ਆਮ ਆਦਮੀ ਪਾਰਟੀ ਪੰਜਾਬ ਅੰਦਰ ਮੁੜ ਦੁਬਾਰਾ ਆਪਣੇ ਬਲਬੂਤੇ ਸਰਕਾਰ ਬਣਾਏਗੀ-ਕੈਬਨਿਟ ਮੰਤਰੀ ਹਰਭਜਨ ਸਿੰਘ
ਨਿਹਾਲ ਸਿੰਘ ਵਾਲਾ, 13 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਨੀਤੀਆਂ ਦੇ ਅਧਾਰ ‘ਤੇ 2027 ‘ਚ ਪੰਜਾਬ ਅੰਦਰ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.
ਆ
ਆਮ ਆਦਮੀ ਪਾਰਟੀ ਪੰਜਾਬ ਅੰਦਰ ਮੁੜ ਦੁਬਾਰਾ ਆਪਣੇ ਬਲਬੂਤੇ ਸਰਕਾਰ ਬਣਾਏਗੀ-ਕੈਬਨਿਟ ਮੰਤਰੀ ਹਰਭਜਨ ਸਿੰਘ
14-10-2026
ਨਿਹਾਲ ਸਿੰਘ ਵਾਲਾ, 13 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਨੀਤੀਆਂ ਦੇ ਅਧਾਰ ‘ਤੇ 2027 ‘ਚ ਪੰਜਾਬ ਅੰਦਰ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਪੰਜਾਬ ਨੇ ਕਸਬਾ ਨਿਹਾਲ ਸਿੰਘ ਵਾਲਾ ਵਿਖੇ ਗਰੀਨ ਸਿਟੀ ਕਲੌਨੀ ਵਿਖੇ ਉੱਘੇ ਵਪਾਰੀ ਸੁਨੀਲ ਕੁਮਾਰ ਗਰਗ ਬੱਬੂ ਦੇ ਨਿਵਾਸ ਸਥਾਨ ‘ਤੇ ਪਹੁੰਚਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵਿਰੋਧੀ ਧਿਰ ਕੋਲ ਕੋਈ ਵੀ ਮੁੱਦਾ ਨਹੀਂ ਬਚਿਆ ਜਿਸ ਦੇ ਅਧਾਰ ‘ਤੇ ਉਹ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ‘ਚ ਲੋਕਾਂ ਪਾਸੋਂ ਜਾ ਕੇ ਵੋਟਾਂ ਮੰਗ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਬਣੀ ਸਰਕਾਰ ਨੇ ਪੰਜਾਬ ਦੇ ਹਰ ਵਰਗ ਨੂੰ 90 ਫ਼ੀਸਦੀ ਘਰੇਲੂ ਬਿਜਲੀ ਮੁਫ਼ਤ 600 ਯੂਨਿਟ ਤੱਕ ਮੁਫ਼ਤ ਮੁਹੱਈਆ ਕਰਵਾਈ, ਨਵੀਂ ਸਿੱਖਿਆ ਨੀਤੀ ਲਾਗੂ ਕਰਕੇ ਪੰਜਾਬ ਅੰਦਰ ਸਕੂਲਾਂ ਦੀ ਨੁਹਾਰ ਬਦਲੀ, ਹਰ ਸ਼ਹਿਰ ਕਸਬੇ ਅੰਦਰ ਨਵੀਆਂ ਅਤੇ ਖੁੱਲ੍ਹੀਆਂ ਸੜਕਾਂ ਦਾ ਨਿਰਮਾਣ ਕਰਵਾਇਆ, ਖੇਤੀਬਾੜੀ ਲਈ ਨਹਿਰੀ ਸਿੰਚਾਈ ਦਾ ਪਾਣੀ ਟੇਲਾਂ ਤੱਕ ਪੁੱਜਦਾ ਕੀਤਾ, ਖੇਤੀਬਾੜੀ ਲਈ ਬਿਜਲੀ ਸਪਲਾਈ ਦਿਨ ਦੇ ਅੱਠ ਘੰਟੇ ਦੇ ਕੇ ਕਿਸਾਨਾਂ ਦੀ ਰਾਤ ਨੂੰ ਹੋਣ ਵਾਲੀ ਖੱਜਲ ਖੁਆਰੀ ਨੂੰ ਬਚਾਇਆ, ਨਸ਼ਿਆਂ ਵਿਰੁੱਧ ਮੁਹਿੰਮ ਚਲਾ ਕੇ ਜਿੱਥੇ ਵੱਡੀ ਪੱਧਰ ‘ਤੇ ਨਸ਼ਾ ਸਮਗਲਰਾਂ ਨੂੰ ਨੱਥ ਪਾਈ ਉੱਥੇ ਨਸ਼ਾ ਵੇਚ ਕੇ ਨਜਾਇਜ਼ ਬਣਾਈ ਗਈ ਪ੍ਰਾਪਰਟੀ ਉੱਪਰ ਪੀਲਾ ਪੰਜਾ ਚਲਾਇਆ ਗਿਆ । ਇਸ ਮੌਕੇ ਸੁਨੀਲ ਕੁਮਾਰ ਬੱਬੂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਭਰਵਾਂ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ।