ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਇੰਡੀਅਨ ਏਅਰ ਫੋਰਸ ਦਿਵਸ ਮੌਕੇ ਵਿਸ਼ੇਸ਼ ਅਸੈਂਬਲੀ ਕਰਵਾਈ
ਮੋਗਾ, 8 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਭਾਰਤੀ ਹਵਾਈ ਸੈਨਾ ਦਿਵਸ ਮਨਾਇਆ ਗਿਆ।
ਮੋਗਾ, 8 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਭਾਰਤੀ ਹਵਾਈ ਸੈਨਾ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਭਾਰਤੀ ਹਵਾਈ ਸੈਨਾ ਦੇ ਇਤਿਹਾਸ, ਬਹਾਦਰੀ, ਉਪਲਬਧੀਆਂ ਤੇ ਦੇਸ਼ ਦੀ ਸੁਰੱਖਿਆ ਵਿਚ ਇਸ ਦੀ ਅਹਿਮ ਭੂਮਿਕਾ ਬਾਰੇ ਜਾਣਕਾਰੀ ਸਾਂਝੀ ਕੀਤੀ। ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਵਲੋਂ ਭਾਰਤੀ ਹਵਾਈ ਸੈਨਾ ਨਾਲ ਸਬੰਧਿਤ ਸੁੰਦਰ ਅਤੇ ਜਾਣਕਾਰੀ ਭਰਪੂਰ ਚਾਰਟ ਤਿਆਰ ਕੀਤੇ ਗਏ। ਵਿਦਿਆਰਥੀਆਂ ਨੇ ਜਾਣਕਾਰੀ ਸਾਂਝੀ ਕੀਤੀ ਕਿ ਭਾਰਤੀ ਹਵਾਈ ਸੈਨਾ ਦੀ ਸਥਾਪਨਾ 8 ਅਕਤੂਬਰ 1932 ਨੂੰ ਕੀਤੀ ਗਈ ਸੀ। ਆਜ਼ਾਦੀ ਤੋਂ ਪਹਿਲਾਂ ਇਸ ਨੂੰ ‘ਰਾਇਲ ਇੰਡੀਅਨ ਏਅਰ ਫੋਰਸ’ ਦੇ ਨਾਂਅ ਨਾਲ ਜਾਣਿਆ ਜਾਂਦਾ ਸੀ। ਭਾਰਤ ਦੇ ਗਣਤੰਤਰ ਬਣਨ ਤੋਂ ਬਾਅਦ 1950 ਵਿਚ ਇਸ ਦੇ ਨਾਮ ਵਿਚੋਂ ‘ਰਾਇਲ’ ਸ਼ਬਦ ਹਟਾ ਦਿੱਤਾ ਗਿਆ ਅਤੇ ਇਹ ਭਾਰਤੀ ਹਵਾਈ ਸੈਨਾ ਦੇ ਨਾਮ ਨਾਲ ਜਾਣੀ ਜਾਣ ਲੱਗੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਦੀ ਜਾਣਕਾਰੀ ਵਿਚ ਵਾਧਾ ਕਰਦਿਆਂ ਦੱਸਿਆ ਕਿ ਭਾਰਤੀ ਹਵਾਈ ਸੈਨਾ ਨੇ ਦੇਸ਼ ਦੀ ਸੁਰੱਖਿਆ ਲਈ ਕਈ ਮਹੱਤਵਪੂਰਨ ਮੌਕਿਆਂ ‘ਤੇ ਆਪਣੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਨ ਵਾਲੇ ਸੈਨਿਕਾਂ ਦੀ ਬਹਾਦਰੀ, ਅਨੁਸ਼ਾਸਨ ਤੇ ਦੇਸ਼ ਪ੍ਰਤੀ ਸਮਰਪਣ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਭਾਰਤੀ ਹਵਾਈ ਸੈਨਾ ਨੇ ਹਰ ਚੁਣੌਤੀ ਦਾ ਡਟ ਕੇ ਸਾਹਮਣਾ ਕਰਦਿਆਂ ਦੇਸ਼ ਦੀ ਸੁਰੱਖਿਆ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਦੇਸ਼ ਦੀਆਂ ਧੀਆਂ ਵੀ ਭਾਰਤੀ ਹਵਾਈ ਸੈਨਾ ਵਿਚ ਸ਼ਾਮਿਲ ਹੋ ਕੇ ਰਾਸ਼ਟਰ ਦੀ ਸੇਵਾ ਕਰ ਰਹੀਆਂ ਹਨ।