13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਭਾਕਿਯੂ ਖੋਸਾ ਦੀ ਮਹੀਨਾਵਾਰ ਮੀਟਿੰਗ ਹੋਈ

ਨਿਹਾਲ ਸਿੰਘ ਵਾਲਾ, 13 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਖੋਸਾ ਬਲਾਕ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਵਿਸ਼ੇਸ਼ ਮੀਟਿੰਗ ਇੱਥੇ ਬਲਾਕ ਪ੍ਰਧਾਨ ਮਹਿੰਦਰ ਸਿੰਘ ਦੀਨਾਂ ਦੀ ਅਗਵਾਈ ਹੇਠ ਗੁਰਦੁਆਰਾ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਬਲਾਕ ਪ੍ਰਧਾਨ ਮਹਿੰਦਰ ਸਿੰਘ ਦੀਨਾਂ, ਰੂਪਾ ਸਿੰਘ ਰੂਮੀ, ਵੈਦ ਨਿਰਮਲ ਸਿੰਘ, ਸੀਰਾ ਸਿੰਘ ਬੌਡੇ, ਧਰਮਪਾਲ ਸਿੰਘ ਸੈਦੋਕੇ ਨੇ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਮੰਡੀਆਂ ‘ਚ ਆਉਣੀ ਸ਼ੁਰੂ ਹੋ ਗਈ ਹੈ ਅਤੇ ਪੰਜਾਬ ਸਰਕਾਰ ਝੋਨੇ ਦੀ ਖ਼ਰੀਦ ਸਮੇਂ ਸਿਰ ਕਰਕੇ ਕਿਸਾਨਾਂ ਨੂੰ ਹੋਣ ਵਾਲੀ ਖੱਜਲ ਖੁਆਰੀ ਤੋਂ ਬਚਾਵੇ।

Ad Position 21
No active advertisement
ਅਜੀਤ ਡੈਸਕ 14-10-2026
ਨਿਹਾਲ ਸਿੰਘ ਵਾਲਾ, 13 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਖੋਸਾ ਬਲਾਕ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਵਿਸ਼ੇਸ਼ ਮੀਟਿੰਗ ਇੱਥੇ ਬਲਾਕ ਪ੍ਰਧਾਨ ਮਹਿੰਦਰ ਸਿੰਘ ਦੀਨਾਂ ਦੀ ਅਗਵਾਈ ਹੇਠ ਗੁਰਦੁਆਰਾ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਬਲਾਕ ਪ੍ਰਧਾਨ ਮਹਿੰਦਰ ਸਿੰਘ ਦੀਨਾਂ, ਰੂਪਾ ਸਿੰਘ ਰੂਮੀ, ਵੈਦ ਨਿਰਮਲ ਸਿੰਘ, ਸੀਰਾ ਸਿੰਘ ਬੌਡੇ, ਧਰਮਪਾਲ ਸਿੰਘ ਸੈਦੋਕੇ ਨੇ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਮੰਡੀਆਂ ‘ਚ ਆਉਣੀ ਸ਼ੁਰੂ ਹੋ ਗਈ ਹੈ ਅਤੇ ਪੰਜਾਬ ਸਰਕਾਰ ਝੋਨੇ ਦੀ ਖ਼ਰੀਦ ਸਮੇਂ ਸਿਰ ਕਰਕੇ ਕਿਸਾਨਾਂ ਨੂੰ ਹੋਣ ਵਾਲੀ ਖੱਜਲ ਖੁਆਰੀ ਤੋਂ ਬਚਾਵੇ। ਉਕਤ ਆਗੂਆਂ ਨੇ ਕਿਹਾ ਕਿ ਸਰਕਾਰ ਲਿਫ਼ਟਿੰਗ ਦੇ ਪ੍ਰਬੰਧਾਂ ਦਾ ਪੂਰਾ ਧਿਆਨ ਰੱਖੇ ਤਾਂ ਕਿ ਮੰਡੀਆਂ ‘ਚ ਕਿਸਾਨਾਂ ਤੋਂ ਇਲਾਵਾ ਮਜ਼ਦੂਰ ਵਰਗ ਅਤੇ ਆੜ੍ਹਤੀਆ ਵਰਗ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਕਤ ਆਗੂਆਂ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਬੇਲਰਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਕਿ ਕਿਸਾਨ ਝੋਨੇ ਦੀ ਪਰਾਲੀ ਖੇਤਾਂ ‘ਚ ਹੀ ਖਪਤ ਕਰਕੇ ਸਮੇਂ ਸਿਰ ਕਣਕ ਦੀ ਫ਼ਸਲ ਦੀ ਬਿਜਾਈ ਕਰ ਸਕਣ। ਇਸ ਮੌਕੇ ਲਖਵੀਰ ਸਿੰਘ, ਰੇਸ਼ਮ ਸਿੰਘ, ਹਰਜਿੰਦਰ ਸਿੰਘ, ਜਗਰੂਪ ਸਿੰਘ, ਰੂਪਾ ਸਿੰਘ ਰੌਂਤਾ, ਮੇਜਰ ਸਿੰਘ ਸੈਦੋਕੇ, ਮੇਜਰ ਸਿੰਘ ਦੀਦਾਰ ਸਿੰਘ ਵਾਲਾ, ਖੁਸ਼ਪ੍ਰੀਤ ਸਿੰਘ ਮਾਣੂੰਕੇ, ਰਜਿੰਦਰ ਸਿੰਘ, ਜੰਗ ਸਿੰਘ ਖਾਈ, ਕੇਵਲ ਸਿੰਘ ਖਾਈ, ਬਲਰਾਜ ਸਿੰਘ ਖਾਈ, ਲਾਲ ਸਿੰਘ ਰੌਂਤਾ ਆਦਿ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਝੋਟੇ ਦੀ ਮੌਤ ਲਈ ਮਾਲਵਿਕਾ ਸੂਦ ਨੇ ਪੰਜਾਬ ਸਰਕਾਰ ਦੀ ਮਾੜੀ ਕਾਨੂੰਨ ਵਿਵਸਥਾ ਨੂੰ ਠਹਿਰਾਇਆ ਜ਼ਿੰਮੇਵਾਰ ਕਿਹਾ,... ਅਗਲੀ ਖ਼ਬਰ ਜ਼ਿਲ੍ਹਾ ਸਹਿਕਾਰਤਾ ਵਿਭਾਗ ਵਲੋਂ ਸਕੱਤਰ ਰਾਜਬਹਾਦਰ ਸਿੰਘ ਗਿੱਲ ਦਾ ਵਿਸ਼ੇਸ਼ ਸਨਮਾਨ
Ad Position 24