09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਮੋਗਾ ਸ਼ਹਿਰ ਦੇ ਵਿਕਾਸ ਨੂੰ ਮਿਲੀ ਨਵੀਂ ਗਤੀ, ਨੀਵੇਂ ਪੁਲ ਸੜਕ ਦੇ ਨਵੀਨੀਕਰਨ ਕਾਰਜ ਦਾ ਆਰੰਭ ਸ਼ਹਿਰ ਦੀ ਸੁੰਦਰਤਾ ਵਧਾਉਣ ਦੇ ਨਾਲ ਬਿਹਤਰ ਬੁਨਿਆਦੀ ਸਹੂਲਤਾਂ ਦੇਣਾ ਪਹਿਲੀ ਤਰਜੀਹ-ਵਿਧਾਇਕਾ ਡਾ. ਅਰੋੜਾ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੇ ਵਿਕਾਸ, ਸੁੰਦਰੀਕਰਨ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਇਕ ਹੋਰ ਕਦਮ ਅੱਗੇ ਵਧਾਉਂਦਿਆਂ ਅੱਜ ਨੀਵੇਂ ਪੁਲ ਸੜਕ ਦੇ ਨਵੀਨੀਕਰਨ ਕਾਰਜ ਦਾ ਸ਼ੁੱਭ ਅਰੰਭ ਕੀਤਾ ਗਿਆ। ਹਲਕਾ ਵਿਧਾਇਕ ਡਾ.

Ad Position 21
No active advertisement
ਮ੍ਰਿਤਕ ਪੁਲਿਸ ਮੁਲਾਜ਼ਮ ਨੌਜਵਾਨ ਮਨਪ੍ਰੀਤ ਸਿੰਘ ਦੀ ਫਾਈਲ ਤਸਵੀਰ ਅਤੇ ਆਪਣਾ ਦੁਖੜਾ ਬਿਆਨ ਕਰਦਾ ਹੋਇਆ ਸਵ: ਮਨਪ੍ਰੀਤ ਸਿੰਘ ਦਾ ਪਰਿਵਾਰ। ਤਸਵੀਰ : ਸੁਖਦੇਵ ਸਿੰਘ ਖ਼ਾਲਸਾ 10-10-2026
ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੇ ਵਿਕਾਸ, ਸੁੰਦਰੀਕਰਨ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਇਕ ਹੋਰ ਕਦਮ ਅੱਗੇ ਵਧਾਉਂਦਿਆਂ ਅੱਜ ਨੀਵੇਂ ਪੁਲ ਸੜਕ ਦੇ ਨਵੀਨੀਕਰਨ ਕਾਰਜ ਦਾ ਸ਼ੁੱਭ ਅਰੰਭ ਕੀਤਾ ਗਿਆ। ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੇਅਰ ਵਿਨੇਪਾਲ ਕੌਰ, ਡਿਪਟੀ ਮੇਅਰ ਗੌਰਵ ਗਰਗ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਕਾਲਾ ਬਜਾਜ ਅਤੇ ਸਮੂਹ ਕੌਂਸਲਰਾਂ ਦੀ ਮੌਜੂਦਗੀ ਵਿਚ ਇਸ ਵਿਕਾਸ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੋਗਾ ਸ਼ਹਿਰ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀਆਂ ਪਹਿਲੀ ਤਰਜੀਹਾਂ ਵਿਚ ਸ਼ਾਮਿਲ ਹੈ। ਸ਼ਹਿਰ ਵਾਸੀਆਂ ਨੂੰ ਵਧੀਆ ਸੜਕਾਂ, ਸਾਫ਼-ਸੁਥਰਾ ਵਾਤਾਵਰਨ, ਆਧੁਨਿਕ ਬੁਨਿਆਦੀ ਸਹੂਲਤਾਂ ਅਤੇ ਸੁਚੱਜੀ ਆਵਾਜਾਈ ਵਿਵਸਥਾ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੀਵੇਂ ਪੁਲ ਦੀ ਸੜਕ ਸ਼ਹਿਰ ਦੇ ਮਹੱਤਵਪੂਰਨ ਮਾਰਗਾਂ ਵਿਚੋਂ ਇਕ ਹੈ ਅਤੇ ਇਸ ਦੇ ਨਵੀਨੀਕਰਨ ਨਾਲ ਇੱਥੋਂ ਲੰਘਣ ਵਾਲੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਡਾ. ਅਰੋੜਾ ਨੇ ਕਿਹਾ ਕਿ ਵਿਕਾਸ ਸਿਰਫ਼ ਨਵੀਆਂ ਇਮਾਰਤਾਂ ਬਣਾਉਣ ਤੱਕ ਸੀਮਤ ਨਹੀਂ ਹੁੰਦਾ, ਸਗੋਂ ਸ਼ਹਿਰ ਦੀਆਂ ਮੌਜੂਦਾ ਸੜਕਾਂ, ਗਲੀਆਂ, ਜਨਤਕ ਥਾਵਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣਾ ਵੀ ਓਨਾ ਹੀ ਜ਼ਰੂਰੀ ਹੈ। ਇਸੇ ਸੋਚ ਤਹਿਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿਚ ਸੜਕਾਂ ਦੀ ਹਾਲਤ ਸੁਧਾਰਨ ਜਾਂ ਬੁਨਿਆਦੀ ਸਹੂਲਤਾਂ ਵਿਚ ਵਾਧਾ ਕਰਨ ਦੀ ਲੋੜ ਹੈ, ਉੱਥੇ ਪਹਿਲ ਦੇ ਆਧਾਰ ‘ਤੇ ਕੰਮ ਕਰਵਾਏ ਜਾਣਗੇ। ਵਿਧਾਇਕ ਨੇ ਕਿਹਾ ਕਿ ਮੋਗਾ ਸ਼ਹਿਰ ਨੂੰ ਸੁੰਦਰ, ਸਾਫ਼-ਸੁਥਰਾ ਅਤੇ ਸਹੂਲਤਾਂ ਭਰਪੂਰ ਬਣਾਉਣ ਲਈ ਨਗਰ ਨਿਗਮ ਅਤੇ ਜਨਤਕ ਨੁਮਾਇੰਦਿਆਂ ਦੇ ਸਹਿਯੋਗ ਨਾਲ ਵਿਕਾਸ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸੁੰਦਰਤਾ ਵਧਾਉਣ ਦੇ ਨਾਲ-ਨਾਲ ਆਮ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਵੀ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਵਿਕਾਸ ਕਾਰਜਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਲੰਬੇ ਸਮੇਂ ਤੱਕ ਲਾਭ ਮਿਲ ਸਕੇ। ਡਾ. ਅਰੋੜਾ ਨੇ ਕਿਹਾ ਕਿ ਮੋਗਾ ਨੂੰ ਇਕ ਵਿਕਸਤ, ਸੁੰਦਰ ਅਤੇ ਆਧੁਨਿਕ ਸ਼ਹਿਰ ਵਜੋਂ ਅੱਗੇ ਲਿਜਾਣ ਲਈ ਸਮੂਹ ਕੌਂਸਲਰਾਂ, ਨਗਰ ਨਿਗਮ ਅਧਿਕਾਰੀਆਂ ਅਤੇ ਸ਼ਹਿਰ ਵਾਸੀਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਲਗਾਤਾਰ ਜਾਰੀ ਰੱਖੇ ਜਾਣਗੇ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਮੇਅਰ ਵਿਨੇਪਾਲ ਕੌਰ, ਡਿਪਟੀ ਮੇਅਰ ਗੌਰਵ ਗਰਗ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਕਾਲਾ ਬਜਾਜ ਸਮੇਤ ਸਮੂਹ ਕੌਂਸਲਰ ਅਤੇ ਸਬੰਧਿਤ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਾੜੀ ਦੀਆਂ ਫ਼ਸਲਾਂ ਦੀ ਬਜਾਈ ਸੰਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਮੋਗਾ ਵਲੋਂ ਕੈਂਪ ਲੱਗਾ ਸਾਗਰ ਸੇਤੀਆ... ਅਗਲੀ ਖ਼ਬਰ ਝੋਨੇ ਦੀ ਫਸਲ ਵੇਚਣ ’ਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਵੇਗੀ-ਪ੍ਰਧਾਨ ਮਨਦੀਪ ਸਿੰਘ ਮਾਣੂੰਕੇ
Ad Position 24