17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਰਵਿੰਦਰ ਸਿੰਘ ਝੋਟੇ ਦੇ ਇਨਸਾਫ਼ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਨੇ ਆਪ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਬੀਤੇ ਦਿਨੀਂ ਮਾਨਸਾ ਵਿਚ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਇਕ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਮੈਡੀਕਲ ਦੀ ਦੁਕਾਨ ਦੇ ਮਾਲਕ ਅਸ਼ਵਨੀ ਕੁਮਾਰ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ ਅਤੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਨਕੇਲ ਪਾਉਣ ਸਬੰਧੀ ਸੂਬੇ ਦੀ ਆਪ ਸਰਕਾਰ ਖ਼ਿਲਾਫ਼ ਗੁਰਦੁਆਰਾ ਬੀਬੀ ਕਾਹਨ ਕੌਰ ਦੇ ਸਥਾਨ ‘ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮਾਸਟਰ ਗੁਰਦੀਪ ਸਿੰਘ ਮਹੇਸ਼ਰੀ, ਨਰਿੰਦਰ ਸਿੰਘ ਬੁੱਕਣ ਵਾਲਾ, ਗੁਰਬਿੰਦ ਸਿੰਘ ਸਿੰਘਾਂਵਾਲਾ, ਰਵਦੀਪ ਸਿੰਘ ਸੰਘਾ ਦਾਰਾਪੁਰ, ਬਿਪਨਪਾਲ ਸਿੰਘ ਖੋਸਾ ਸਾਰੇ ਸਰਕਲ ਪ੍ਰਧਾਨ ਅਤੇ ਸੀਨੀਅਰ ਆਗੂਆਂ ਵਿਚ ਰਾਜਵੰਤ ਸਿੰਘ ਮਾਹਲਾ, ਜਗਦੀਸ਼ ਛਾਬੜਾ, ਸੁਖਬੀਰ ਸਿੰਘ ਗਿੱਲ ਯੂਥ ਆਗੂ, ਜੋਏਦੀਪ ਸ਼ਰਮਾ ਐਸ.

Ad Position 21
No active advertisement
ਪਿੰਡ ਡਰੋਲੀ ਭਾਈ ਵਿਖੇ ਕਾਂਗਰਸੀ ਆਗੂ ਇਕਬਾਲ ਸਿੰਘ ਸੰਘਾ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਵਿਨੋਦ ਬਾਂਸਲ ਵਰਕਰਾਂ ਨਾਲ। ਅਜੀਤ ਤਸਵੀਰ 17-10-2026
ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਬੀਤੇ ਦਿਨੀਂ ਮਾਨਸਾ ਵਿਚ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਇਕ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਮੈਡੀਕਲ ਦੀ ਦੁਕਾਨ ਦੇ ਮਾਲਕ ਅਸ਼ਵਨੀ ਕੁਮਾਰ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ ਅਤੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਨਕੇਲ ਪਾਉਣ ਸਬੰਧੀ ਸੂਬੇ ਦੀ ਆਪ ਸਰਕਾਰ ਖ਼ਿਲਾਫ਼ ਗੁਰਦੁਆਰਾ ਬੀਬੀ ਕਾਹਨ ਕੌਰ ਦੇ ਸਥਾਨ ‘ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮਾਸਟਰ ਗੁਰਦੀਪ ਸਿੰਘ ਮਹੇਸ਼ਰੀ, ਨਰਿੰਦਰ ਸਿੰਘ ਬੁੱਕਣ ਵਾਲਾ, ਗੁਰਬਿੰਦ ਸਿੰਘ ਸਿੰਘਾਂਵਾਲਾ, ਰਵਦੀਪ ਸਿੰਘ ਸੰਘਾ ਦਾਰਾਪੁਰ, ਬਿਪਨਪਾਲ ਸਿੰਘ ਖੋਸਾ ਸਾਰੇ ਸਰਕਲ ਪ੍ਰਧਾਨ ਅਤੇ ਸੀਨੀਅਰ ਆਗੂਆਂ ਵਿਚ ਰਾਜਵੰਤ ਸਿੰਘ ਮਾਹਲਾ, ਜਗਦੀਸ਼ ਛਾਬੜਾ, ਸੁਖਬੀਰ ਸਿੰਘ ਗਿੱਲ ਯੂਥ ਆਗੂ, ਜੋਏਦੀਪ ਸ਼ਰਮਾ ਐਸ.ਓ.ਆਈ. ਪ੍ਰਧਾਨ, ਜਸਵੀਰ ਸਿੰਘ ਸੋਨਾ ਯੂਥ ਪ੍ਰਧਾਨ ਡਰੋਲੀ ਭਾਈ ਤੋਂ ਇਲਾਵਾ ਵੱਡੀ ਗਿਣਤੀ ਵਿਚ ਹਲਕੇ ਵਿਚੋਂ ਪੁੱਜੇ ਵਰਕਰ ਹਾਜ਼ਰ ਸਨ। ਇਸ ਮੌਕੇ ਸੰਜੀਤ ਸਿੰਘ ਸਨੀ ਗਿੱਲ ਨੇ ਕਿਹਾ ਕਿ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦਾ ਕਸੂਰ ਇਹੀ ਸੀ ਕਿ ਉਹ ਨਸ਼ਿਆਂ ਦੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਦਾ ਸੀ ਅਤੇ ਉਸ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਜਿਸ ਤੋਂ ਇਹ ਸਾਬਤ ਹੋ ਗਿਆ ਕਿ ਸੂਬੇ ਦੀ ਆਪ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਮਰਹੂਮ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਦੇ ਨਾਲ ਖੜ੍ਹਾ ਹੈ ਅਤੇ ਆਪ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰਦਾ ਹੋਇਆ ਸੂਬੇ ਦੇ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕਰਦਾ ਹੈ । ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਤੇ ਸਰਕਾਰ ਬਣਨ ‘ਤੇ ਨਸ਼ੇ ਦੇ ਮਾਫ਼ੀਏ ਦਾ ਲੱਕ ਤੋੜਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਰਾਜ ਸਿੰਘ ਜੱਗਾ ਸਾਬਕਾ ਸਰਪੰਚ ਘੱਲ ਕਲਾਂ, ਲਾਲ ਸਿੰਘ ਸਾਬਕਾ ਸਰਪੰਚ ਘੱਲ ਕਲਾਂ, ਪਵਨਦੀਪ ਸਿੰਘ ਘੱਲ ਕਲਾਂ, ਤਨਜੀਤ ਸਿੰਘ ਤਾਰੇ ਵਾਲਾ, ਬਲਜੀਤ ਸਿੰਘ ਡਰੋਲੀ ਭਾਈ, ਸੁਖਚੈਨ ਸਿੰਘ ਰਾਮੂੰਵਾਲਾ, ਗੁਰਦਰਸ਼ਨ ਸਿੰਘ ਕਾਹਨ ਸਿੰਘ ਵਾਲਾ ਬਲਾਕ ਸੰਮਤੀ ਮੈਂਬਰ, ਸੀਨੀਅਰ ਆਗੂ ਕੁਲਦੀਪ ਸਿੰਘ ਜੋਗੇਵਾਲਾ, ਰਣਜੀਤ ਸਿੰਘ ਭਾਊ, ਇੰਦਰਜੀਤ ਸਿੰਘ ਕਾਹਨ ਸਿੰਘ ਵਾਲਾ, ਧਰਮ ਸਿੰਘ ਕਾਹਨ ਸਿੰਘ ਵਾਲਾ, ਕੁਲਦੀਪ ਸਿੰਘ ਸਰਪੰਚ ਖੋਸਾ ਪਾਂਡੋ, ਅਨੂਪ ਸਿੰਘ ਸੰਧੂ, ਦਿਲਬਾਗ ਸਿੰਘ ਬਾਗੀ, ਦਵਿੰਦਰ ਪੀ.ਏ. ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੌਬੀ ਮਹੰਤ ਅਤੇ ਰਾਜ ਰਾਣੀ ਮਹੰਤ ਦੀ ਅਗਵਾਈ ‘ਚ ਸ਼ਰਧਾ ਨਾਲ ਕਰਵਾਇਆ ਜਾਗਰਣ ਅਗਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੇ ਵਿਦਿਆਰਥੀ ਨੇ ਪੀ.ਟੀ.ਈ. ’ਚੋਂ ਹਾਸਲ ਕੀਤੇ ਉੱਚ ਸਕੋਰ
Ad Position 24