09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਟਰੱਕ ਯੂਨੀਅਨ ਮੋਗਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਟਰੱਕ ਯੂਨੀਅਨ ਵਿਖੇ ਨਵੀਂ ਉਸਾਰੀ ਗਈ ਇਮਾਰਤ ਦਾ ਅੱਜ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਰਸਮੀ ਤੌਰ ‘ਤੇ ਉਦਘਾਟਨ ਕੀਤਾ ਗਿਆ।

Ad Position 21
No active advertisement
ਟਰੱਕ ਯੂਨੀਅਨ ਮੋਗਾ ਦੀ ਨਵੀਂ ਉਸਾਰੀ ਗਈ ਇਮਾਰਤ ਦਾ ਉਦਘਾਟਨ ਕਰਦੇ ਹੋਏ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਨਾਲ ਯੂਨੀਅਨ ਦੇ ਅਹੁਦੇਦਾਰ ਅਤੇ ਹੋਰ ਪਤਵੰਤੇ ਸੱਜਣ। ਤਸਵੀਰ : ਹਰਜੀਤ ਸਿੰਘ 10-10-2026
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਟਰੱਕ ਯੂਨੀਅਨ ਵਿਖੇ ਨਵੀਂ ਉਸਾਰੀ ਗਈ ਇਮਾਰਤ ਦਾ ਅੱਜ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਰਸਮੀ ਤੌਰ ‘ਤੇ ਉਦਘਾਟਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਧਾਰਮਿਕ ਮਰਿਆਦਾ ਅਨੁਸਾਰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਹੋਈ। ਇਸ ਤੋਂ ਬਾਅਦ ਗੁਰੂ ਸਾਹਿਬ ਜੀ ਦੇ ਚਰਨਾਂ ਵਿਚ ਸਮੂਹ ਭਾਈਚਾਰੇ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਇਕੱਤਰ ਹੋਏ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਟਰਾਂਸਪੋਰਟ ਖੇਤਰ ਪੰਜਾਬ ਦੀ ਆਰਥਿਕਤਾ ਦੀ ਮੁੱਖ ਰੀੜ੍ਹ ਦੀ ਹੱਡੀ ਹੈ। ਦਿਨ-ਰਾਤ ਮਿਹਨਤ ਕਰ ਕੇ ਦੇਸ਼ ਦੇ ਕੋਨੇ-ਕੋਨੇ ਤੱਕ ਮਾਲ ਪਹੁੰਚਾਉਣ ਵਾਲੇ ਟਰੱਕ ਆਪਰੇਟਰ ਅਤੇ ਡਰਾਈਵਰ ਸਮਾਜ ਦੀ ਅਹਿਮ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਟਰੱਕ ਆਪ੍ਰੇਟਰਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਹੱਲ ਕਰਨ ਅਤੇ ਉਨ੍ਹਾਂ ਦੇ ਕਾਰੋਬਾਰ ਨੂੰ ਹੋਰ ਸੁਖਾਲਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਟਰੱਕ ਯੂਨੀਅਨ ਦੀ ਇਹ ਨਵੀਂ ਇਮਾਰਤ ਰੋਜ਼ਾਨਾ ਦੇ ਪ੍ਰਬੰਧਕੀ ਕੰਮਕਾਜ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਯੂਨੀਅਨ ਦੇ ਸਾਰੇ ਮੈਂਬਰਾਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਏਗੀ। ਸਮਾਗਮ ਦੌਰਾਨ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸੰਗਤ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਆਗਿਆਪਾਲ ਸਿੰਘ ਅਤੇ ਵਾਈਸ ਪ੍ਰਧਾਨ ਗੁਰਮੀਤ ਸਿੰਘ ਨੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਤੇ ਹੋਰ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਧੰਨਵਾਦ ਕੀਤਾ। ਇਸ ਉਦਘਾਟਨੀ ਸਮਾਗਮ ਵਿਚ ਜਸਵਿੰਦਰ ਸਿੰਘ ਲੰਢੇਕੇ, ਪ੍ਰੀਤਮ ਸਿੰਘ, ਸ਼ਿੰਦਰਪਾਲ ਸਿੰਘ, ਵਰਿੰਦਰ ਸਿੰਘ ਸਲੀਣਾ, ਸੁਨੀਲ ਕੁਮਾਰ ਅਰੋੜਾ ਸਮੇਤ ਵੱਡੀ ਗਿਣਤੀ ਵਿਚ ਟਰੱਕ ਆਪਰੇਟਰ, ਡਰਾਈਵਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਕਾਨਵੈਂਟ ਸਕੂਲ ਮੋਗਾ ਦੇ ਆਰਚਰੀ ਖਿਡਾਰੀਆਂ ਨੇ ਪੰਜਾਬ ਪੱਧਰ ’ਤੇ ਜਮਾਈ ਧਾਕ ਅਗਲੀ ਖ਼ਬਰ ਮੋਗਾ ’ਚ ਪਸ਼ੂਆਂ ਨਾਲ ਭਰਿਆ ਟਰੱਕ ਪੁਲਿਸ ਨੇ ਕੀਤਾ ਕਾਬੂ ਤਸਕਰੀ ਲਈ ਵਰਤੇ ਜਾਣੇ ਸਨ ਬੇਜ਼ਬਾਨ ਪਸ਼ੂ
Ad Position 24