15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪੰਜਾਬ ਅੰਦਰ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ-ਗੁਰਮੀਤ ਸਿੰਘ ਬੁੱਕਣ ਵਾਲਾ

ਮੋਗਾ, 15 ਅਕਤੂਬਰ (ਗੁਰਤੇਜ ਸਿੰਘ ਬੱਬੀ)-ਪੰਜਾਬ ਅੰਦਰ ਆਏ ਦਿਨ ਹੋ ਰਹੇ ਬੇਗੁਨਾਹਾਂ ਦੇ ਕਤਲ ਬੜੇ ਦੁਖਦਾਈ ਅਤੇ ਡੂੰਘੀ ਚਿੰਤਾ ਦਾ ਵਿਸ਼ਾ ਹੈ। ਨਸ਼ਿਆਂ ਖ਼ਿਲਾਫ਼ ਹਮੇਸ਼ਾ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ‘ਤੇ ਸੋਗ ਦੀ ਲਹਿਰ ਹੈ।

Ad Position 21
No active advertisement
ਅਜੀਤ ਡੈਸਕ 16-10-2026
ਮੋਗਾ, 15 ਅਕਤੂਬਰ (ਗੁਰਤੇਜ ਸਿੰਘ ਬੱਬੀ)-ਪੰਜਾਬ ਅੰਦਰ ਆਏ ਦਿਨ ਹੋ ਰਹੇ ਬੇਗੁਨਾਹਾਂ ਦੇ ਕਤਲ ਬੜੇ ਦੁਖਦਾਈ ਅਤੇ ਡੂੰਘੀ ਚਿੰਤਾ ਦਾ ਵਿਸ਼ਾ ਹੈ। ਨਸ਼ਿਆਂ ਖ਼ਿਲਾਫ਼ ਹਮੇਸ਼ਾ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ‘ਤੇ ਸੋਗ ਦੀ ਲਹਿਰ ਹੈ। ਪੰਜਾਬ ਵਿਚ ਅਮਨ-ਕਾਨੂੰਨ ਦੀ ਲਗਾਤਾਰ ਵਿਗੜ ਰਹੀ ਸਥਿਤੀ ਲੋਕਾਂ ਦੇ ਮਨਾਂ ਵਿਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਸੰਘਰਸ਼ ਕਰ ਰਹੇ ਹਨ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਦੀ ਉੱਚ ਪੱਧਰੀ, ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ। ਕਤਲ ਵਿਚ ਸ਼ਾਮਿਲ ਦੋਸ਼ੀਆਂ ਦੇ ਨਾਲ-ਨਾਲ ਇਸ ਸਾਜ਼ਿਸ਼ ਦੇ ਪਿੱਛੇ ਕੰਮ ਕਰਨ ਵਾਲੇ ਹਰ ਵਿਅਕਤੀ ਦੀ ਭੂਮਿਕਾ ਸਾਹਮਣੇ ਲਿਆਂਦੀ ਜਾਵੇ। ਇਸ ਲਈ ਜਲਦ ਤੋਂ ਜਲਦ ਕਾਤਲਾਂ ਨੂੰ ਫੜ ਕੇ ਸਜ਼ਾ ਦਿੱਤੀ ਜਾਵੇ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਹੇਸ਼ਰੀ ਸੰਧੂਆਂ ਵਿਖੇ ਸਨੀ ਗਿੱਲ ਨੇ ਘਰ-ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਦੇਣ ਵਾਲੀਆਂ ਸਕੀਮਾਂ... ਅਗਲੀ ਖ਼ਬਰ ਪੱਤੋ ਸਕੂਲ ਦੀ ਵਿਦਿਆਰਥਣ ਨੇ ਕੁਇਜ਼ ਮੁਕਾਬਲੇ ‘ਚ ਪਹਿਲਾ ਸਥਾਨ ਮੱਲਿਆ
Ad Position 24