08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਏਂਜਲ ਹਾਰਟ ਕਾਨਵੈਂਟ ਸਕੂਲ ਦੀ ਸ਼ਾਨਦਾਰ ਪ੍ਰਾਪਤੀ

ਮੋਗਾ, 7 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਨਿਵੇਸ਼ ਅਤੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਫਾਸਟਟ੍ਰੈਕ ਪੰਜਾਬ ਪੋਰਟਲ ਨੂੰ ਨੈਸ਼ਨਲ ਸਿੰਗਲ ਵਿੰਡੋ ਸਿਸਟਮ ਨਾਲ ਪੂਰੀ ਜੋੜ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਇਸ ਏਕੀਕਰਨ ਨਾਲ ਸੂਬੇ ਦੇ ਨਿਵੇਸ਼ਕਾਂ ਅਤੇ ਕਾਰੋਬਾਰੀਆਂ ਨੂੰ ਕੇਂਦਰ ਸਰਕਾਰ ਦੀਆਂ ਵੱਖ-ਵੱਖ ਮਨਜ਼ੂਰੀਆਂ ਇਕੋ ਸਾਂਝੇ ਪਲੇਟਫ਼ਾਰਮ ਰਾਹੀਂ ਪ੍ਰਾਪਤ ਕਰਨ ਦੀ ਸਹੂਲਤ ਮਿਲੇਗੀ।

Ad Position 21
No active advertisement
ਡਿਪਟੀ ਕਮਿਸ਼ਨਰ ਸਾਗਰ ਸੇਤੀਆ ਖੇਡਾਂ ਵਤਨ ਪੰਜਾਬ ਦੀਆਂ ਵਿਚ ਤਗਮਾ ਜਿੱਤਣ ਵਾਲਾ ਖਿਡਾਰੀ ਆਪਣੇ ਅਧਿਆਪਕਾਂ ਨਾਲ। 08-10-2026
ਮੋਗਾ, 7 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਨਿਵੇਸ਼ ਅਤੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਫਾਸਟਟ੍ਰੈਕ ਪੰਜਾਬ ਪੋਰਟਲ ਨੂੰ ਨੈਸ਼ਨਲ ਸਿੰਗਲ ਵਿੰਡੋ ਸਿਸਟਮ ਨਾਲ ਪੂਰੀ ਜੋੜ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਇਸ ਏਕੀਕਰਨ ਨਾਲ ਸੂਬੇ ਦੇ ਨਿਵੇਸ਼ਕਾਂ ਅਤੇ ਕਾਰੋਬਾਰੀਆਂ ਨੂੰ ਕੇਂਦਰ ਸਰਕਾਰ ਦੀਆਂ ਵੱਖ-ਵੱਖ ਮਨਜ਼ੂਰੀਆਂ ਇਕੋ ਸਾਂਝੇ ਪਲੇਟਫ਼ਾਰਮ ਰਾਹੀਂ ਪ੍ਰਾਪਤ ਕਰਨ ਦੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਫਾਸਟਟ੍ਰੈਕ ਪੰਜਾਬ ਪੋਰਟਲ ਪੰਜਾਬ ਦੀ ਸਿੰਗਲ ਵਿੰਡੋ ਪ੍ਰਣਾਲੀ ਵਜੋਂ ਕੰਮ ਕਰ ਰਿਹਾ ਹੈ ਅਤੇ ਹੁਣ ਇਸ ਨੂੰ ਨੈਸ਼ਨਲ ਸਿੰਗਲ ਵਿੰਡੋ ਸਿਸਟਮ ਨਾਲ ਦੁਤਰਫ਼ਾ ਢੰਗ ਨਾਲ ਜੋੜਿਆ ਗਿਆ ਹੈ। ਇਸ ਤਹਿਤ ਫਾਸਟਟ੍ਰੈਕ ਪੰਜਾਬ ਪੋਰਟਲ ‘ਤੇ ਰਜਿਸਟਰਡ ਨਿਵੇਸ਼ਕ ਸਿੰਗਲ ਸਾਈਨ-ਆਨ ਦੀ ਸਹੂਲਤ ਰਾਹੀਂ ਆਪਣੀ ਸਾਂਝੀ ਅਰਜ਼ੀ ਦੇ ਜਰੀਏ ਨੈਸ਼ਨਲ ਸਿੰਗਲ ਵਿੰਡੋ ਸਿਸਟਮ ‘ਤੇ ਉਪਲਬਧ ਕੇਂਦਰ ਸਰਕਾਰ ਦੀਆਂ ਮਨਜ਼ੂਰੀਆਂ ਤੱਕ ਪਹੁੰਚ ਕਰ ਸਕਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਨਿਵੇਸ਼ਕਾਂ ਅਤੇ ਉਦਯੋਗਾਂ ਲਈ ਵੱਖ-ਵੱਖ ਸਰਕਾਰੀ ਪੋਰਟਲਾਂ ‘ਤੇ ਅਲੱਗ-ਅਲੱਗ ਅਰਜ਼ੀਆਂ ਦੇਣ ਦੀ ਪ੍ਰਕਿਰਿਆ ਵਿਚ ਕਮੀ ਆਵੇਗੀ ਅਤੇ ਸਰਕਾਰੀ ਸੇਵਾਵਾਂ ਪ੍ਰਾਪਤ ਕਰਨਾ ਹੋਰ ਵੀ ਆਸਾਨ, ਪਾਰਦਰਸ਼ੀ ਅਤੇ ਸੁਚਾਰੂ ਬਣੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬ ਵਿਚ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਅਤੇ ਨਿਵੇਸ਼ ਪੱਖੀ ਮਾਹੌਲ ਮਜ਼ਬੂਤ ਕਰਨ ਵਿਚ ਸਹਾਇਕ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਫਾਸਟਟ੍ਰੈਕ ਪੰਜਾਬ ਅਤੇ ਐਨ.ਐਸ.ਡਬਲਿਊ.ਐਸ. ਦੇ ਏਕੀਕਰਨ ਰਾਹੀਂ ਉਦਯੋਗਿਕ ਲਾਇਸੈਂਸ ਅਤੇ ਐਫ.ਡੀ.ਆਈ. ਮਨਜ਼ੂਰੀਆਂ, ਉਦਯਮ ਰਜਿਸਟ੍ਰੇਸ਼ਨ, ਵਾਤਾਵਰਨ ਅਤੇ ਜੰਗਲਾਤ ਮਨਜ਼ੂਰੀਆਂ, ਸੁਰੱਖਿਆ ਅਤੇ ਵਿਸਫੋਟਕ ਲਾਇਸੈਂਸਿੰਗ, ਕਿਰਤ ਅਤੇ ਰੋਜ਼ਗਾਰ ਨਾਲ ਸਬੰਧਿਤ ਰਜਿਸਟ੍ਰੇਸ਼ਨਾਂ ਤੋਂ ਇਲਾਵਾ ਵੱਖ-ਵੱਖ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਵਲੋਂ ਜਾਰੀ ਕੀਤੇ ਜਾਂਦੇ ਖੇਤਰ-ਵਿਸ਼ੇਸ਼ ਲਾਇਸੈਂਸਾਂ ਤੱਕ ਪਹੁੰਚ ਸੰਭਵ ਹੋਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਦਯੋਗਾਂ ਅਤੇ ਕਾਰੋਬਾਰਾਂ ਨੂੰ ਸਾਰੀਆਂ ਜੀ ਟੂ ਬੀ ਸੇਵਾਵਾਂ ਇਕੋ ਇੰਟਰਫੇਸ ਰਾਹੀਂ ਪ੍ਰਾਪਤ ਕਰਨ ਲਈ ਢੁਕਵੀਂ ਸਹਾਇਤਾ ਪ੍ਰਦਾਨ ਕੀਤੀ ਜਾਵੇ, ਤਾਂ ਜੋ ਜ਼ਿਲ੍ਹੇ ਵਿਚ ਕਾਰੋਬਾਰੀ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਜੈਵਿਕ ਵਿਭਿੰਨਤਾ ਦੀ ਸੰਭਾਲ ਲਈ ਸਰਕਾਰੀ ਹਾਈ ਸਕੂਲ ਸਾਫ਼ੂਵਾਲਾ ਦੇ ਵਿਦਿਆਰਥੀਆਂ ਦੀ ਵਿਲੱਖਣ ਪਹਿਲ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੱਤਵੀਂ ਬੱਸ ਕੀਤੀ ਰਵਾਨਾ
Ad Position 24