09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਰਨ ਫ਼ਾਰ ਇਕੁਐਲਿਟੀ ਮੈਰਾਥਨ

ਮੋਗਾ, 8 ਅਕਤੂਬਰ (ਸੁਰਿੰਦਰਪਾਲ ਸਿੰਘ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਅੱਜ ਰਨ ਫ਼ਾਰ ਇਕੁਐਲਿਟੀ ਮੈਰਾਥਨ ਕਰਵਾਈ ਗਈ। 5 ਕਿੱਲੋਮੀਟਰ ਦੀ ਇਸ ਮੈਰਾਥਨ ਵਿਚ 1500 ਤੋਂ ਵੱਧ ਨੌਜਵਾਨਾਂ, ਖਿਡਾਰੀਆਂ ਤੇ ਮੋਗਾ ਵਾਸੀਆਂ ਨੇ ਉਤਸ਼ਾਹ ਨਾਲ ਭਾਗ ਲੈ ਕੇ ਬਰਾਬਰੀ, ਭਾਈਚਾਰੇ, ਤੰਦਰੁਸਤੀ ਤੇ ਨਸ਼ਾ ਮੁਕਤ ਸਮਾਜ ਦਾ ਸੰਦੇਸ਼ ਦਿੱਤਾ।

Ad Position 21
No active advertisement
ਅਜੀਤ ਡੈਸਕ 09-10-2026
ਮੋਗਾ, 8 ਅਕਤੂਬਰ (ਸੁਰਿੰਦਰਪਾਲ ਸਿੰਘ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਅੱਜ ਰਨ ਫ਼ਾਰ ਇਕੁਐਲਿਟੀ ਮੈਰਾਥਨ ਕਰਵਾਈ ਗਈ। 5 ਕਿੱਲੋਮੀਟਰ ਦੀ ਇਸ ਮੈਰਾਥਨ ਵਿਚ 1500 ਤੋਂ ਵੱਧ ਨੌਜਵਾਨਾਂ, ਖਿਡਾਰੀਆਂ ਤੇ ਮੋਗਾ ਵਾਸੀਆਂ ਨੇ ਉਤਸ਼ਾਹ ਨਾਲ ਭਾਗ ਲੈ ਕੇ ਬਰਾਬਰੀ, ਭਾਈਚਾਰੇ, ਤੰਦਰੁਸਤੀ ਤੇ ਨਸ਼ਾ ਮੁਕਤ ਸਮਾਜ ਦਾ ਸੰਦੇਸ਼ ਦਿੱਤਾ। ਇਸ ਮੈਰਾਥਨ ਨੂੰ ਸਵੇਰੇ 6:30 ਵਜੇ ਸਰਕਾਰੀ ਆਈ.ਟੀ.ਆਈ. ਮੋਗਾ ਤੋਂ ਰਵਾਨਾ ਕੀਤਾ ਗਿਆ। ਇਹ ਮੈਰਾਥਨ ਕੈਂਪ ਹਾਊਸ, ਜੋਗਿੰਦਰ ਸਿੰਘ ਚੌਂਕ, ਮੇਨ ਬਾਜ਼ਾਰ, ਗੁਰੂ ਨਾਨਕ ਕਾਲਜ ਤੇ ਕਲਾਕ ਟਾਵਰ ਤੋਂ ਹੁੰਦੀ ਹੋਈ ਮੁੜ ਸਰਕਾਰੀ ਆਈ.ਟੀ.ਆਈ. ਵਿਖੇ ਸਮਾਪਤ ਹੋਈ। ਮੈਰਾਥਨ ਦੀ ਅਗਵਾਈ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਤੇ ਵਿਧਾਇਕ ਬਾਘਾ ਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ, ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਮਾਮਲੇ) ਮਿਸ ਹਰਸ਼ਿਤਾ ਸ਼ਰਮਾ, ਐਸ.ਡੀ.ਐਮ. ਮੋਗਾ ਸਤਵਿੰਦਰਪਾਲ ਸਿੰਘ ਅਤੇ ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਜਿੰਦਲ ਸਮੇਤ ਹੋਰ ਅਧਿਕਾਰੀ ਅਤੇ ਪਤਵੰਤੇ ਵੀ ਮੌਜੂਦ ਸਨ। ਮੈਰਾਥਨ ਦੀ ਸਮਾਪਤੀ ਉਪਰੰਤ ਸਰਕਾਰੀ ਆਈ.ਟੀ.ਆਈ. ਵਿਖੇ ਯੋਗਾ ਸੈਸ਼ਨ ਕਰਵਾਇਆ ਗਿਆ। ਮੈਰਾਥਨ ਵਿਚ ਸਭ ਤੋਂ ਪਹਿਲਾਂ ਪਹੁੰਚਣ ਵਾਲੇ 10 ਨੌਜਵਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਾਰੇ ਭਾਗੀਦਾਰਾਂ ਨੂੰ ਟੀ-ਸ਼ਰਟਾਂ, ਸਨਮਾਨ ਚਿੰਨ੍ਹ ਅਤੇ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਗਈ। ਇਸ ਮੌਕੇ ਏਸ਼ੀਅਨ ਗੇਮਜ਼-2026 ਜਪਾਨ ਵਿਚ ਭਾਰਤ ਦੀ ਨੁਮਾਇੰਦਗੀ ਕਰ ਕੇ ਪਰਤੇ ਮੋਗਾ ਜ਼ਿਲ੍ਹੇ ਦੇ ਹੋਣਹਾਰ ਰੋਇੰਗ ਖਿਡਾਰੀ ਕੁਲਵਿੰਦਰ ਸਿੰਘ ਅਤੇ ਜਸਮੇਲ ਸਿੰਘ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਵਿਧਾਇਕ ਬਾਘਾ ਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ 3100 ਤੋਂ ਵੱਧ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਲਈ ਬਜਟ ਵਿਚ ਵੀ ਵੱਡਾ ਵਾਧਾ ਕੀਤਾ ਗਿਆ ਹੈ ਅਤੇ 2020-21 ਵਿਚ 50 ਕਰੋੜ ਰੁਪਏ ਦੇ ਮੁਕਾਬਲੇ 2025-26 ਵਿਚ ਖੇਡਾਂ ਦਾ ਬਜਟ ਵਧਾ ਕੇ 1791 ਕਰੋੜ ਰੁਪਏ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਕਰਮਚਾਰੀਆਂ ਵਲੋਂ ਅੱਜ ਧੂਰੀ ਵਿਖੇ ਕੀਤੀ ਜਾਵੇਗੀ ਰੋਸ ਰੈਲੀ - ਰਾਮ ਸਿੰਘ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਪਰੇਗਾਬਲਿਨ ਦੇ ਕੈਪਸੂਲ ਦੀ ਸੇਲ –ਤੇ ਲਗਾਈ ਅੰਸ਼ਿਕ ਪਾਬੰਦੀ
Ad Position 24