08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਜਬਰ ਜਨਾਹ ਮਾਮਲਿਆਂ ਨੂੰ ਸੈਟਲ ਕਰਨ ਦੇ ਦੋਸ਼ਾਂ ਦੀ ਸੀ.ਬੀ.ਆਈ. ਜਾਂਚ ਹੋਵੇ-ਮਾਲਵਿਕਾ ਸੂਦ ਕਿਹਾ, ਸਿਆਸੀ ਦਖ਼ਲ-ਅੰਦਾਜ਼ੀ ਤੋਂ ਰਹਿਤ ਜਾਂਚ ਕਰਵਾ ਕੇ ਸਚਾਈ ਸਾਹਮਣੇ ਲਿਆਂਦੀ ਜਾਵੇ

ਮੋਗਾ, 7 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਜਬਰ ਜਨਾਹ ਦੇ ਮਾਮਲਿਆਂ ਨੂੰ ਕਥਿਤ ਤੌਰ ‘ਤੇ ਸੈਟਲ ਕਰਨ ਅਤੇ ਇਸ ਲਈ ਵੱਡੀ ਰਕਮ ਦੀ ਮੰਗ ਕੀਤੇ ਜਾਣ ਦੇ ਦੋਸ਼ਾਂ ਨੂੰ ਲੈ ਕੇ ਸਿਆਸੀ ਵਿਵਾਦ ਲਗਾਤਾਰ ਭਖਦਾ ਜਾ ਰਿਹਾ ਹੈ। ਇਸ ਮਾਮਲੇ ਵਿਚ ਕਾਂਗਰਸ ਪਾਰਟੀ ਦੀ ਵਿਧਾਨ ਸਭਾ ਹਲਕਾ ਮੋਗਾ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਹਾਈਕੋਰਟ ਵਿਚ ਦਾਇਰ ਕੀਤੀ ਪੀ.

Ad Position 21
No active advertisement
ਮਾਲਵਿਕਾ ਸੂਦ। 08-10-2026
ਮੋਗਾ, 7 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਜਬਰ ਜਨਾਹ ਦੇ ਮਾਮਲਿਆਂ ਨੂੰ ਕਥਿਤ ਤੌਰ ‘ਤੇ ਸੈਟਲ ਕਰਨ ਅਤੇ ਇਸ ਲਈ ਵੱਡੀ ਰਕਮ ਦੀ ਮੰਗ ਕੀਤੇ ਜਾਣ ਦੇ ਦੋਸ਼ਾਂ ਨੂੰ ਲੈ ਕੇ ਸਿਆਸੀ ਵਿਵਾਦ ਲਗਾਤਾਰ ਭਖਦਾ ਜਾ ਰਿਹਾ ਹੈ। ਇਸ ਮਾਮਲੇ ਵਿਚ ਕਾਂਗਰਸ ਪਾਰਟੀ ਦੀ ਵਿਧਾਨ ਸਭਾ ਹਲਕਾ ਮੋਗਾ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਹਾਈਕੋਰਟ ਵਿਚ ਦਾਇਰ ਕੀਤੀ ਪੀ.ਆਈ.ਐਲ. ਦਾ ਹਵਾਲਾ ਦਿੰਦਿਆਂ ਇਨ੍ਹਾਂ ਦੋਸ਼ਾਂ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਪੀ.ਆਈ.ਐਲ. ਵਿਚ ਦੋਸ਼ ਲਗਾਏ ਗਏ ਹਨ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਲੋਕ ਅਤੇ ਕੁਝ ਅਧਿਕਾਰੀ ਕਥਿਤ ਤੌਰ ‘ਤੇ ਅਜਿਹੇ ਮਾਮਲਿਆਂ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਦਾ ਨਾਂਅ ਵੀ ਦੋਸ਼ਾਂ ਦੇ ਸੰਦਰਭ ਵਿਚ ਲਿਆ ਜਾ ਰਿਹਾ ਹੈ, ਇਸ ਲਈ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸਚਾਈ ਲੋਕਾਂ ਸਾਹਮਣੇ ਆ ਸਕੇ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿਚ ਮਹਿਲਾਵਾਂ ਨਾਲ ਸਬੰਧਿਤ ਕਈ ਗੰਭੀਰ ਮਾਮਲੇ ਸਾਹਮਣੇ ਆਉਣ ਦੇ ਬਾਵਜੂਦ ਡਾ. ਗੁਰਪ੍ਰੀਤ ਕੌਰ ਮਾਨ ਵਿਰੁੱਧ ਇਸ ਮਾਮਲੇ ਵਿਚ ਕੋਈ ਐਫ.ਆਈ.ਆਰ. ਦਰਜ ਨਹੀਂ ਕੀਤੀ ਗਈ। ਮਾਲਵਿਕਾ ਸੂਦ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਪਰਿਵਾਰ ਨਾਲ ਸਬੰਧਿਤ ਵਿਅਕਤੀ ਉੱਪਰ ਆਪਣੇ ਪ੍ਰਭਾਵ ਦੀ ਵਰਤੋਂ ਕਰ ਕੇ ਜਬਰ ਜਨਾਹ ਦੇ ਮਾਮਲੇ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਬੇਹੱਦ ਗੰਭੀਰ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਸੁਰੱਖਿਆ ਅਤੇ ਇੱਜ਼ਤ ਨਾਲ ਜੁੜੇ ਮਾਮਲਿਆਂ ਵਿਚ ਕਿਸੇ ਵੀ ਤਰ੍ਹਾਂ ਦਾ ਸਿਆਸੀ ਜਾਂ ਪ੍ਰਸ਼ਾਸਨਿਕ ਦਬਾਅ ਨਹੀਂ ਹੋਣਾ ਚਾਹੀਦਾ। ਮਾਲਵਿਕਾ ਸੂਦ ਨੇ ਕਿਹਾ ਕਿ ਜਬਰ ਜਨਾਹ ਦੇ ਇਕ ਮਾਮਲੇ ਨੂੰ ਕਥਿਤ ਤੌਰ ‘ਤੇ ਦਬਾਉਣ ਲਈ 5 ਕਰੋੜ ਰੁਪਏ ਦੀ ਰਿਸ਼ਵਤ ਮੰਗੇ ਜਾਣ ਦੇ ਦੋਸ਼ ਵੀ ਸਾਹਮਣੇ ਆਏ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਐਫ.ਆਈ.ਆਰ. ਦਰਜ ਕਰ ਕੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇ ਅਤੇ ਜੇਕਰ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਸਬੰਧਿਤ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਮਾਲਵਿਕਾ ਸੂਦ ਨੇ ਕਿਹਾ ਕਿ ਮਹਿਲਾ ਕਾਂਗਰਸ ਵਲੋਂ ਪੰਜਾਬ ਭਰ ਵਿਚ ਲੋਕਾਂ ਨਾਲ ਸੰਪਰਕ ਕਰ ਕੇ ਮਹਿਲਾਵਾਂ ਦੇ ਹੱਕ ਅਤੇ ਨਿਆਂ ਦੀ ਆਵਾਜ਼ ਨੂੰ ਮਜ਼ਬੂਤ ਕੀਤਾ ਜਾਵੇਗਾ। ਡਾ. ਗੁਰਪ੍ਰੀਤ ਕੌਰ ਮਾਨ ’ਤੇ ਲੱਗੇ ਦੋਸ਼ਾਂ ਸਬੰਧੀ ਮਾਲਵਿਕਾ ਸੂਦ ਨੇ ਕਿਹਾ ਕਿ ਹੁਣ ਸਾਰਾ ਮਾਮਲਾ ਜਾਂਚ ਏਜੰਸੀਆਂ ਅਤੇ ਅਦਾਲਤ ਦੇ ਸਾਹਮਣੇ ਹੈ। ਉਨ੍ਹਾਂ ਮੰਗ ਕੀਤੀ ਕਿ ਸਿਆਸੀ ਦਖ਼ਲ-ਅੰਦਾਜ਼ੀ ਤੋਂ ਰਹਿਤ ਜਾਂਚ ਕਰਵਾ ਕੇ ਸਚਾਈ ਸਾਹਮਣੇ ਲਿਆਂਦੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਐਸ.ਐਮ.ਓ. ਡਾ. ਸਾਧੂ ਰਾਮ ਮਿੱਤਲ ਨੂੰ ਦਿੱਤੀ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਮਾਵੇਸ਼ੀ ਸਿੱਖਿਆ ਸੰਬੰਧੀ ਜਾਗਰੂਕਤਾ ਵੀਡੀਓ ਮਡਿਊਲ ਦਿਖਾਇਆ
Ad Position 24