ਐਸ.ਐਫ.ਸੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮੋਗਾ ਵਲੋਂ ਫਰੈਸ਼ਰਜ਼-2026 ਆਰੰਭ” ਦਾ ਆਯੋਜਨ
ਧਰਮਕੋਟ, 9 ਅਕਤੂਬਰ (ਪਰਮਜੀਤ ਸਿੰਘ)-ਐਸ. ਐਫ.
ਧਰਮਕੋਟ, 9 ਅਕਤੂਬਰ (ਪਰਮਜੀਤ ਸਿੰਘ)-ਐਸ.ਐਫ.ਸੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮੋਗਾ ਵਲੋਂ ਫਰੈਸ਼ਰਜ਼-2026 ਆਰੰਭ ਸਮਾਰੋਹ ਵਿਕਟੋਰੀਆ ਪੈਲੇਸ ਮੋਗਾ ਵਿਖੇ ਕਰਵਾਇਆ ਗਿਆ। ਇਸ ਮੌਕੇ ਐਸ.ਐਫ.ਸੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਐਡਵੋਕੇਟ ਅਭਿਸ਼ੇਕ ਜਿੰਦਲ ਤੇ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਸਰੋਜ ਰਾਣੀ ਨੇ ਹਾਜ਼ਰੀ ਭਰੀ। ਸਮਾਰੋਹ ਦੇ ਮੁੱਖ ਮਹਿਮਾਨ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਸਨ, ਦੀ ਹਾਜ਼ਰੀ ਨੇ ਸਮਾਰੋਹ ਦੀ ਸ਼ਾਨ ਅਤੇ ਮਹੱਤਤਾ ਨੂੰ ਹੋਰ ਵਧਾਇਆ। ਇਸ ਮੌਕੇ ਮਨਜੀਤ ਸਿੰਘ ਧੰਮੂ ਕੌਂਸਲਰ, ਭਾਵਨਾ ਬਾਂਸਲ, ਹਰਜੋਤ ਕਮਲ ਜ਼ਿਲ੍ਹਾ ਪ੍ਰਧਾਨ, ਰਿੱਕੀ, ਜਸਮੀਨ ਬੁੱਟਰ ਅਤੇ ਗੌਰਵ ਸਮੇਤ ਹੋਰ ਪਤਵੰਤੇ ਸੱਜਣਾਂ ਨੇ ਵੀ ਆਪਣੀ ਸ਼ੁੱਭ ਹਾਜ਼ਰੀ ਨਾਲ ਸਮਾਰੋਹ ਦੀ ਸ਼ੋਭਾ ਵਧਾਈ। ਸਾਰੇ ਮਹਿਮਾਨਾਂ ਦਾ ਐਸ.ਐਫ.ਸੀ. ਪ੍ਰਬੰਧਨ, ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਸਮਾਰੋਹ ਦੌਰਾਨ ਸੰਗੀਤ, ਨਾਚ, ਸਭਿਆਚਾਰਕ ਪੇਸ਼ਕਾਰੀਆਂ, ਮਨੋਰੰਜਕ ਗਤੀਵਿਧੀਆਂ ਅਤੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਨੇ ਪੂਰੇ ਸਮਾਰੋਹ ਨੂੰ ਰੌਣਕਮਈ ਅਤੇ ਯਾਦਗਾਰੀ ਬਣਾ ਦਿੱਤਾ। ਨਵੇਂ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ। ਵੱਖ-ਵੱਖ ਪੜਾਵਾਂ ਤੋਂ ਬਾਅਦ ਅਜੀਤ ਸਿੰਘ ਨੂੰ ਮਿਸਟਰ ਫਰੈਸ਼ਰ 2026 ਜਦ ਕਿ ਨਵਦੀਪ ਕੌਰ ਨੂੰ ਮਿਸ ਫਰੈਸ਼ਰ 2026 ਚੁਣਿਆ ਗਿਆ। ਜੇਤੂਆਂ ਨੂੰ ਵਿਸ਼ੇਸ਼ ਸਨਮਾਨ ਅਤੇ ਯਾਦਗਾਰੀ ਚਿੰਨ੍ਹਾਂ ਨਾਲ ਨਿਵਾਜਿਆ ਗਿਆ। ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਐਡਵੋਕੇਟ ਅਭਿਸ਼ੇਕ ਜਿੰਦਲ ਨੇ ਸਾਰੇ ਨਵੇਂ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਆਤਮ-ਵਿਸ਼ਵਾਸ, ਅਨੁਸ਼ਾਸਨ, ਨਿਰੰਤਰ ਸਿੱਖਣ ਦੀ ਭਾਵਨਾ ਅਤੇ ਸਰਗਰਮ ਭਾਗੀਦਾਰੀ ਇਕ ਸਫਲ ਭਵਿੱਖ ਦੀ ਨੀਂਹ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।