14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

‘ਹਰ ਘਰ ਅਕਾਲੀ ਦਲ’ ਮੁਹਿੰਮ ਤਹਿਤ ਮੱਖਣ ਬਰਾੜ ਵਲੋਂ ਪਿੰਡ ਖੋਸਾ ਰਣਧੀਰ ‘ਚ ਡੋਰ-ਟੂ-ਡੋਰ ਸੰਪਰਕ

ਕੋਟ ਈਸੇ ਖਾਂ, 14 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ‘’ਹਰ ਘਰ ਅਕਾਲੀ ਦਲ’’ ਮੁਹਿੰਮ ਤਹਿਤ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪਿੰਡ ਖੋਸਾ ਰਣਧੀਰ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕੀਤਾ। ਇਸ ਡੋਰ-ਟੂ-ਡੋਰ ਮੁਹਿੰਮ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਖੁੱਲ੍ਹੀ ਗੱਲਬਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਾਰਟੀ ਦੇ ਭਵਿੱਖੀ ਮੈਨੀਫੈਸਟੋ ਲਈ ਸੁਝਾਅ ਤੇ ਵਿਚਾਰ ਪ੍ਰਾਪਤ ਕੀਤੇ।

Ad Position 21
No active advertisement
ਖੋਸਾ ਰਣਧੀਰ ਵਿਖੇ ਹਰ ਘਰ ਅਕਾਲੀ ਦਲ ਪ੍ਰਚਾਰ ਤਹਿਤ ਬਰਜਿੰਦਰ ਸਿੰਘ ਮੱਖਣ ਬਰਾੜ ਨਾਲ, ਜਸਵੀਰ ਸਿੰਘ ਸੀਰਾ ਖੋਸਾ ਤੇ ਹੋਰ। ਤਸਵੀਰ : ਗੁਰਮੀਤ ਸਿੰਘ ਖ਼ਾਲਸਾ 15-10-2026
ਕੋਟ ਈਸੇ ਖਾਂ, 14 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ‘’ਹਰ ਘਰ ਅਕਾਲੀ ਦਲ’’ ਮੁਹਿੰਮ ਤਹਿਤ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪਿੰਡ ਖੋਸਾ ਰਣਧੀਰ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕੀਤਾ। ਇਸ ਡੋਰ-ਟੂ-ਡੋਰ ਮੁਹਿੰਮ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਖੁੱਲ੍ਹੀ ਗੱਲਬਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਾਰਟੀ ਦੇ ਭਵਿੱਖੀ ਮੈਨੀਫੈਸਟੋ ਲਈ ਸੁਝਾਅ ਤੇ ਵਿਚਾਰ ਪ੍ਰਾਪਤ ਕੀਤੇ। ਇਸ ਮੌਕੇ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪਿੰਡ-ਪਿੰਡ ਜਾ ਕੇ ਲੋਕਾਂ ਤੋਂ ਸੁਝਾਅ ਫਾਰਮ ਭਰਵਾਏ ਜਾ ਰਹੇ ਹਨ, ਤਾਂ ਜੋ ਆਉਣ ਵਾਲੀਆਂ ਚੋਣਾਂ ਲਈ ਤਿਆਰ ਕੀਤਾ ਜਾਣ ਵਾਲਾ ਮੈਨੀਫੈਸਟੋ ਲੋਕ-ਹਿਤੈਸ਼ੀ ਹੋਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਕਿਸਾਨ, ਮਜ਼ਦੂਰ, ਵਪਾਰੀ ਤੇ ਨੌਜਵਾਨ ਵਰਗ ਦੇ ਹੱਕਾਂ ਲਈ ਲੜਦਾ ਆਇਆ ਹੈ ਅਤੇ ਅੱਗੇ ਵੀ ਲੜਦਾ ਰਹੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਜਾਬ ਨਸ਼ਿਆਂ, ਬੇਰੁਜ਼ਗਾਰੀ, ਕਿਸਾਨੀ ਸੰਕਟ ਅਤੇ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਲੋਕਾਂ ਨੇ ਇਸ ਦੌਰਾਨ ਪਿੰਡ ਵਿਚ ਪੀਣ ਵਾਲੇ ਸਾਫ਼ ਪਾਣੀ, ਸੀਵਰੇਜ, ਸੜਕਾਂ ਦੀ ਮੁਰੰਮਤ, ਨੌਜਵਾਨਾਂ ਲਈ ਰੁਜ਼ਗਾਰ ਅਤੇ ਖੇਤੀ ਸਬੰਧੀ ਮੁੱਦੇ ਉਠਾਏ, ਜਿਨ੍ਹਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ। ਇਸ ਮੌਕੇ ਪਾਰਟੀ ਵਲੋਂ ਨੌਜਵਾਨਾਂ ਨੂੰ ਨਾਲ ਜੋੜਨ ਲਈ ਅਹਿਮ ਐਲਾਨ ਵੀ ਕੀਤਾ ਗਿਆ। ਯੂਥ ਆਗੂ ਭਜਨ ਸਿੰਘ ਸੋਢੀ ਨੂੰ ਸਰਕਲ ਖੋਸਾ ਰਣਧੀਰ ਦੇ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਮੱਖਣ ਬਰਾੜ ਨੇ ਨਵ-ਨਿਯੁਕਤ ਪ੍ਰਧਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਪਾਰਟੀ ਨਾਲ ਜੋੜ ਕੇ ਪਿੰਡ ਪੱਧਰ ‘ਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਸੀਨੀ: ਅਕਾਲੀ ਆਗੂ ਜਸਵੀਰ ਸਿੰਘ ਸੀਰਾ ਸਾਬਕਾ ਸਰਪੰਚ, ਭਗਵਾਨ ਸਿੰਘ ਅਟਾਰੀ, ਪ੍ਰਮਾਤਮਾ ਸਿੰਘ ਖੋਸਾ, ਪਰਮਿੰਦਰ ਸਿੰਘ ਭੁੱਲਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਉਨ੍ਹਾਂ ਨੇ ਕਿਹਾ ਕਿ ਪਿੰਡ ਵਾਸੀਆਂ ਵਿੱਚ ਅਕਾਲੀ ਦਲ ਪ੍ਰਤੀ ਭਰੋਸਾ ਲਗਾਤਾਰ ਵੱਧ ਰਿਹਾ ਹੈ ਅਤੇ ‘’ਹਰ ਘਰ ਅਕਾਲੀ ਦਲ’’ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸੁਆਮੀ ਸੰਤ ਦਰਬਾਰਾ ਸਿੰਘ ਲੋਪੋਂ ਵਾਲਿਆਂ ਦੀ 48ਵੀਂ ਬਰਸੀ ਸੰਬੰਧੀ ਦਸਵੀਂ ਲੜੀ ਦੇ ਅਖੰਡ ਪਾਠ ਅਰੰਭ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਲਈ ਇਨਸਾਫ਼ ਦਿਵਾਉਣ ਲਈ ਮਾਨਸਾ ਸ਼ਮੂਲੀਅਤ ਕਰਨ ਤੋਂ ਪਹਿਲਾਂ ਹੀ ਵਾਰਿਸ ਪੰਜਾਬ ਜਥੇਬੰਦੀ ਦੇ...
Ad Position 24