13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਵਿਸ਼ੇਸ਼ ਗਹਿਰੀ ਸੁਧਾਈ-2026 ਦੀ ਪ੍ਰਕਿਰਿਆ ਮੁਕੰਮਲ, ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ

ਮੋਗਾ, 12 ਅਕਤੂਬਰ (ਸੁਰਿੰਦਰਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਕਰਵਾਈ ਗਈ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਦੀ ਪ੍ਰਕਿਰਿਆ ਜ਼ਿਲ੍ਹਾ ਮੋਗਾ ਵਿਚ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਮੁਕੰਮਲ ਕਰ ਲਈ ਗਈ ਹੈ। ਇਸ ਪ੍ਰਕਿਰਿਆ ਵਿਚ ਜ਼ਿਲ੍ਹਾ ਮੋਗਾ ਨੇ ਪੂਰੇ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 13-10-2026

ਮੋਗਾ, 12 ਅਕਤੂਬਰ (ਸੁਰਿੰਦਰਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਕਰਵਾਈ ਗਈ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਦੀ ਪ੍ਰਕਿਰਿਆ ਜ਼ਿਲ੍ਹਾ ਮੋਗਾ ਵਿਚ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਮੁਕੰਮਲ ਕਰ ਲਈ ਗਈ ਹੈ। ਇਸ ਪ੍ਰਕਿਰਿਆ ਵਿਚ ਜ਼ਿਲ੍ਹਾ ਮੋਗਾ ਨੇ ਪੂਰੇ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਹਰੇਕ ਯੋਗ ਨਾਗਰਿਕ ਦਾ ਨਾਂਅ ਵੋਟਰ ਸੂਚੀ ਵਿਚ ਸ਼ਾਮਿਲ ਕਰਨਾ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਯਕੀਨੀ ਬਣਾਉਣਾ ਸੀ। ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ‘ਤੇ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ ਮੌਕੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸਾਗਰ ਸੇਤੀਆ ਨੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੂੰ ਅੰਤਿਮ ਪ੍ਰਕਾਸ਼ਿਤ ਫ਼ੋਟੋ ਵੋਟਰ ਸੂਚੀ ਦੀਆਂ ਹਾਰਡ ਕਾਪੀਆਂ ਅਤੇ ਬਿਨਾਂ ਫ਼ੋਟੋ ਵਾਲੀ ਸਾਫ਼ਟ ਕਾਪੀ ਦੀਆਂ ਸੀ.ਡੀਜ਼. ਦੇ ਸੈੱਟ ਸੌਂਪੇ ਗਏ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਅਤੇ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦੀ ਗਿਣਤੀ ਨੂੰ ਤਰਕਸੰਗਤ ਬਣਾਉਣ ਲਈ ਜ਼ਿਲ੍ਹੇ ਵਿਚ ਪੋਲਿੰਗ ਸਟੇਸ਼ਨਾਂ ਦੀ ਮੁੜ-ਵਿਵਸਥਾ ਕੀਤੀ ਗਈ ਹੈ। ਹਰੇਕ ਪੋਲਿੰਗ ਸਟੇਸ਼ਨ ਲਈ ਵੱਧ ਤੋਂ ਵੱਧ 1200 ਵੋਟਰਾਂ ਦੀ ਹੱਦ ਦੇ ਮੱਦੇਨਜ਼ਰ ਪੋਲਿੰਗ ਸਟੇਸ਼ਨਾਂ ਦੀ ਗਿਣਤੀ 804 ਤੋਂ ਵਧਾ ਕੇ 834 ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਅੰਤਿਮ (ਵੋਟਰ ਸੂਚੀ ਦੀ ਪ੍ਰਕਾਸ਼ਨਾ ਤੋਂ ਬਾਅਦ ਜ਼ਿਲ੍ਹੇ ਵਿਚ ਵੋਟਰਾਂ ਦੀ ਕੁੱਲ ਗਿਣਤੀ 7,29,413 ਹੋ ਗਈ ਹੈ। ਇਨ੍ਹਾਂ ਵਿਚ 3,83,697 ਪੁਰਸ਼, 3,45,694 ਇਸਤਰੀਆਂ ਅਤੇ 22 ਹੋਰ ਸ਼੍ਰੇਣੀ ਦੇ ਵੋਟਰ ਸ਼ਾਮਿਲ ਹਨ। ਉਨ੍ਹਾਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਅੰਤਿਮ ਵੋਟਰ ਸੂਚੀ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕੋਈ ਵੀ ਯੋਗ ਨਾਗਰਿਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਯੋਗ ਨਾਗਰਿਕ ਅਜੇ ਤੱਕ ਵੋਟਰ ਵਜੋਂ ਦਰਜ ਹੋਣ ਤੋਂ ਰਹਿ ਗਿਆ ਹੈ, ਤਾਂ ਉਹ ਫਾਰਮ ਨੰਬਰ 6 ਭਰ ਕੇ ਆਪਣਾ ਨਾਂਅ ਵੋਟਰ ਸੂਚੀ ਵਿਚ ਦਰਜ ਕਰਵਾਉਣ ਲਈ ਅਰਜ਼ੀ ਦੇ ਸਕਦਾ ਹੈ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਦਾਣਾ ਮੰਡੀ ਵਿਚ ਬਣਨ ਵਾਲੇ ਆਧੁਨਿਕ ਮੰਡੀ ਭਵਨ ਦਾ ਨੀਂਹ-ਪੱਥਰ ਰੱਖਿਆ ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਛੱਪੜ ਦੇ ਨਵੀਨੀਕਰਨ ਦੇ ਕੰਮ ਦਾ ਰੱਖਿਆ ਨੀਂਹ ਪੱਥਰ
Ad Position 24