਦਰਦੀ, ਸਵੀਕਾਰਤਾ ਅਤੇ ਸਮਾਵੇਸ਼ੀ ਸੋਚ ਦਾ ਵਿਕਾਸ ਕਰਨਾ ਸੀ। ਸਕੂਲ ਦੇ ਅਧਿਆਪਕ ਅਤੇ ਗੈਰ-ਅਧਿਆਪਕ ਸਟਾਫ ਨੂੰ ਇਹ ਵੀਡੀਓ ਮਡਿਊਲ ਦਿਖਾਇਆ ਗਿਆ ਤਾਂ ਜੋ ਉਹ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਲੋੜਾਂ, ਉਨ੍ਹਾਂ ਨੂੰ ਦਰਪੇਸ਼ ਚੁਨੌਤੀਆਂ ਅਤੇ ਉਨ੍ਹਾਂ ਦੀ ਸਿੱਖਿਆ ਨਾਲ ਜੁੜੇ ਵੱਖ-ਵੱਖ ਪਹਿਲੂਆਂ ਨੂੰ ਬਿਹਤਰ ਢੰਗ ਨਾਲ ਸਮਝ ਸਕਣ। ਮਡਿਊਲ ਰਾਹੀਂ ਸਟਾਫ ਨੂੰ ਇਹ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਕਿ ਹਰ ਬੱਚੇ ਨੂੰ ਉਸ ਦੀਆਂ ਯੋਗਤਾਵਾਂ ਅਤੇ ਲੋੜਾਂ ਅਨੁਸਾਰ ਸਿੱਖਣ ਲਈ ਸਮਾਨ ਮੌਕੇ, ਸਹਿਯੋਗੀ ਵਾਤਾਵਰਨ ਅਤੇ ਉਚਿੱਤ ਸਹੂਲਤਾਂ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਸਮਾਵੇਸ਼ੀ ਸਿੱਖਿਆ ਦਾ ਮਕਸਦ ਕਿਸੇ ਵੀ ਬੱਚੇ ਨੂੰ ਉਸ ਦੀਆਂ ਵਿਸ਼ੇਸ਼ ਲੋੜਾਂ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹਿਣ ਦੇਣਾ ਹੈ। ਉਨ੍ਹਾਂ ਨੇ ਕਿਹਾ ਕਿ ਸਮੇਂ ਸਿਰ ਪਹਿਚਾਣ ਅਤੇ ਸਹੀ ਮਾਰਗ ਦਰਸ਼ਨ ਬੱਚੇ ਦੇ ਸਮੁੱਚੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਵੀ ਸਰਕਾਰ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ| ਉਨ੍ਹਾਂ ਕਿਹਾ ਕਿ ਹਰ ਬੱਚੇ ਵਿਚ ਆਪਣੀ ਵਿਲੱਖਣ ਸਮਰੱਥਾ ਹੁੰਦੀ ਹੈ ਅਤੇ ਸਾਡਾ ਫਰਜ਼ ਹੈ ਕਿ ਉਸ ਨੂੰ ਆਪਣੀ ਸਮਰੱਥਾ ਅਨੁਸਾਰ ਅੱਗੇ ਵਧਣ ਲਈ ਬਰਾਬਰ ਮੌਕੇ ਅਤੇ ਸਹਿਯੋਗ ਪ੍ਰਦਾਨ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਜਬਰ ਜਨਾਹ ਮਾਮਲਿਆਂ ਨੂੰ ਸੈਟਲ ਕਰਨ ਦੇ ਦੋਸ਼ਾਂ ਦੀ ਸੀ.ਬੀ.ਆਈ. ਜਾਂਚ ਹੋਵੇ-ਮਾਲਵਿਕਾ ਸੂਦ ਕਿਹਾ, ਸਿਆਸੀ ਦਖ਼ਲ-ਅੰਦਾਜ਼ੀ ਤੋ... ਅਗਲੀ ਖ਼ਬਰ ਸੜਕ ਹਾਦਸੇ ’ਚ ਬਾਘਾ ਪੁਰਾਣਾ ਦੇ ਦੋ ਨੌਜਵਾਨ ਦੋਸਤਾਂ ਦੀ ਮੌਤ-ਦੋਵੇਂ ਸਨ ਮਹਿਜ਼ 19 ਸਾਲ ਦੇ
Ad Position 24