ਵਿਧਾਇਕ ਬਿਲਾਸਪੁਰ ਨਾਲ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਨੇ ਦੁੱਖ ਪ੍ਰਗਟਾਇਆ
ਮੋਗਾ, 7 ਅਕਤੂਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਸਤਿਕਾਰਯੋਗ ਮਾਤਾ ਜੀ ਸ੍ਰੀਮਤੀ ਵਿੱਦਿਆ ਕੌਰ ਦੇ ਅਕਾਲ ਚਲਾਣੇ ‘ਤੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਆਗੂ ਦਰਸ਼ਨ ਸਿੰਘ ਬਰਾੜ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੁੱਖ ਦੀ ਘੜੀ ਵਿਚ ਦਰਸ਼ਨ ਸਿੰਘ ਬਰਾੜ ਨੇ ਵਿਧਾਇਕ ਬਿਲਾਸਪੁਰ ਅਤੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮਾਤਾ ਦੇ ਵਿਛੋੜੇ ‘ਤੇ ਦੁੱਖ ਸਾਂਝਾ ਕੀਤਾ।
ਮੋਗਾ, 7 ਅਕਤੂਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਸਤਿਕਾਰਯੋਗ ਮਾਤਾ ਜੀ ਸ੍ਰੀਮਤੀ ਵਿੱਦਿਆ ਕੌਰ ਦੇ ਅਕਾਲ ਚਲਾਣੇ ‘ਤੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਆਗੂ ਦਰਸ਼ਨ ਸਿੰਘ ਬਰਾੜ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੁੱਖ ਦੀ ਘੜੀ ਵਿਚ ਦਰਸ਼ਨ ਸਿੰਘ ਬਰਾੜ ਨੇ ਵਿਧਾਇਕ ਬਿਲਾਸਪੁਰ ਅਤੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮਾਤਾ ਦੇ ਵਿਛੋੜੇ ‘ਤੇ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਮਾਤਾ ਜੀ ਦਾ ਇਸ ਫਾਨੀ ਸੰਸਾਰ ਤੋਂ ਅਕਾਲ ਚਲਾਣਾ ਪਰਿਵਾਰ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮਾਂ ਦਾ ਰਿਸ਼ਤਾ ਮਨੁੱਖੀ ਜੀਵਨ ਵਿਚ ਸਭ ਤੋਂ ਪਵਿੱਤਰ ਅਤੇ ਅਨਮੋਲ ਰਿਸ਼ਤਿਆਂ ਵਿਚੋਂ ਇਕ ਹੁੰਦਾ ਹੈ ਅਤੇ ਮਾਤਾ ਦੀਆਂ ਯਾਦਾਂ ਹਮੇਸ਼ਾ ਪਰਿਵਾਰ ਦੇ ਦਿਲਾਂ ਵਿਚ ਵੱਸਦੀਆਂ ਰਹਿਣਗੀਆਂ। ਦਰਸ਼ਨ ਸਿੰਘ ਬਰਾੜ ਨੇ ਕਿਹਾ ਕਿ ਦੁੱਖ ਦੀ ਇਸ ਦੁੱਖ ਦੀ ਘੜੀ ਵਿਚ ਉਹ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਸਮੁੱਚੇ ਪਰਿਵਾਰ ਦੇ ਨਾਲ ਖੜ੍ਹੇ ਹਨ।