ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ
ਮੋਗਾ, 14 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਮੋਗਾ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ.
ਮੋਗਾ, 14 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਮੋਗਾ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਹਿਜ਼ ਦਿਖਾਵਾ ਕਰਾਰ ਦਿੰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਇਸ ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ’ਚ ਭਾਜਪਾ ਵਰਕਰ ਭਾਰਤ ਮਾਤਾ ਮੰਦਰ ਵਿਖੇ ਇਕੱਠੇ ਹੋਏ। ਉੱਥੋਂ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੇ ਹੋਏ ਜੋਗਿੰਦਰ ਸਿੰਘ ਚੌਕ ਤੱਕ ਰੋਸ ਮਾਰਚ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਹਰਜੋਤ ਕਮਲ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹਾਲ ਹੀ ਵਿਚ ਹੋਈ ਹੱਤਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਵਿਚ ਚਿੰਤਾ ਅਤੇ ਡਰ ਦਾ ਮਾਹੌਲ ਪੈਦਾ ਕਰਦੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਭਾਵ ਸ਼ੀਲਤਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਿਰਫ ਐਲਾਨਾਂ ਅਤੇ ਮੁਹਿੰਮਾਂ ਨਾਲ ਨਸ਼ਿਆਂ ਦੀ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ ਸਗੋਂ ਜ਼ਮੀਨੀ ਪੱਧਰ ’ਤੇ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਕਿਸੇ ਇਕ ਪਾਰਟੀ ਜਾਂ ਵਿਅਕਤੀ ਦਾ ਮੁੱਦਾ ਨਹੀਂ ਬਲਕਿ ਇਹ ਸਮੁੱਚੇ ਸਮਾਜ ਅਤੇ ਸਾਡੀ ਨੌਜਵਾਨ ਪੀੜ੍ਹੀ ਦੇ ਭਵਿੱਖ ਨਾਲ ਜੁੜਿਆ ਗੰਭੀਰ ਮਸਲਾ ਹੈ। ਇਸ ਲਈ ਸਾਰੀਆਂ ਸਮਾਜਿਕ, ਧਾਰਮਿਕ ਅਤੇ ਰਾਜਨੀਤਕ ਜਥੇਬੰਦੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਸ਼ਿਆਂ ਵਿਰੁੱਧ ਇਕਜੁੱਟ ਹੋਣਾ ਚਾਹੀਦਾ ਹੈ। ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਗਿੱਲ , ਵਿਨੈ ਸ਼ਰਮਾ, ਰਾਕੇਸ਼ ਸ਼ਰਮਾ, ਵਿਜੈ ਸ਼ਰਮਾ, ਡਾ. ਸੀਮਾਂਤ ਗਰਗ, ਜ਼ਿਲ੍ਹਾ ਮਹਾਂ ਮੰਤਰੀ ਸ਼ਮਸ਼ੇਰ ਸਿੰਘ ਕੈਲਾ, ਮੁਖਤਿਆਰ ਸਿੰਘ ਐਸ.ਪੀ., ਗੀਤਾ ਆਰੀਆ, ਜ਼ਿਲ੍ਹਾ ਉਪ ਪ੍ਰਧਾਨ ਸਰਦੂਲ ਸਿੰਘ ਕੰਗ, ਮਨਜੀਤ ਸਿੰਘ ਰਾਣਾ, ਮਨਿੰਦਰ ਕੌਰ ਸਲੀਣਾ, ਕੌਂਸਲਰ ਵਿਕੀ ਸਿਤਾਰਾ, ਪਵਨ ਕੁਮਾਰ ਬੰਟੀ, ਲਖਵੰਤ ਸਿੰਘ ਸਾਫੂਵਾਲਾ, ਕਮਲਜੀਤ ਕੌਰ, ਸਤਿੰਦਰਪ੍ਰੀਤ ਸਿੰਘ, ਕੇਵਲ ਸਿੰਘ ਸਾਬਕਾ ਐਮ.ਪੀ., ਗੁਰਬੀਰ ਸਿੰਘ ਰਟੌਲ, ਹਰਮਨਦੀਪ ਸਿੰਘ ਮੀਤਾ, ਭੁਪਿੰਦਰ ਹੈਪੀ, ਸੰਜੀਵ ਸੋਨੂੰ ਸ਼ਰਮਾ, ਰਾਜੇਸ਼ ਵਰਮਾ, ਇਸ਼ਾਰਾ ਸਿੰਘ, ਸੁਖਰਾਜਵੀਰ ਕੌਰ ਗਿੱਲ, ਸੰਜੀਵ ਲਾਲਾ ਤਾਇਲ, ਦੀਪਕ ਤਲਵਾੜ, ਗੁਰਚਰਨ ਸਿੰਘ, ਸੋਨੀ ਭੱਟੀ, ਸਤਵੰਤ ਸਿੰਘ ਬਰਾੜ, ਰੁਦਰ ਸ਼ਰਮਾ, ਨਿਰਮਲ ਸਿੰਘ ਲੰਢੇਕੇ, ਦਵਿੰਦਰ ਸਿੰਘ, ਗੁਰਮੇਲ ਸਿੰਘ ਸਰਾਂ, ਵਿਨੋਦ ਕੁਮਾਰ, ਸੁਰਿੰਦਰਪਾਲ ਨੱਥਾ, ਅਮਰੀਕ ਸਿੰਘ, ਸੁਰਿੰਦਰ ਸਿੰਘ, ਕੁਲਭੂਸ਼ਣ ਜੈਦਕਾ, ਅਜੈ ਕੁਮਾਰ, ਪ੍ਰਦੀਪ ਸਿੰਘ ਤਲਵੰਡੀ ਭੰਗੇਰੀਆਂ, ਦੀਪਕ ਕੌੜਾ, ਸੂਰਜ ਭਾਨ ਧਾਲੀਵਾਲ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ, ਵਰਕਰ ਅਤੇ ਸਮਰਥਕ ਹਾਜ਼ਰ ਸਨ। ਮੰਚ ਸੰਚਾਲਨ ਜ਼ਿਲ੍ਹਾ ਮਹਾਂ ਮੰਤਰੀ ਰਾਜਪਾਲ ਠਾਕੁਰ ਨੇ ਕੀਤਾ|