ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਰਿਵਾਰ ਸਮੇਤ ਮਾਤਾ ਵਿੱਦਿਆ ਕੌਰ ਦੀਆਂ ਅਸਥੀਆਂ ਕੀਤੀਆਂ ਜਲ ਪ੍ਰਵਾਹ
ਸ੍ਰੀ ਕੀਰਤਪੁਰ ਸਾਹਿਬ ਵਿਖੇ ਗੁਰ ਮਰਿਆਦਾ ਅਨੁਸਾਰ ਨਿਭਾਈਆਂ ਅੰਤਿਮ ਰਸਮਾਂ
ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਸਥਾਨਕ ਕੋਟਕਪੂਰਾ ਬਾਈਪਾਸ ਸਥਿਤ ਲਾਲ ਦੁਆਰਾ ਮੰਦਰ ਵਿਖੇ ਪਾਵਨ ਦੂਜ ਦੇ ਮੌਕੇ ‘ਤੇ ਸਤਿਸੰਗ ਅਤੇ ਆਰਤੀ ਦਾ ਆਯੋਜਨ ਕੀਤਾ ਗਿਆ। ਸਭ ਤੋਂ ਪਹਿਲਾਂ ਪੰਡਤ ਸ਼੍ਰਵਣ ਕੁਮਾਰ ਦੀ ਅਗਵਾਈ ਹੇਠ ਸ੍ਰੀ-ਸ੍ਰੀ 1008 ਯੋਗੀਰਾਜ ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਦੇ ਆਸ਼ੀਰਵਾਦ ਨਾਲ ਸ਼ਰਧਾਲੂਆਂ ਨੇ ਬਾਬਾ ਲਾਲ ਦਿਆਲ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਗੁਰੂ ਮਹਿਮਾ ਦਾ ਗੁਣਗਾਨ ਕੀਤਾ।
ਵ
ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਸਮੂਹ ਪਰਿਵਾਰ ਮਾਤਾ ਵਿੱਦਿਆ ਕੌਰ ਦੀਆਂ ਅਸਥੀਆਂ ਜਲ ਪ੍ਰਵਾਹ ਕਰਦੇ ਹੋਏ। ਅਜੀਤ ਤਸਵੀਰ
14-10-2026
ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਸਥਾਨਕ ਕੋਟਕਪੂਰਾ ਬਾਈਪਾਸ ਸਥਿਤ ਲਾਲ ਦੁਆਰਾ ਮੰਦਰ ਵਿਖੇ ਪਾਵਨ ਦੂਜ ਦੇ ਮੌਕੇ ‘ਤੇ ਸਤਿਸੰਗ ਅਤੇ ਆਰਤੀ ਦਾ ਆਯੋਜਨ ਕੀਤਾ ਗਿਆ। ਸਭ ਤੋਂ ਪਹਿਲਾਂ ਪੰਡਤ ਸ਼੍ਰਵਣ ਕੁਮਾਰ ਦੀ ਅਗਵਾਈ ਹੇਠ ਸ੍ਰੀ-ਸ੍ਰੀ 1008 ਯੋਗੀਰਾਜ ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਦੇ ਆਸ਼ੀਰਵਾਦ ਨਾਲ ਸ਼ਰਧਾਲੂਆਂ ਨੇ ਬਾਬਾ ਲਾਲ ਦਿਆਲ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਗੁਰੂ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ ਮੰਦਰ ਦੇ ਚੇਅਰਮੈਨ ਅਤੇ ਸਮਾਜ ਸੇਵੀ ਰਜਿੰਦਰ ਵਧਵਾ ਅਤੇ ਵੀਨਾ ਵਧਵਾ ਨੇ ਦਰਬਾਰ ਵਿਚ ਜੋਤ ਜਗਾਉਣ ਦੀ ਰਸਮ ਅਦਾ ਕੀਤੀ। ਇਸ ਦੌਰਾਨ ਮਹਿਲਾ ਸਤਿਸੰਗ ਮੰਡਲੀ ਦੀਆਂ ਮੈਂਬਰਾਂ ਨੇ ਭਜਨਾਂ ਦਾ ਗਾਇਣ ਕਰ ਕੇ ਸ਼ਰਧਾਲੂਆਂ ਨੂੰ ਮੰਤਰ-ਮੁਗਧ ਕਰ ਦਿੱਤਾ। ਇਸ ਮੌਕੇ ਮੰਦਰ ਦੇ ਚੇਅਰਮੈਨ ਰਜਿੰਦਰ ਵਧਵਾ ਨੇ ਸੰਗਤ ਨੂੰ ਮੰਦਰ ਵਿਖੇ ਹੋਣ ਵਾਲੇ ਕੀਰਤਨ ਸਮਾਗਮਾਂ ਵਿਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਮੰਦਰ ਦੇ ਵੱਡੇ ਹਾਲ ਵਿਚ ਜਲਦੀ ਹੀ ਮੂਰਤੀ ਸਥਾਪਨਾ ਕੀਤੀ ਜਾਵੇਗੀ। ਸਮਾਗਮ ਦੇ ਅੰਤ ਵਿਚ ਆਰਤੀ ਕੀਤੀ ਗਈ ਅਤੇ ਸੰਗਤ ਨੂੰ ਫਰੂਟ ਚਾਟ ਦਾ ਲੰਗਰ ਵਰਤਾਇਆ ਗਿਆ। ਇਸ ਮੌਕੇ ਮੁੱਖ ਸੇਵਾਦਾਰ ਰਜਿੰਦਰ ਵਧਵਾ, ਅਸ਼ਵਨੀ ਕੁਮਾਰ ਜੱਸੀ ਧਰਮਕੋਟ, ਰਾਹੁਲ ਮਿੱਤਲ, ਰਜਿੰਦਰ ਚੌਧਰੀ, ਆਸ਼ੀਸ਼ ਸੂਦ, ਸੁਰਿੰਦਰ ਚੋਪੜਾ, ਕੁਲਦੀਪ ਵਧਵਾ, ਯਸ਼ਇੰਦਰ ਰਾਜਾ, ਰਮੇਸ਼ ਵਧਵਾ, ਕਪਿਲ ਕਪੂਰ, ਰਾਜੀਵ ਉੱਪਲ, ਵਿਜੇ ਕੁਮਾਰ, ਰੌਬਿਨ ਕੁਮਾਰ, ਮੋਨੂੰ ਅਰੋੜਾ, ਅਨਿਲ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਮੌਜੂਦ ਸਨ।