ਪਾਵਰਕਾਮ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਏ.ਆਈ.ਟੀ.ਯੂ.ਸੀ. ਦੀ ਮੀਟਿੰਗ ਹੋਈ
ਮੋਗਾ, 7 ਅਕਤੂਬਰ (ਜਸਪਾਲ ਸਿੰਘ ਬੱਬੀ)-ਪਾਵਰ ਕਾਮ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਏ. ਆਈ.
ਮੋਗਾ, 7 ਅਕਤੂਬਰ (ਜਸਪਾਲ ਸਿੰਘ ਬੱਬੀ)-ਪਾਵਰ ਕਾਮ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਏ.ਆਈ.ਟੀ.ਯੂ.ਸੀ. ਦੀ ਮੀਟਿੰਗ ਗੁਰਮੇਲ ਸਿੰਘ ਨਾਹਰ ਪ੍ਰਧਾਨ, ਗੁਰਨਾਮ ਸਿੰਘ ਪ੍ਰਧਾਨ, ਤੇਜਾ ਸਿੰਘ ਬਰਾੜ ਸਰਪ੍ਰਸਤ ਦੀ ਦੇਖ ਰੇਖ ਹੇਠ ਮੋਗਾ ਵਿਖੇ ਹੋਈ| ਇਸ ਮੀਟਿੰਗ ਵਿਚ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਏ.ਆਈ.ਟੀ.ਯੂ.ਸੀ . ਦੇ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਪੰਜਾਬ ਗੌਰਮਿੰਟ ਐਸੋਸੀਏਸ਼ਨ ਦੇ ਭੁਪਿੰਦਰ ਸਿੰਘ ਸੇਖੋਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ| ਮੀਟਿੰਗ ਨੂੰ ਸੰਬੋਧਨ ਕਰਦਿਆਂ ਜਗਦੀਸ਼ ਸਿੰਘ ਚਾਹਲ, ਗੁਰਮੇਲ ਸਿੰਘ ਨਾਹਰ, ਪ੍ਰਿਯਵਰਤ ਗੁਪਤਾ, ਤੇਜਾ ਸਿੰਘ ਬਰਾੜ, ਸਵਰਨ ਸਿੰਘ ਖੋਸਾ, ਸੂਰਜ ਪ੍ਰਕਾਸ਼ ਸ਼ਰਮਾ, ਗੁਰਚਰਨ ਸਿੰਘ ਅਤੇ ਗੁਰਨਾਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ, ਕੈਬਨਿਟ ਮੰਤਰੀ, ਕੈਬਨਿਟ ਸਬ-ਕਮੇਟੀ ਦੇ ਮੈਂਬਰਾਂ, ਮੁੱਖ ਸਕੱਤਰ, ਸਬੰਧਿਤ ਸੀਨੀਅਰ ਅਧਿਕਾਰੀਆਂ ਅਤੇ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਸਾਰੇ ਆਗੂਆਂ ਵਿਚਕਾਰ ਹੋਈ ਮੀਟਿੰਗ ਦਾ ਵੇਰਵਾ ਦਿੱਤਾ| ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕਰਨ ਦੀ ਬਜਾਏ ਟਾਲਮਟੋਲ ਕਰ ਰਹੀ ਹੈ| ਮਾਣਯੋਗ ਹਾਈ ਕੋਰਟ ਨੇ ਮਹਿੰਗਾਈ ਭੱਤੇ ਸੰਬੰਧੀ ਮਾਣਹਾਨੀ ਪਟੀਸ਼ਨ ਦੇ ਸੰਬੰਧ ਵਿਚ ਮੁੱਖ ਸਕੱਤਰ ਨੂੰ 5-9-2026 ਅਤੇ 6-6-2026 ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ| ਸੁਪਰੀਮ ਕੋਰਟ ਦੇ ਮਾਣਯੋਗ ਚੀਫ ਜਸਟਿਸ ਨੇ ਪੰਜਾਬ ਦੇ ਮੁੱਖ ਸਕੱਤਰ ਦੁਆਰਾ ਪੇਸ਼ ਕੀਤੇ ਗਏ ਬਿਆਨ ਦਾ ਨੋਟਿਸ ਲਿਆ| ਮੁੱਖ ਸਕੱਤਰ ਨੂੰ 9-10-2026 ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ| ਜੇਕਰ ਪੰਜਾਬ ਸਰਕਾਰ ਨੇ ਅਜੇ ਵੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਤਾਂ ਸਰਕਾਰ ਨੂੰ ਸਕੱਤਰੇਤ ਤੋਂ ਰੋਸ ਪ੍ਰਦਰਸ਼ਨ ਵਾਪਸ ਲੈਣ ਦੀ ਤਿਆਰੀ ਕਰਨੀ ਪਵੇਗੀ| ਉਨ੍ਹਾਂ ਦੱਸਿਆ ਕਿ 10 ਅਕਤੂਬਰ ਨੂੰ ਸੰਗਰੂਰ ਵਿਚ ਇਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਵਿਚ ਲੱਖਾਂ ਕਰਮਚਾਰੀ ਅਤੇ ਪੈਨਸ਼ਨਰ ਹਿੱਸਾ ਲੈਣਗੇ| ਇਸ ਤੋਂ ਬਾਅਦ 21 ਅਤੇ 22 ਅਕਤੂਬਰ ਨੂੰ ਦੋ ਦਿਨਾਂ ਦੀ ਸਮੂਹਿਕ ਕੈਜ਼ੂਅਲ ਛੁੱਟੀ ਹੜਤਾਲ ਕੀਤੀ ਜਾਵੇਗੀ| ਇਸ ਮੌਕੇ ਮੇਲਾ ਸਿੰਘ, ਸਵਰਨ ਸਿੰਘ, ਜੋਗਿੰਦਰ ਸਿੰਘ, ਸੂਰਜ ਪ੍ਰਕਾਸ਼ ਸ਼ਰਮਾ, ਲਕਸ਼ਮੀ ਚੰਦਰ, ਦਰਸ਼ਨ ਸਿੰਘ, ਮਲਕੀਤ ਸਿੰਘ, ਬਲਵੀਰ ਸਿੰਘ, ਇੰਦਰਜੀਤ ਸਿੰਘ, ਅਵਤਾਰ ਸਿੰਘ, ਕਿਸ਼ਨ ਸਿੰਘ, ਬਲਦੇਵ ਸਿੰਘ, ਅਸ਼ੋਕ ਕੁਮਾਰ, ਸ਼ਿੰਦਰਪਾਲ ਸਿੰਘ, ਗੁਰਦੀਪ ਸਿੰਘ, ਗੁਰਮੀਤ ਸਿੰਘ, ਜ਼ੋਰਾ ਸਿੰਘ, ਗੁਰਦੇਵ ਸਿੰਘ, ਪਿਆਰਾ ਸਿੰਘ, ਦਰਸ਼ਨ ਸਿੰਘ ਅਵਤਾਰ ਸਿੰਘ, ਗੁਰਦੇਵ ਸਿੰਘ, ਮਹਿੰਦਰ ਸਿੰਘ, ਕਪੂਰ ਸਿੰਘ, ਗੁਰਮੇਲ ਸਿੰਘ, ਹਰਮੇਲ ਸਿੰਘ, ਬਲਕਾਰ ਸਿੰਘ, ਪ੍ਰੀਤਮ ਸਿੰਘ, ਮਹਿੰਦਰ ਸਿੰਘ, ਮਹਿੰਦਰ ਸਿੰਘ, ਜਗਰਾਜ ਸਿੰਘ, ਹਾਜ਼ਰ ਸਨ|