08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੰਤ ਬਾਬਾ ਗੁਰਦੀਪ ਸਿੰਘ ਨੇ ਵਿਧਾਇਕ ਬਿਲਾਸਪੁਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਮੋਗਾ, 8 ਅਕਤੂਬਰ (ਸੁਰਿੰਦਰਪਾਲ ਸਿੰਘ)- ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਮਾਤਾ ਵਿੱਦਿਆ ਕੌਰ ਦੇ ਅਕਾਲ ਚਲਾਣੇ ‘ਤੇ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਵਾਲੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੁੱਖ ਸਾਂਝਾ ਕੀਤਾ। ਇਸ ਦੁਖਦਾਈ ਮੌਕੇ ਸੰਤ ਬਾਬਾ ਗੁਰਦੀਪ ਸਿੰਘ ਨੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਸਮੂਹ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਮਾਤਾ ਜੀ ਦਾ ਸਦੀਵੀ ਵਿਛੋੜਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।

Ad Position 21
No active advertisement
ਅਜੀਤ ਡੈਸਕ 09-10-2026
ਮੋਗਾ, 8 ਅਕਤੂਬਰ (ਸੁਰਿੰਦਰਪਾਲ ਸਿੰਘ)- ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਮਾਤਾ ਵਿੱਦਿਆ ਕੌਰ ਦੇ ਅਕਾਲ ਚਲਾਣੇ ‘ਤੇ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਵਾਲੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੁੱਖ ਸਾਂਝਾ ਕੀਤਾ। ਇਸ ਦੁਖਦਾਈ ਮੌਕੇ ਸੰਤ ਬਾਬਾ ਗੁਰਦੀਪ ਸਿੰਘ ਨੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਸਮੂਹ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਮਾਤਾ ਜੀ ਦਾ ਸਦੀਵੀ ਵਿਛੋੜਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਮਾਂ ਦਾ ਸਿਰ ਤੋਂ ਹੱਥ ਉੱਠ ਜਾਣਾ ਜ਼ਿੰਦਗੀ ਦਾ ਬਹੁਤ ਵੱਡਾ ਦੁੱਖ ਹੁੰਦਾ ਹੈ ਅਤੇ ਇਸ ਅਪੂਰਨ ਘਾਟੇ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਸੰਭਵ ਨਹੀਂ। ਸੰਤ ਬਾਬਾ ਗੁਰਦੀਪ ਸਿੰਘ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿਚ ਭਾਣਾ ਮੰਨਣ ਦਾ ਬਲ ਬਖ਼ਸ਼ਣ। ਜ਼ਿਕਰਯੋਗ ਹੈ ਕਿ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਵਾਲੇ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਦੇ ਮੁੱਖ ਸੇਵਾਦਾਰ ਵਜੋਂ ਧਾਰਮਿਕ ਅਤੇ ਸਮਾਜਿਕ ਸੇਵਾਵਾਂ ਵਿਚ ਆਪਣਾ ਯੋਗਦਾਨ ਪਾ ਰਹੇ ਹਨ। ਇਸ ਦੁੱਖ ਦੀ ਘੜੀ ਵਿਚ ਸੰਤ ਬਾਬਾ ਗੁਰਦੀਪ ਸਿੰਘ ਵਲੋਂ ਪਰਿਵਾਰ ਨਾਲ ਖੜ੍ਹ ਕੇ ਹਮਦਰਦੀ ਪ੍ਰਗਟ ਕਰਨਾ ਪਰਿਵਾਰ ਲਈ ਹੌਸਲੇ ਅਤੇ ਸਹਾਰੇ ਦਾ ਪ੍ਰਤੀਕ ਹੈ।
Ad Position 22
No active advertisement
ਪਿਛਲੀ ਖ਼ਬਰ ਨੱਥੂਵਾਲਾ ਗਰਬੀ ਵਿਖੇ ਬਲਾਕ ਪੱਧਰੀ ਖੇਡਾਂ ਸ਼ੁਰੂ ਹੋਈਆਂ ਅਗਲੀ ਖ਼ਬਰ ਭਲਕੇ ਸੰਗਰੂਰ ਵਿਖੇ ਮਾਨ ਸਰਕਾਰ ਖ਼ਿਲਾਫ਼ ਗਰਜਣਗੇ ਮੁਲਾਜ਼ਮ- ਡੀ. ਟੀ. ਐਫ.
Ad Position 24