ਜੈਵਲਿਨ ਥ੍ਰੋ ’ਚ ਗੁਰਸਿਫਥ ਕੌਰ ਨੇ ਲਹਿਰਾਇਆ ਕਿਚਲੂ ਸਕੂਲ ਦਾ ਪਰਚਮ
‘ ਖੇਡਾਂ ਵਤਨ ਪੰਜਾਬ ਦੀਆਂ’ ’ਚ ਵੀ ਹਾਸਲ ਕੀਤਾ ਚਾਂਦੀ ਦਾ ਤਗਮਾ
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ)-ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੋਗਾ ਦੀ ਦਸਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਗੁਰਸਿਫਥ ਕੌਰ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਜ਼ਿਲ੍ਹਾ ਪੱਧਰ ‘ਤੇ ਰੌਸ਼ਨ ਕੀਤਾ ਹੈ।
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ)-ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੋਗਾ ਦੀ ਦਸਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਗੁਰਸਿਫਥ ਕੌਰ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਜ਼ਿਲ੍ਹਾ ਪੱਧਰ ‘ਤੇ ਰੌਸ਼ਨ ਕੀਤਾ ਹੈ। ਗੁਰਸਿਫਥ ਕੌਰ ਨੇ ਅੰਡਰ-17 ਜੈਵਲਿਨ ਥ੍ਰੋ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਹੁਣ ਉਹ ਰਾਜ ਪੱਧਰੀ ਮੁਕਾਬਲੇ ਵਿਚ ਮੋਗਾ ਜ਼ਿਲ੍ਹੇ ਦੀ ਨੁਮਾਇੰਦਗੀ ਕਰਨ ਵੱਲ ਵਧ ਗਈ। ਲਗਾਤਾਰ ਦੋ ਵੱਡੀਆਂ ਖੇਡ ਪ੍ਰਾਪਤੀਆਂ ਹਾਸਲ ਕਰਨ ਵਾਲੀ ਗੁਰਸਿਫਥ ਕੌਰ ਦੇ ਸਕੂਲ ਪਹੁੰਚਣ ‘ਤੇ ਸਕੂਲ ਪ੍ਰਬੰਧਕਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਗੁਰਸਿਫਥ ਕੌਰ ਨੇ ਆਪਣੀ ਮਿਹਨਤ, ਲਗਨ ਅਤੇ ਦ੍ਰਿੜ ਇਰਾਦੇ ਦੇ ਬਲਬੂਤੇ ਇਹ ਪ੍ਰਾਪਤੀ ਹਾਸਲ ਕੀਤੀ ਹੈ। ਗੁਰਸਿਫਥ ਕੌਰ ਦੇ ਸਕੂਲ ਪਹੁੰਚਣ ‘ਤੇ ਸਕੂਲ ਪ੍ਰਬੰਧਕਾਂ ਵਲੋਂ ਉਸ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਚੇਅਰਮੈਨ ਐਡਵੋਕੇਟ ਸੁਨੀਲ ਗਰਗ, ਡਾਇਰੈਕਟਰ ਸ਼੍ਰੀਮਤੀ ਸੁਨੀਤਾ ਰਾਣੀ ਗਰਗ, ਡੀਨ ਮਲਕੀਤ ਸਿੰਘ, ਪ੍ਰਿੰਸੀਪਲ ਹੇਮ ਪ੍ਰਭਾ ਸੂਦ ਅਤੇ ਹੈੱਡ ਮਿਸਟ੍ਰੈੱਸ ਰੂਹੀ ਸਿੰਘ ਨੇ ਵਿਦਿਆਰਥਣ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਅਤੇ ਉਸ ਦੀ ਪ੍ਰਾਪਤੀ ‘ਤੇ ਵਧਾਈ ਦਿੱਤੀ। ਸਕੂਲ ਪ੍ਰਬੰਧਕਾਂ ਨੇ ਉਸ ਦੇ ਕੋਚ ਅਤੇ ਮਾਤਾ-ਪਿਤਾ ਨੂੰ ਵੀ ਇਸ ਸਫਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ।