ਬਾਬਾ ਬੁੱਢਾ ਸਾਹਿਬ ਜੀ ਦਾ ਜੋੜ ਮੇਲਾ ਮਨਾਇਆ
ਕਿਸ਼ਨਪੁਰਾ ਕਲਾਂ, 7 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ 8ਵਾਂ ਸਾਲਾਨਾ ਜੋੜ ਮੇਲਾ ਗੁਰਦੁਆਰਾ ਗੁਰਸ਼ਰਨਸਰ ਸਾਹਿਬ ਜੀ ਵਿਖੇ ਪਿੰਡ ਚੱਕ ਕੰਨੀਆਂ ਕਲਾਂ, ਕੰਨੀਆਂ ਕਲਾਂ, ਸੁਸਾਇਟੀ ਵਿਖੇ ਗਰਾਮ ਪੰਚਾਇਤ, ਐਨ. ਆਰ.
ਕਿਸ਼ਨਪੁਰਾ ਕਲਾਂ, 7 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ 8ਵਾਂ ਸਾਲਾਨਾ ਜੋੜ ਮੇਲਾ ਗੁਰਦੁਆਰਾ ਗੁਰਸ਼ਰਨਸਰ ਸਾਹਿਬ ਜੀ ਵਿਖੇ ਪਿੰਡ ਚੱਕ ਕੰਨੀਆਂ ਕਲਾਂ, ਕੰਨੀਆਂ ਕਲਾਂ, ਸੁਸਾਇਟੀ ਵਿਖੇ ਗਰਾਮ ਪੰਚਾਇਤ, ਐਨ. ਆਰ. ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਜਿਸ ਵਿਚ 2 ਸ੍ਰੀ ਸਹਿਜ ਪਾਠ ਦੇ ਭੋਗ ਪੈਣ ਉਪਰੰਤ ਦੀਵਾਨ ਸਜਾਏ ਗਏ| ਢਾਡੀ ਜੱਥਾ ਹਾਕਮ ਸਿੰਘ ਵਹਿਣੀਵਾਲ ਵਾਲੇ, ਕਵੀਸ਼ਰੀ ਜਥਾ ਗੁਰਬਚਨ ਸਿੰਘ ਸ਼ੇਰਪੁਰੀ ਅਤੇ ਸੰਤ ਬਾਬਾ ਪਵਨਦੀਪ ਸਿੰਘ ਕੜਿਆਲ ਵਾਲਿਆਂ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਜੀਵਨੀ ’ਤੇ ਚਾਨਣਾ ਪਾਉਂਦਿਆਂ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ। ਗੁਰੂ ਘਰ ਦੇ ਵਜ਼ੀਰ ਭਾਈ ਮਲਕੀਤ ਸਿੰਘ ਤੇ ਹੋਰ ਪ੍ਰਬੰਧਕਾਂ ਵਲੋਂ ਆਏ ਰਾਗੀ ਢਾਡੀ ਕਵੀਸ਼ਰੀ ਜਥੇ ਅਤੇ ਸੰਤਾਂ ਮਹਾਂਪੁਰਸ਼ਾਂ ਨੂੰ ਦੁਸ਼ਾਲੇ ਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਵਲੋਂ ਆਈਆਂ ਹੋਈਆਂ ਸਮੁੱਚੀਆਂ ਸੰਗਤਾਂ ਨੂੰ ਜੀ ਆਇਆਂ ਆਖਦਿਆਂ ਧੰਨਵਾਦ ਕੀਤਾ ਗਿਆ। ਸਮਾਗਮ ਦੌਰਾਨ ਸੰਤ ਬਾਬਾ ਗੁਰਮੇਲ ਸਿੰਘ ਜੀਂਦੜੇ ਵਾਲੇ, ਸੰਤ ਅਮਰਜੀਤ ਸਿੰਘ ਧਰਮਕੋਟ, ਸੰਤ ਬਾਬਾ ਹਰਵਿੰਦਰ ਸਿੰਘ ਮੰਗਲੀ ਵਾਲੇ, ਬਾਬਾ ਭੋਲਾ ਸਿੰਘ ਬੱਡੂਵਾਲ ਵਾਲੇ, ਬਾਬਾ ਮੰਗਾ ਸਿੰਘ ਕਾਰ ਸੇਵਾ ਵਾਲੇ, ਬਾਬਾ ਰਾਮ ਸਿੰਘ, ਕਥਾਵਾਚਕ ਭਾਈ ਅਰਜਿੰਦਰ ਸਿੰਘ, ਮਹੰਤ ਬਲਵਿੰਦਰ ਦਾਸ ਡੇਰੇ ਵਾਲੇ ਆਦਿ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਗਵਾਈ। ਇਸ ਮੌਕੇ ਪ੍ਰਧਾਨ ਪਰਮਿੰਦਰ ਸਿੰਘ ਭੁੱਲਰ ਨਸੀਰੇਵਾਲਾ, ਸਰਪੰਚ ਸੁਖਵਿੰਦਰ ਸਿੰਘ, ਜਗਦੀਪ ਸਿੰਘ ਢਿੱਲੋਂ ਮੈਂਬਰ ਪੰਚਾਇਤ, ਗੁਰਭੇਜ ਸਿੰਘ ਮੱਲ੍ਹੀ, ਸੁਰਜੀਤ ਸਿੰਘ ਕੰਬਾਈਨਾਂ ਵਾਲੇ, ਭੁਪਿੰਦਰ ਸਿੰਘ ਭਿੰਦਾ ਸਾਬਕਾ ਸਰਪੰਚ, ਗੁਰਲਾਲ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।