11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ

ਫਗਵਾੜਾ, 11 ਅਕਤੂਬਰ (ਹਰਜੋਤ ਸਿੰਘ ਚਾਨਾ)-ਪਰਾਲੀ ਪ੍ਰਬੰਧਨ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਉੱਚਾ ਪਿੰਡ ਵਿਖੇ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਐਸ. ਡੀ.

Ad Position 21
No active advertisement
ਅਜੀਤ ਡੈਸਕ 12-10-2026
ਫਗਵਾੜਾ, 11 ਅਕਤੂਬਰ (ਹਰਜੋਤ ਸਿੰਘ ਚਾਨਾ)-ਪਰਾਲੀ ਪ੍ਰਬੰਧਨ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਉੱਚਾ ਪਿੰਡ ਵਿਖੇ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਐਸ.ਡੀ.ਐਮ. ਡਾ. ਨਵਜੋਤ ਸ਼ਰਮਾ ਤੇ ਡੀ.ਐਸ.ਪੀ. ਪਲਵਿੰਦਰ ਸਿੰਘ ਸ਼ਾਮਿਲ ਹੋਏ ਤੇ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਇਸ ਨੂੰ ਖੇਤਾਂ ’ਚ ਹੀ ਮਿਲਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਖੇਤਾਂ ’ਚ ਹੀ ਮਿਲਾਓ ਤੇ ਖੇਤਾਂ ਦੀ ਉਪਜਾਊ ਸ਼ਕਤੀ ਵਧਾਓ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਹਰ ਸੰਭਵ ਸਹਿਯੋਗ ਮੁਹੱਈਆ ਕਰਵਾਇਆ ਜਾ ਰਿਹਾ ਹੈ | ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬਲਾਕ ਖੇਤੀਬਾੜੀ ਅਫ਼ਸਰ ਪਰਮਜੀਤ ਸਿੰਘ ਮਹੇ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਜਿਸ ਦਾ ਮਨੁੱਖੀ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ | ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਖੇਤਾਂ ‘ਚ ਮੌਜੂਦ ਮਿੱਤਰ ਕੀੜੇ ਤੇ ਸੂਖਮ ਜੀਵ ਵੀ ਨਸ਼ਟ ਹੋ ਜਾਂਦੇ ਹਨ, ਜਿ ਸ ਨਾਲ ਮਿੱਟੀ ਦੀ ਗੁਣਵੱਤਾ ਪ੍ਰਭਾਵਿਤ ਹੁੰਦੀ ਹੈ | ਇਸ ਮੌਕੇ ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਨੇ ਕਿਸਾਨਾਂ ਅਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ | ਖੇਤੀਬਾੜੀ ਵਿਭਾਗ ਦੇ ਕਰਮਚਾਰੀ ਧਰਮਵੀਰ ਤੇ ਐਨ.ਜੀ.ਓ. ਨੁਮਾਇੰਦਾ ਕੋਮਲ ਨੇ ਕੈਂਪ ਨੂੰ ਸਫ਼ਲ ਬਣਾਉਣ ‘ਚ ਅਹਿਮ ਭੂਮਿਕਾ ਨਿਭਾਈ | ਇਸ ਮੌਕੇ ਨੰਬਰਦਾਰ ਬਲਜਿੰਦਰ ਸਿੰਘ, ਦਰਸ਼ੀ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 12 ਸਾਲਾਂ ਤੋਂ ਕਿਰਾਏ ’ਤੇ ਦੁਕਾਨਾਂ ਚਲਾ ਰਹੇ ਦੁਕਾਨਦਾਰਾਂ ਨੂੰ ਮਿਲਣਗੇ ਮਾਲਕੀ ਹੱਕ ਆਮਦਨ ਦੇ ਆਧਾਰ ’ਤੇ ਮਿਲੇਗੀ ਰਿਆਇ... ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਯੂਥ ਫ਼ੈਸਟੀਵਲ ’ਚ ਸੁਖਾਨੰਦ ਕਾਲਜ ਦੀ ਗਿੱਧੇ ਦੀ ਟੀਮ ਨੇ ਪਾਈਆਂ ਧੁੰਮਾਂ
Ad Position 24