17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਆਵਾਜ਼ ਨਸ਼ਾ ਸੌਦਾਗਰਾਂ ਨੇ ਕੀਤੀ ਸਦਾ ਲਈ ਬੰਦ-ਦੌਧਰ, ਸੰਧੂ

ਕਿਸ਼ਨਪੁਰਾ ਕਲਾਂ, 16 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਆਗੂ ਲਖਵੀਰ ਸਿੰਘ ਦੌਧਰ ਅਤੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਕਿਸ਼ਨਪੁਰਾ ਕਲਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਲਈ ਚਿੰਤਾ ਦਾ ਵਿਸ਼ਾ ਹਨ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਸੰਘਰਸ਼ ਕਰ ਰਹੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Ad Position 21
No active advertisement
ਸੂਬਾ ਆਗੂ ਲਖਵੀਰ ਸਿੰਘ ਦੌਧਰ, ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ। 17-10-2026
ਕਿਸ਼ਨਪੁਰਾ ਕਲਾਂ, 16 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਆਗੂ ਲਖਵੀਰ ਸਿੰਘ ਦੌਧਰ ਅਤੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਕਿਸ਼ਨਪੁਰਾ ਕਲਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਲਈ ਚਿੰਤਾ ਦਾ ਵਿਸ਼ਾ ਹਨ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਸੰਘਰਸ਼ ਕਰ ਰਹੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸੂਬਾ ਆਗੂ ਲਖਵੀਰ ਸਿੰਘ ਦੌਧਰ ਅਤੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਪੰਜਾਬ ਦੀ ਜਵਾਨੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਿਹਾ ਹੈ। ਨਸ਼ਿਆਂ ਕਾਰਨ ਅਨੇਕਾਂ ਘਰ ਉੱਜੜ ਰਹੇ ਹਨ ਅਤੇ ਨੌਜਵਾਨ ਪੀੜ੍ਹੀ ਦਾ ਭਵਿੱਖ ਖ਼ਤਰੇ ਵਿਚ ਪੈ ਰਿਹਾ ਹੈ। ਅਜਿਹੇ ਹਾਲਾਤ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਦੀ ਹੌਸਲਾ ਅਫਜਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ। ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਈ ਜਾ ਸਕੇ। ਆਗੂਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਅੰਤ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਆਗੂ ਲਖਵੀਰ ਸਿੰਘ ਦੌਧਰ ਅਤੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਨੇ 14 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਜੀ.ਐਨ ਕਾਨਵੈਂਟ ਸਕੂਲ ’ਚ ਆਯੁਸ਼ਮਾਨ ਭਾਰਤ ਸਕੂਲ ਸਿਹਤ ਪ੍ਰੋਗਰਾਮ ਅਗਲੀ ਖ਼ਬਰ ਜੀਂਦੜਾ ਸਕੂਲ ਦੇ ਵਿਦਿਆਰਥੀਆਂ ਦਾ ਜ਼ੋਨ ਪੱਧਰੀ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24