12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ’ਚ ਵਿਸ਼ਵ ਮਾਨਸਿਕ ਸ਼ਾਂਤੀ ਦਿਵਸ ਮਨਾਇਆ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਕੋਟਕਪੂਰਾ ਬਾਈਪਾਸ ‘ਤੇ ਸਥਿਤ ਪ੍ਰਸਿੱਧ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਮਾਨਸਿਕ ਸ਼ਾਂਤੀ ਦਿਵਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਆਯੋਜਿਤ ਕੀਤੀ ਗਈ ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ। ਇਸ ਮੌਕੇ ਸਕੂਲ ਦੀ ਅਧਿਆਪਕਾ ਸੀਮਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਦੀ ਸੰਭਾਲ ਅਤੇ ਸੰਤੁਲਿਤ ਜੀਵਨ ਸ਼ੈਲੀ ਬਾਰੇ ਦੱਸਿਆ ਅਤੇ ਧਿਆਨ ਲਗਾਉਣ ਦੇ ਫ਼ਾਇਦੇ ਦੱਸੇ।

Ad Position 21
No active advertisement
ਅਜੀਤ ਡੈਸਕ 12-10-2026
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਕੋਟਕਪੂਰਾ ਬਾਈਪਾਸ ‘ਤੇ ਸਥਿਤ ਪ੍ਰਸਿੱਧ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਮਾਨਸਿਕ ਸ਼ਾਂਤੀ ਦਿਵਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਆਯੋਜਿਤ ਕੀਤੀ ਗਈ ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ। ਇਸ ਮੌਕੇ ਸਕੂਲ ਦੀ ਅਧਿਆਪਕਾ ਸੀਮਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਦੀ ਸੰਭਾਲ ਅਤੇ ਸੰਤੁਲਿਤ ਜੀਵਨ ਸ਼ੈਲੀ ਬਾਰੇ ਦੱਸਿਆ ਅਤੇ ਧਿਆਨ ਲਗਾਉਣ ਦੇ ਫ਼ਾਇਦੇ ਦੱਸੇ। ਇਸ ਮੌਕੇ ਵਿਦਿਆਰਥੀਆਂ ਨੂੰ ਪੰਜ ਮਿੰਟ ਲਈ ਧਿਆਨ ਦਾ ਅਭਿਆਸ ਕਰਵਾਇਆ ਗਿਆ। ਮੈਡਮ ਸੀਮਾ ਸ਼ਰਮਾ ਨੇ ਦੱਸਿਆ ਕਿ ਰੋਜ਼ਾਨਾ ਕੁਝ ਸਮਾਂ ਧਿਆਨ ਲਗਾਉਣ ਨਾਲ ਦਿਮਾਗ਼ ਨੂੰ ਆਰਾਮ ਮਿਲਦਾ ਹੈ ਅਤੇ ਪੜ੍ਹਾਈ ਦਾ ਤਣਾਅ ਵੀ ਘੱਟ ਹੁੰਦਾ ਹੈ। ਇਸ ਨਾਲ ਵਿਦਿਆਰਥੀਆਂ ਦੀ ਇਕਾਗਰਤਾ ਸ਼ਕਤੀ ਵਧਦੀ ਹੈ, ਜਿਸ ਨਾਲ ਉਹ ਆਪਣੇ ਵਿਸ਼ਿਆਂ ਨੂੰ ਹੋਰ ਚੰਗੀ ਤਰ੍ਹਾਂ ਸਮਝ ਸਕਦੇ ਹਨ। ਧਿਆਨ ਵਿਦਿਆਰਥੀਆਂ ਨੂੰ ਆਪਣੇ ਗ਼ੁੱਸੇ ਅਤੇ ਭਾਵਨਾਵਾਂ ‘ਤੇ ਕਾਬੂ ਰੱਖਣਾ ਵੀ ਸਿਖਾਉਂਦਾ ਹੈ। ਮਾਨਸਿਕ ਸਿਹਤ ਦਾ ਸਿੱਧਾ ਸਬੰਧ ਸਾਡੀ ਸਰੀਰਕ ਖ਼ੁਰਾਕ ਨਾਲ ਹੈ, ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਵਿਦਿਆਰਥੀਆਂ ਨੂੰ ਸਿਹਤਮੰਦ ਪਲੇਟ ਬਾਰੇ ਵੀ ਜਾਣਕਾਰੀ ਦਿੱਤੀ ਗਈ ਕਿ ਸਾਨੂੰ ਸੰਤੁਲਿਤ ਆਹਾਰ ਲੈਂਦੇ ਹੋਏ ਜੰਕ ਫੂਡ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਤੇ ਪਾਣੀ ਦੀ ਸਹੀ ਮਾਤਰਾ ਲੈਣੀ ਚਾਹੀਦੀ ਹੈ। ਦਿਆਰਥੀਆਂ ਦੀ ਮਾਨਸਿਕ ਸਿਹਤ ਦਾ ਵੀ ਵਿਸ਼ੇਸ਼ ਧਿਆਨ ਰੱਖਦੇ ਹੋਏ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਕੁਇਜ਼ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਉਨ੍ਹਾਂ ਨੂੰ ਇੰਟਰਨੈੱਟ ਦੀ ਸਹੀ ਵਰਤੋਂ ਬਾਰੇ ਦੱਸਿਆ ਗਿਆ ਕਿ ਇਸ ਦੀ ਵਰਤੋਂ ਆਨਲਾਈਨ ਲਾਇਬਰੇਰੀ ਵਿੱਦਿਅਕ ਵੀਡੀਉਜ਼ ਅਤੇ ਨਵੀਆਂ ਚੀਜ਼ਾਂ ਸਿੱਖਣ ਲਈ ਕੀਤੀ ਜਾਣੀ ਚਾਹੀਦੀ ਹੈ। ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਦੱਸਿਆ ਕਿ ਇੰਟਰਨੈੱਟ ਇਕ ਚੰਗਾ ਸੇਵਕ ਹੈ, ਇਸ ਲਈ ਸਾਨੂੰ ਇਸ ਦੀ ਵਰਤੋਂ ਕਾਬੂ ਵਿਚ ਰਹਿ ਕੇ ਕਰਨੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੀ ਵਿਦਿਆਰਥਣ ਨੇ ਹਾਸਲ ਕੀਤੇ 6 ਬੈਂਡ ਅਗਲੀ ਖ਼ਬਰ ਮਹਾਂਮਾਈ ਦੀਆਂ 9 ਪਵਿੱਤਰ ਜੋਤਾਂ ਦਾ ਸ਼ਹਿਰ ’ਚ ਪਹੁੰਚਣ ’ਤੇ ਕੀਤਾ ਸਵਾਗਤ
Ad Position 24