11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਐਲ. ਐਲ. ਆਰ. ਅਤੇ ਦੇਸ਼ ਭਗਤ ਕਾਲਜ ਵਿਚ ਹੋਇਆ ਸ਼੍ਰੋਮਣੀ ਅਕਾਲੀ ਦਲ (ਬ) ਐਸ. ਓ. ਆਈ. ਦਾ ਗਠਨ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਹਲਕਾ ਮੋਗਾ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਯੂਥ ਅਕਾਲੀ ਦਲ ਹਲਕਾ ਮੋਗਾ ਦੇ ਪ੍ਰਧਾਨ ਸੁਖਬੀਰ ਸਿੰਘ ਗਿੱਲ ਅਤੇ ਐਸ.

Ad Position 21
No active advertisement
ਅਜੀਤ ਡੈਸਕ 12-10-2026
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਹਲਕਾ ਮੋਗਾ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਯੂਥ ਅਕਾਲੀ ਦਲ ਹਲਕਾ ਮੋਗਾ ਦੇ ਪ੍ਰਧਾਨ ਸੁਖਬੀਰ ਸਿੰਘ ਗਿੱਲ ਅਤੇ ਐਸ. ਓ. ਆਈ. ਦੇ ਪ੍ਰਧਾਨ ਜੁਆਏਦੀਪ ਸ਼ਰਮਾ ਦੀ ਅਗਵਾਈ ਵਿਚ ਐਲ. ਐਲ. ਆਰ. ਅਤੇ ਦੇਸ਼ ਭਗਤ ਕਾਲਜ ਵਿਚ ਐਸ. ਓ. ਆਈ. ਦਾ ਗਠਨ ਕੀਤਾ ਗਿਆ। ਜਿਸ ਦੌਰਾਨ ਐਲ. ਐਲ. ਆਰ. ਕਾਲਜ ਵਿਚ ਮੋਹ ਬਰਾੜ, ਬੱਬਲ ਖੋਸਾ, ਲੱਕੀ ਰੋਡੇ, ਅਰਜਨ ਸਿੰਘ, ਦਕਸ਼ ਸ਼ਰਮਾ ਤੇ ਆਕਾਸ਼ ਕ੍ਰਮਵਾਰ ਚੁਣੇ ਗਏ ਅਤੇ ਦੇਸ਼ ਭਗਤ ਕਾਲਜ ਵਿਚ ਅੰਮ੍ਰਿਤ ਭਾਊ, ਹਰਮਨ ਡਰੋਲੀ, ਪਰਮ ਡਰੋਲੀ ਅਤੇ ਸੁੱਖਾ ਦੁੱਨੇਕੇ ਚੁਣੇ ਗਏ। ਇਨ੍ਹਾਂ ਨਵ ਨਿਯੁਕਤ ਐਸ. ਓ. ਆਈ. ਦੇ ਆਗੂਆਂ ਨੂੰ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨ੍ਹੀ ਗਿੱਲ ਨੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੰਜੀਤ ਸਿੰਘ ਸੰਨ੍ਹੀ ਗਿੱਲ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਪੂਰੀ ਤਰ੍ਹਾਂ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਐਸ. ਓ. ਆਈ. ਦਾ ਗਠਨ ਵੀ ਉਸ ਦੀ ਹੀ ਇਕ ਕੜੀ ਹੈ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਐਸ. ਓ. ਆਈ. ਆਪਣੀ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤਹਿ ਹੈ ਕਿਉਂਕਿ ਸੂਬੇ ਦੇ ਲੋਕ ਹੁਣ ਆਪਣੀ ਖੇਤਰੀ ਪਾਰਟੀ ਨਾਲ ਜੁੜ ਕੇ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਪੱਬਾਂ ਭਾਰ ਹਨ। ਇਸ ਮੌਕੇ ਐਸ. ਓ. ਆਈ. ਦੇ ਨਵਨਿਯੁਕਤ ਆਗੂਆਂ ਨੇ ਕਿਹਾ ਕਿ ਜੋ ਉਨ੍ਹਾਂ ਨੂੰ ਜ਼ੁੰਮੇਵਾਰੀ ਮਿਲੀ ਹੈ ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਇੰਦਾ ਖੋਸਾ, ਸਿਮਰ ਸਿੱਧੂ, ਨਵਜੋਤ ਸਿੰਘ ਸਿੱਧੂ, ਜਗਰਾਜ ਸਿੰਘ, ਹਰਮਨ ਸੰਧੂ, ਇੰਦਰ ਬਾਠ ਅਤੇ ਹੋਰ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਬਲਦੇਵ ਸਿੰਘ ਮਾਣੂੰਕੇ ਦੀ ਘਰ ਵਾਪਸੀ ’ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਕਾਨੂੰਨੀ ਮਾਨਤਾ ਦੇਣ ਦੀ ਪ੍ਰਕਿਰਿਆ ਜਲਦ ਮੁਕੰਮਲ ਕੀਤੀ ਜਾਵੇ-ਪ੍ਰਧਾਨ ਢਿਲਵਾਂ
Ad Position 24