13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਝੋਟੇ ਦੀ ਮੌਤ ਲਈ ਮਾਲਵਿਕਾ ਸੂਦ ਨੇ ਪੰਜਾਬ ਸਰਕਾਰ ਦੀ ਮਾੜੀ ਕਾਨੂੰਨ ਵਿਵਸਥਾ ਨੂੰ ਠਹਿਰਾਇਆ ਜ਼ਿੰਮੇਵਾਰ ਕਿਹਾ, ਨਸ਼ਾ ਤਸਕਰਾਂ ਦੇ ਹੌਂਸਲੇ ਬੁਲੰਦ, ਵਿਰੋਧ ਕਰਨ ਵਾਲਿਆਂ ਦੀਆਂ ਜਾ ਰਹੀਆਂ ਜਾਨਾਂ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ‘ਚ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੇ ਹੌਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵਿਰੁੱਧ ਸੰਘਰਸ਼ ਕਰਨ ਵਾਲਿਆਂ ਨੂੰ ਜੇਕਰ ਆਪਣੀ ਜਾਨ ਦੀ ਸੁਰੱਖਿਆ ਲਈ ਵੀ ਚਿੰਤਤ ਹੋਣਾ ਪਵੇ ਤਾਂ ਇਹ ਸੂਬੇ ਦੀ ਕਾਨੂੰਨ ਵਿਵਸਥਾ ਲਈ ਚਿੰਤਾਜਨਕ ਸਥਿਤੀ ਹੈ।

Ad Position 21
No active advertisement
ਅਜੀਤ ਡੈਸਕ 14-10-2026
ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ‘ਚ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੇ ਹੌਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵਿਰੁੱਧ ਸੰਘਰਸ਼ ਕਰਨ ਵਾਲਿਆਂ ਨੂੰ ਜੇਕਰ ਆਪਣੀ ਜਾਨ ਦੀ ਸੁਰੱਖਿਆ ਲਈ ਵੀ ਚਿੰਤਤ ਹੋਣਾ ਪਵੇ ਤਾਂ ਇਹ ਸੂਬੇ ਦੀ ਕਾਨੂੰਨ ਵਿਵਸਥਾ ਲਈ ਚਿੰਤਾਜਨਕ ਸਥਿਤੀ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਮੋਗਾ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਕਰਦਿਆਂ ਪਰਵਿੰਦਰ ਸਿੰਘ ਝੋਟੇ ਦੀ ਮੌਤ ਲਈ ਪੰਜਾਬ ਦੀ ਮਾੜੀ ਕਾਨੂੰਨ ਵਿਵਸਥਾ ਨੂੰ ਜ਼ਿੰਮੇਵਾਰ ਠਹਿਰਾਇਆ । ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਵਲੋਂ ਆਪਣੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਪੱਧਰ ‘ਤੇ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਬਣੀ ਹੋਈ ਹੈ। ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਨਸ਼ਾ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਲੋਕਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਂਦਾ ਜਾਵੇ। ਇਸ ਦੇ ਨਾਲ ਹੀ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਸਮਾਜਿਕ ਕਾਰਕੁਨਾਂ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਵੀ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਕਿਸੇ ਇਕ ਪਰਿਵਾਰ ਜਾਂ ਇਕ ਇਲਾਕੇ ਦਾ ਮਸਲਾ ਨਹੀਂ, ਸਗੋਂ ਇਹ ਪੰਜਾਬ ਦੇ ਭਵਿੱਖ ਨਾਲ ਜੁੜਿਆ ਗੰਭੀਰ ਮੁੱਦਾ ਹੈ। ਇਸ ਲਈ ਸਰਕਾਰ, ਪੁਲਸ ਪ੍ਰਸ਼ਾਸਨ ਅਤੇ ਸਮਾਜ ਨੂੰ ਮਿਲ ਕੇ ਇਸ ਵਿਰੁੱਧ ਠੋਸ ਕਦਮ ਚੁੱਕਣ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਫਾਰਮੇਸੀ ਪ੍ਰੈਕਟਿਸ ਦੇ ਵਿਦਿਆਰਥੀ ਮੁਹੰਮਦ ਇਲਤੋ ਨੂੰ ਕਾਨਫ਼ਰੰਸ ’ਚ ਕੀਤਾ ਸਨਮਾਨਿਤ ਪ... ਅਗਲੀ ਖ਼ਬਰ ਭਾਕਿਯੂ ਖੋਸਾ ਦੀ ਮਹੀਨਾਵਾਰ ਮੀਟਿੰਗ ਹੋਈ
Ad Position 24