13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਕਿਸਾਨ ਆਪਣੀ ਝੋਨੇ ਦੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ’ਚ ਲੈ ਕੇ ਆਉਣ-ਭੁਪਿੰਦਰ ਸਿੰਘ ਦੌਲਤਪੁਰਾ

ਮੋਗਾ, 13 ਅਕਤੂਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (ਰਜਿ:) ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਖ਼ਰੀਦ ਸਮੇਂ ਜੇਕਰ ਕੋਈ ਵੀ ਇੰਸਪੈਕਟਰ ਜਾਂ ਆੜ੍ਹਤੀਆ ਕਿਸਾਨਾਂ ਦੇ ਝੋਨੇ ਵਿਚ ਬੇਵਜ੍ਹਾ ਕਾਟ ਲਾਉਂਦਾ ਹੈ ਜਾਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਤੁਰੰਤ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਜਥੇਬੰਦੀ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਹੈ ਅਤੇ ਕਿਸੇ ਵੀ ਕਿਸਾਨ ਨਾਲ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ।

Ad Position 21
No active advertisement
ਬਲੌਸਮ ਕਾਨਵੈਂਟ ਸਕੂਲ ਨੇ ‘ਦਾਨ ਉਤਸਵ’ ਮੁਹਿੰਮ ਵਿਚ ਪਾਇਆ ਯੋਗਦਾਨ 14-10-2026
ਮੋਗਾ, 13 ਅਕਤੂਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (ਰਜਿ:) ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਖ਼ਰੀਦ ਸਮੇਂ ਜੇਕਰ ਕੋਈ ਵੀ ਇੰਸਪੈਕਟਰ ਜਾਂ ਆੜ੍ਹਤੀਆ ਕਿਸਾਨਾਂ ਦੇ ਝੋਨੇ ਵਿਚ ਬੇਵਜ੍ਹਾ ਕਾਟ ਲਾਉਂਦਾ ਹੈ ਜਾਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਤੁਰੰਤ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਜਥੇਬੰਦੀ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਹੈ ਅਤੇ ਕਿਸੇ ਵੀ ਕਿਸਾਨ ਨਾਲ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ। ਜੇਕਰ ਖ਼ਰੀਦ ਪ੍ਰਕਿਰਿਆ ਦੌਰਾਨ ਕਿਸੇ ਕਿਸਾਨ ਦੀ ਫ਼ਸਲ ਵਿਚ ਨਿਯਮਾਂ ਦੇ ਉਲਟ ਕਾਟ ਲਗਾਈ ਜਾਂਦੀ ਹੈ ਤਾਂ ਜਥੇਬੰਦੀ ਵਲੋਂ ਇਸ ਮਾਮਲੇ ਨੂੰ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਉਣ, ਤਾਂ ਜੋ ਖ਼ਰੀਦ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕੁਦਰਤੀ ਆਫ਼ਤਾਂ, ਵਧ ਰਹੇ ਖੇਤੀ ਖ਼ਰਚਿਆਂ ਅਤੇ ਆਰਥਿਕ ਤੰਗੀ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਅਜਿਹੇ ਵਿਚ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣਾ ਸਰਕਾਰ ਅਤੇ ਖ਼ਰੀਦ ਏਜੰਸੀਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੰਡੀਆਂ ਵਿਚ ਖ਼ਰੀਦ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਏ ਜਾਣ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ, ਮੀਤ ਪ੍ਰਧਾਨ ਪ੍ਰੇਮ ਲਾਲ ਪੁਰੀ, ਮੋਦਨ ਸਿੰਘ ਨਿਧਾਂ ਵਾਲਾ, ਸੁਰਿੰਦਰ ਸਿੰਘ ਸੰਧੂਆਣਾ, ਲਖਬੀਰ ਸਿੰਘ ਸੰਧੂਆਣਾ, ਜਗਸੀਰ ਸਿੰਘ ਜੱਗੀ ਬਾਘਾ ਪੁਰਾਣਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਹਾਈਵੇ ਨੂੰ ਜੋੜਦੀ ਲੋਪੋ-ਬੱਧਨੀ ਲਿੰਕ ਰੋਡ ’ਤੇ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਪਿੰਡਾਂ ਦੇ ਨੁਮਾਇੰਦਿਆ... ਅਗਲੀ ਖ਼ਬਰ ਪਿੰਡ ਚੰਨੂਵਾਲਾ ਦੇ ਮੰਦਰ ਸਿੰਘ ਨੰਬਰਦਾਰ ਸਮੇਤ ਕਈ ਪਰਿਵਾਰ ਹੋਏ ‘ਆਪ’ ’ਚ ਸ਼ਾਮਲ
Ad Position 24