10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਟਰੇਡ ਯੂਨੀਅਨ ਕੌਂਸਲ ਮੋਗਾ ਦੀ ਮੀਟਿੰਗ ਜਗਦੀਸ਼ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਟਰੇਡ ਯੂਨੀਅਨ ਕੌਂਸਲ ਮੋਗਾ ਦੀ ਮੀਟਿੰਗ ਕਾਮਰੇਡ ਜਗਦੀਸ਼ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਵੱਖ-ਵੱਖ ਟਰੇਡ ਯੂਨੀਅਨਾਂ ਦੇ ਆਗੂਆਂ ਗੁਰਮੇਲ ਸਿੰਘ ਨਾਹਰ, ਪਲਵਿੰਦਰ ਸਿੰਘ ਸਿੱਧੂ, ਅਮਨਦੀਪ ਕੌਰ ਰੱਤੂ, ਭੁਪਿੰਦਰ ਸਿੰਘ ਸੇਖੋਂ, ਬੂਟਾ ਸਿੰਘ ਭੱਟੀ, ਰਾਜਬੀਰ ਸਿੰਘ, ਗੁਰਜੰਟ ਸਿੰਘ ਕੋਕਰੀ, ਜਗਸੀਰ ਸਿੰਘ ਖੋਸਾ ਆਦਿ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਸੰਤ ਵਿਸਾਖਾ ਸਿੰਘ ਸਕੂਲ ਦੇ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨਾਲ ਸਕੂਲ ਸਟਾਫ਼। ਤਸਵੀਰ : ਅਮੋਲਕ ਸਿੰਘ ਕਲਸੀ 10-10-2026
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਟਰੇਡ ਯੂਨੀਅਨ ਕੌਂਸਲ ਮੋਗਾ ਦੀ ਮੀਟਿੰਗ ਕਾਮਰੇਡ ਜਗਦੀਸ਼ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਵੱਖ-ਵੱਖ ਟਰੇਡ ਯੂਨੀਅਨਾਂ ਦੇ ਆਗੂਆਂ ਗੁਰਮੇਲ ਸਿੰਘ ਨਾਹਰ, ਪਲਵਿੰਦਰ ਸਿੰਘ ਸਿੱਧੂ, ਅਮਨਦੀਪ ਕੌਰ ਰੱਤੂ, ਭੁਪਿੰਦਰ ਸਿੰਘ ਸੇਖੋਂ, ਬੂਟਾ ਸਿੰਘ ਭੱਟੀ, ਰਾਜਬੀਰ ਸਿੰਘ, ਗੁਰਜੰਟ ਸਿੰਘ ਕੋਕਰੀ, ਜਗਸੀਰ ਸਿੰਘ ਖੋਸਾ ਆਦਿ ਨੇ ਸ਼ਮੂਲੀਅਤ ਕੀਤੀ। ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਕੁਲਦੀਪ ਸਿੰਘ ਭੋਲਾ ਤੇ ਡਾ. ਇੰਦਰਵੀਰ ਨੇ ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਦੀ 38ਵੀਂ ਬਰਸੀ ਬਾਰੇ ਵਿਚਾਰ ਚਰਚਾ ਕਰਦਿਆਂ ਭੋਲਾ ਨੇ ਕਿਹਾ ਕਿ ਅਜਿਹੇ ਮਹਾਨ ਆਗੂਆਂ ਦੀਆਂ ਬਰਸੀਆਂ ਮਨਾ ਕੇ ਅਸੀਂ ਸਿਰਫ਼ ਉਨ੍ਹਾਂ ਨੂੰ ਚੇਤੇ ਹੀ ਨਹੀਂ ਕਰਦੇ ਸਗੋਂ ਉਨ੍ਹਾਂ ਦੀ ਜੀਵਨੀ ਤੋਂ ਸੇਧ ਲੈਂਦੇ ਹਾਂ। ਆਏ ਆਗੂਆਂ ਦੇ ਵਿਚਾਰ ਸੁਣਨ ਨਾਲ ਜਿੱਥੇ ਗਿਆਨ ਵਿਚ ਵਾਧਾ ਹੋਵੇਗਾ ਉੱਥੇ ਆਪਣੇ ਹੱਕ ਪ੍ਰਾਪਤ ਕਰਨ ਲਈ ਸੇਧ ਤੇ ਹੌਸਲਾ ਵੀ ਮਿਲਦਾ ਹੈ। ਉਹ ਲੋਕ ਸੁਭਾਗੇ ਹੁੰਦੇ ਹਨ ਜਿਨ੍ਹਾਂ ਨੂੰ ਅਜਿਹੇ ਆਗੂਆਂ ਦਾ ਸਾਥ ਮਾਣਨ ਦਾ ਮੌਕਾ ਮਿਲਦਾ ਹੈ। ਮੀਟਿੰਗ ਵਿਚ ਸ਼ਾਮਿਲ ਸਾਰੇ ਹੀ ਸਾਥੀਆਂ ਨੇ ਬਰਸੀ ਵਿਚ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ। ਡਾ. ਇੰਦਰਵੀਰ ਨੇ ਦੇਸ਼ ਦੇ ਹਾਲਾਤਾਂ ਬਾਰੇ ਰੌਸ਼ਨੀ ਪਾਈ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਨਾਲ ਐਡ: ਧਰਮਪਾਲ ਸਿੰਘ ਡੀ.ਪੀ. ਨੇ ਕੀਤੀ ਵਿਸ਼ੇਸ਼ ਮੀਟਿੰਗ * ਸੂਬਾ ਪ੍ਰਧਾ... ਅਗਲੀ ਖ਼ਬਰ ਕੜਿਆਲਵੀ ਦਾ ਕਹਾਣੀ ਸੰਗ੍ਰਹਿ ਡਾਇਰੈਕਟਰ ਵਿੰਮੀ ਭੁੱਲਰ ਨੇ ਕੀਤਾ ਲੋਕ ਅਰਪਣ
Ad Position 24