09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਐਨ.ਐਸ.ਐਸ. ਦਿਵਸ ਮਨਾਇਆ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ. ਐਸ.

Ad Position 21
No active advertisement
ਅਜੀਤ ਡੈਸਕ 10-10-2026
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਐਨ.ਐਸ.ਐਸ. ਦਿਵਸ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਵਿਚ ਡਾ. ਜੀ.ਐਸ. ਸ਼ਰਮਾ, ਡੀਨ ਸਟੂਡੈਂਟ ਵੈਲਫੇਅਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਐਨ.ਐਸ.ਐਸ. ਕੋਆਰਡੀਨੇਟਰ ਲਵਕੇਸ਼ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਡਾ. ਜੀ.ਐਸ. ਸ਼ਰਮਾ ਨੇ ਵਿਦਿਆਰਥੀਆਂ ਨੂੰ ਐਨ.ਐਸ.ਐਸ. ਦੀ ਮਹੱਤਤਾ ਅਤੇ ਉਪਯੋਗਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇਸ ਸਾਲ ਦੀ ਥੀਮ ਆਤਮ-ਨਿਰਭਰ ਭਾਰਤ ਦੇ ਨਿਰਮਾਣ ਵਿਚ ਦੇਸ਼ ਦੇ ਨੌਜਵਾਨਾਂ ਦੀ ਅਹਿਮ ਭੂਮਿਕਾ” ‘ਤੇ ਵਿਸਥਾਰ ਨਾਲ ਚਰਚਾ ਕੀਤੀ। ਡਾ. ਸ਼ਰਮਾ ਨੇ ਕਿਹਾ ਕਿ ਦੇਸ਼ ਨੂੰ ਮਜ਼ਬੂਤ ਅਤੇ ਸਸ਼ਕਤ ਬਣਾਉਣ ਲਈ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਦੇਸ਼ ਦੀ ਅਰਥ-ਵਿਵਸਥਾ, ਬੁਨਿਆਦੀ ਢਾਂਚੇ, ਵਧਦੀ ਆਬਾਦੀ ਅਤੇ ਲੋਕਾਂ ਦੀਆਂ ਜ਼ਰੂਰਤਾਂ ਦੀ ਪੂਰਤੀ ਸਮੇਤ ਹਰ ਖੇਤਰ ਵਿਚ ਜਾਗਰੂਕਤਾ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸਕਾਰਾਤਮਿਕ ਭੂਮਿਕਾ ਨਾਲ ਹੀ ਭਾਰਤ ਇਕ ਵਿਕਸਿਤ ਅਤੇ ਆਤਮ-ਨਿਰਭਰ ਰਾਸ਼ਟਰ ਵਜੋਂ ਉੱਭਰ ਸਕਦਾ ਹੈ। ਐਨ.ਐਸ.ਐਸ. ਕੋਆਰਡੀਨੇਟਰ ਲਵਕੇਸ਼ ਸਿੰਘ ਨੇ ਪੂਰੇ ਸਾਲ ਦੌਰਾਨ ਐਨ.ਐਸ.ਐਸ. ਯੂਨਿਟ ਵਲੋਂ ਕੀਤੀਆਂ ਗਈਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਮਾਗਮ ਦਾ ਸੰਚਾਲਨ ਅਮਨ ਕੁਮਾਰ ਨੇ ਕੀਤਾ। ਇਸ ਮੌਕੇ ਐਨ.ਐਸ.ਐਸ. ਕੇਡਰ ਵਜੋਂ ਰਮਨੀਤ, ਵਨਿਸ਼ਕਾ, ਡੋਲਵੀ, ਗੌਰਵ, ਅਮਨਜੋਤ, ਮੁਸਕਾਨ, ਗੁਰਸਿਮਰਨ ਅਤੇ ਰੀਆ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਲਈ ਕਈ ਹੋਰ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਸਮਾਗਮ ਦੇ ਅੰਤ ਵਿਚ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜ: ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ ਅਤੇ ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ ਨੇ ਐਨ.ਐਸ.ਐਸ. ਦਿਵਸ ਦੇ ਸਫਲ ਆਯੋਜਨ ਲਈ ਸਮੂਹ ਐਨ.ਐਸ.ਐਸ. ਟੀਮ, ਫੈਕਲਟੀ ਅਤੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਫਸਲ ਵੇਚਣ ’ਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਵੇਗੀ-ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਅਗਲੀ ਖ਼ਬਰ ਨੈਸ਼ਨਲ ਕਾਨਵੈਂਟ ਸਕੂਲ ਮੋਗਾ ਦੇ ਆਰਚਰੀ ਖਿਡਾਰੀਆਂ ਨੇ ਪੰਜਾਬ ਪੱਧਰ ’ਤੇ ਜਮਾਈ ਧਾਕ
Ad Position 24