ਸ਼੍ਰੋਮਣੀ ਅਕਾਲੀ ਦਲ ਦੀ ਪਿੰਡ ਨਸੀਰੇਵਾਲਾ ਵਿਖੇ ਘਰ-ਘਰ ਜਾਣ ਵਾਲੀ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ
ਕਿਸ਼ਨਪੁਰਾ ਕਲਾਂ, 13 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਧਰਮਕੋਟ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਲਾਗਲੇ ਪਿੰਡ ਨਸੀਰੇਵਾਲਾ ਵਿਖੇ ਯੂਥ ਪ੍ਰਧਾਨ ਪਰਮਿੰਦਰ ਸਿੰਘ ਭੁੱਲਰ ਨਸੀਰੇਵਾਲਾ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਘਰ ਘਰ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕਰਕੇ ਪਾਰਟੀ ਪ੍ਰਤੀ ਆਪਣਾ ਵਿਸ਼ਵਾਸ ਪ੍ਰਗਟ ਕੀਤਾ।
ਕਿਸ਼ਨਪੁਰਾ ਕਲਾਂ, 13 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਧਰਮਕੋਟ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਲਾਗਲੇ ਪਿੰਡ ਨਸੀਰੇਵਾਲਾ ਵਿਖੇ ਯੂਥ ਪ੍ਰਧਾਨ ਪਰਮਿੰਦਰ ਸਿੰਘ ਭੁੱਲਰ ਨਸੀਰੇਵਾਲਾ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਘਰ ਘਰ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕਰਕੇ ਪਾਰਟੀ ਪ੍ਰਤੀ ਆਪਣਾ ਵਿਸ਼ਵਾਸ ਪ੍ਰਗਟ ਕੀਤਾ। ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਆਪਣੇ ਸੰਬੋਧਨ ਵਿਚ ਆਖਿਆ ਕਿ ਪਿਛਲੀਆਂ ਅਕਾਲੀ ਸਰਕਾਰਾਂ ਸਮੇਂ ਹਲਕਾ ਧਰਮਕੋਟ ਵਿਚ ਹੋਏ ਬੇਤਹਾਸ਼ਾ ਵਿਕਾਸ ਕੰਮਾਂ ਨੂੰ ਲੈ ਕੇ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਲੋਕ ਸਰਕਾਰ ਤੇ ਸਵ. ਜਥੇ. ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ ਵਲੋਂ ਕੀਤੇ ਕੰਮਾਂ ਨੂੰ ਅਜੇ ਵੀ ਯਾਦ ਕਰ ਰਹੇ ਹਨ। ਉਨ੍ਹਾਂ ਬਦਲਾਅ ਵਾਲੀ ਮਾਨ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਹੀ ਧਰੇ-ਧਰਾਏ ਰਹਿ ਗਏ ਹਨ। ਉਨ੍ਹਾਂ ਆਖਿਆ ਕਿ ਜੇਕਰ ਸਰਕਾਰ ਲੋਕਾਂ ਨੂੰ ਆਰਥਿਕ ਰਾਹਤ ਦੇਣਾ ਚਾਹੁੰਦੀ ਹੈ ਤਾਂ ਬਿਨਾਂ ਕਰਜ਼ਾ ਲੈ ਕੇ ਦਵੇ ਕਿਉਂਕਿ ਸਰਕਾਰ ਹਰ ਪੰਜਾਬੀ ਨੂੰ ਕਰਜ਼ਾਈ ਬਣਾ ਰਹੀ ਹੈ। ਉਨ੍ਹਾਂ ਸਰਕਾਰ ਵਲੋਂ ਬੀਬੀਆਂ ਨੂੰ ਆਪਣੇ ਸ਼ਾਸਨ ਦੇ ਆਖਰੀ ਮਹੀਨਿਆਂ ਵਿਚ ਦਿੱਤੀ ਜਾ ਰਹੀ ਰਾਸ਼ੀ ਨੂੰ ਵੀ ਇਕ ਡਰਾਮਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਅਜੇ ਤੱਕ ਪਿੰਡਾਂ ਦੇ ਵਿਕਾਸ ਲਈ ਕੁਝ ਨਹੀਂ ਕੀਤਾ ਜੋ ਥੋੜ੍ਹੇ ਬਹੁਤ ਵਿਕਾਸ ਹੋਏ ਹਨ ਉਹ ਕੇਂਦਰ ਸਰਕਾਰ ਦੀਆਂ ਗਰਾਂਟਾਂ ਦੇ ਨਾਲ ਹੋ ਰਹੇ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਲੋਕਾਂ ਦੇ ਮਿਲ ਰਹੇ ਸਹਿਯੋਗ ਸਦਕਾ 2027 ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਅਕਾਲੀ ਸਰਕਾਰ ਬਣੇਗੀ। ਇਸ ਮੌਕੇ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।