10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਹੇਮਕੁੰਟ ਸਕੂਲ ਦੀਆਂ ਐਨ.ਸੀ.ਸੀ. ਕੈਡੇਟ ਨੇ ਟੀ.ਬੀ. ਮੁਕਤ ਭਾਰਤ ਅਭਿਆਨ ਸੈਮੀਨਾਰ ’ਚ ਲਿਆ ਭਾਗ

ਕੋਟ ਈਸੇ ਖਾਂ, 9 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)- ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਜਾਗਰੂਕਤਾ ਅਤੇ ਲੋਕ ਸੇਵਾ ਦੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਹਮੇਸ਼ਾ ਪ੍ਰੇਰਿਤ ਕਰਦਾ ਰਹਿੰਦਾ ਹੈ। ਇਸੇ ਉਦੇਸ਼ ਤਹਿਤ ਸਕੂਲ ਦੀਆਂ ਐਨ.

Ad Position 21
No active advertisement
ਅਜੀਤ ਡੈਸਕ 10-10-2026
ਕੋਟ ਈਸੇ ਖਾਂ, 9 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)- ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਜਾਗਰੂਕਤਾ ਅਤੇ ਲੋਕ ਸੇਵਾ ਦੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਹਮੇਸ਼ਾ ਪ੍ਰੇਰਿਤ ਕਰਦਾ ਰਹਿੰਦਾ ਹੈ। ਇਸੇ ਉਦੇਸ਼ ਤਹਿਤ ਸਕੂਲ ਦੀਆਂ ਐਨ.ਸੀ.ਸੀ. ਕੈਡਟਾਂ ਨੇ ਟੀ.ਬੀ. ਮੁਕਤ ਭਾਰਤ ਅਭਿਆਨ ਸਬੰਧੀ ਕਰਵਾਏ ਗਏ ਸੈਮੀਨਾਰ ਵਿਚ ਹਿੱਸਾ ਲਿਆ। 05 ਪੰਜਾਬ ਬਟਾਲੀਅਨ ਗਰਲਜ਼, ਮੋਗਾ ਦੇ ਕਮਾਂਡਿੰਗ ਅਫ਼ਸਰ ਕਰਨਲ ਸੁਨੀਲ ਕੁਮਾਰ ਦੇ ਯੋਗ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ, ਮੋਗਾ ਅਤੇ ਕੋਟ ਈਸੇ ਖਾਂ ਵਿਖੇ ਟੀ.ਬੀ. ਮੁਕਤ ਭਾਰਤ ਅਭਿਆਨ ਸਬੰਧੀ ਸੈਮੀਨਾਰ ਕਰਵਾਏ ਗਏ। ਇਨ੍ਹਾਂ ਸੈਮੀਨਾਰਾਂ ਦੌਰਾਨ ਡਾ. ਬਲਵੀਰ ਸਿੰਘ ਅਤੇ ਡਾ. ਪ੍ਰਕਾਸ਼ ਸਿੰਘ ਨੇ ਐਨ.ਸੀ.ਸੀ. ਕੈਡਟਾਂ ਨੂੰ ਟੀ.ਬੀ. ਦੀ ਬਿਮਾਰੀ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਮੇਂ ਸਿਰ ਜਾਂਚ ਕਰਵਾਉਣ ਅਤੇ ਡਾਕਟਰ ਦੀ ਸਲਾਹ ਅਨੁਸਾਰ ਇਲਾਜ ਕਰਵਾਉਣ ਦੀ ਮਹੱਤਤਾ ਬਾਰੇ ਵੀ ਦੱਸਿਆ। ਸੈਮੀਨਾਰ ਤੋਂ ਬਾਅਦ ਐਨ.ਸੀ.ਸੀ. ਕੈਡਟਾਂ ਨੇ ਏ.ਐਨ.ਓ. ਸਿਮਰਨਜੀਤ ਕੌਰ ਦੀ ਅਗਵਾਈ ਹੇਠ ਟੀ.ਬੀ. ਮੁਕਤ ਭਾਰਤ ਅਭਿਆਨ ਦਾ ਸੰਦੇਸ਼ ਆਮ ਲੋਕਾਂ ਤੱਕ ਪਹੁੰਚਾ ਕੇ ਉਨ੍ਹਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕੀਤਾ। ਇਸ ਉਪਰਾਲੇ ਰਾਹੀਂ ਕੈਡਟਾਂ ਨੇ ਟੀ.ਬੀ. ਮੁਕਤ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਵਿਚ ਆਪਣਾ ਯੋਗਦਾਨ ਪਾਇਆ। ਸਕੂਲ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਮੈਡਮ ਸ੍ਰੀਮਤੀ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਨੂੰ ਸਿਹਤ ਸਬੰਧੀ ਮਹੱਤਵਪੂਰਨ ਜਾਣਕਾਰੀ ਦੇਣ ਦੇ ਨਾਲ-ਨਾਲ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਵੀ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਐਨ.ਸੀ.ਸੀ. ਕੈਡਟਾਂ ਦੇ ਇਸ ਯਤਨ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਵੀ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਆਰ. ਦੇ ਮੁੱਦੇ ’ਤੇ ਡਾ. ਮਾਲਤੀ ਥਾਪਰ ਦਾ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ, ਵੋਟ ਦੇ ਅਧਿਕਾਰ ਦੀ ਰਾਖੀ ਲਈ ਉਠਾਈ ਆ... ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਸਿਟੀ ਮੰਡਲ ਮੋਗਾ ਦੀ ਮੀਟਿੰਗ ਹੋਈ 10 ਦੀ ਸੰਗਰੂਰ ਮਹਾਂ ਰੈਲੀ ਵਿਚ ਵੱਡੀ ਗਿਣਤੀ ’ਚ ਪੰਜ...
Ad Position 24