17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਬੌਬੀ ਮਹੰਤ ਅਤੇ ਰਾਜ ਰਾਣੀ ਮਹੰਤ ਦੀ ਅਗਵਾਈ ‘ਚ ਸ਼ਰਧਾ ਨਾਲ ਕਰਵਾਇਆ ਜਾਗਰਣ

ਮੋਗਾ, 16 ਅਕਤੂਬਰ (ਅਸ਼ੋਕ ਬਾਂਸਲ)-ਮਾਤਾ ਸ਼ੇਰਾਂ ਵਾਲੀ ਦੇ ਮੰਦਰ ਦੇ ਸੇਵਾਦਾਰ ਬੌਬੀ ਮਹੰਤ ਅਤੇ ਰਾਜ ਰਾਣੀ ਮਹੰਤ ਦੀ ਅਗਵਾਈ ਹੇਠ ਮਾਤਾ ਸ਼ੇਰਾਂ ਵਾਲੀ ਦਾ ਵਿਸ਼ਾਲ ਜਾਗਰਣ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਜਾਗਰਣ ਵਿਚ ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਪ੍ਰਧਾਨ ਨਰੇਸ਼ ਬੋਹਤ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਮਾਤਾ ਰਾਣੀ ਦਾ ਆਸ਼ੀਰਵਾਦ ਲਿਆ।

Ad Position 21
No active advertisement
ਅਜੀਤ ਡੈਸਕ 17-10-2026
ਮੋਗਾ, 16 ਅਕਤੂਬਰ (ਅਸ਼ੋਕ ਬਾਂਸਲ)-ਮਾਤਾ ਸ਼ੇਰਾਂ ਵਾਲੀ ਦੇ ਮੰਦਰ ਦੇ ਸੇਵਾਦਾਰ ਬੌਬੀ ਮਹੰਤ ਅਤੇ ਰਾਜ ਰਾਣੀ ਮਹੰਤ ਦੀ ਅਗਵਾਈ ਹੇਠ ਮਾਤਾ ਸ਼ੇਰਾਂ ਵਾਲੀ ਦਾ ਵਿਸ਼ਾਲ ਜਾਗਰਣ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਜਾਗਰਣ ਵਿਚ ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਪ੍ਰਧਾਨ ਨਰੇਸ਼ ਬੋਹਤ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਮਾਤਾ ਰਾਣੀ ਦਾ ਆਸ਼ੀਰਵਾਦ ਲਿਆ। ਇਸ ਮੌਕੇ ਪ੍ਰਧਾਨ ਨਰੇਸ਼ ਬੋਹਤ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਲੋਕਾਂ ਵਿਚ ਸ਼ਰਧਾ, ਪਿਆਰ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਵਿਸ਼ਾਲ ਜਾਗਰਣ ਦੌਰਾਨ ਮਹਾਂਮਾਈ ਦਾ ਅਤੁੱਟ ਲੰਗਰ ਸ਼ਰਧਾ ਨਾਲ ਵਰਤਾਇਆ ਗਿਆ। ਭਜਨ ਗਾਇਕਾਂ ਵਲੋਂ ਸਾਰੀ ਰਾਤ ਮਾਂ ਭਗਵਤੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਸਮਾਜ ਸੇਵਕ ਸੰਜੀਵ ਕੁਮਾਰ ਲੱਡੂ ਆਰੇ ਵਾਲੇ ਅਤੇ ਮਾਤਾ ਸ਼ੇਰਾਂ ਵਾਲੀ ਮੰਦਰ ਦੇ ਸੇਵਾਦਾਰ ਬੌਬੀ ਮਹੰਤ ਨੇ ਸਮੂਹ ਧਾਰਮਿਕ, ਰਾਜਨੀਤਿਕ ਆਗੂਆਂ ਅਤੇ ਸ਼ਹਿਰ ਵਾਸੀਆਂ ਨੂੰ ਮਾਤਾ ਰਾਣੀ ਦੇ ਨਰਾਤਿਆਂ ਦੀ ਵਧਾਈ ਦਿੱਤੀ। ਉਨ੍ਹਾਂ ਜਾਗਰਣ ਵਿਚ ਪਹੁੰਚੀਆਂ ਸੰਗਤਾਂ ਦਾ ਸਵਾਗਤ ਕਰਦਿਆਂ ਸਾਰਿਆਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਮਾਤਾ ਸ਼ੇਰਾਂ ਵਾਲੀ ਦੀ ਤਸਵੀਰ ਭੇਟ ਕਰਕੇ ਭਾਵਾਧਸ ਦੇ ਪ੍ਰਧਾਨ ਨਰੇਸ਼ ਬੋਹਤ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਇਸ ਮੌਕੇ ਸੰਜੀਵ ਕੁਮਾਰ ਲੱਡੂ ਆਰੇ ਵਾਲੇ, ਮੀਨਾ ਕੌੜਾ, ਹੇਮਾ ਬੋਹਤ, ਨਰੇਸ਼ ਬੋਹਤ ਪ੍ਰਧਾਨ, ਸੁਸ਼ੀਲ ਮਿੱਡਾ, ਸੌਰਭ ਗੋਇਲ ਤੋਂ ਇਲਾਵਾ ਹੋਰ ਵੀ ਕਈ ਸ਼ਰਧਾਲੂ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਗਤ ਸੇਵਕ ਖਾਲਸਾ ਸਕੂਲ ਦੇ ਖਿਡਾਰੀ ਐਥਲੈਟਿਕਸ ਵਿਚ ਜੇਤੂ ਰਹੇ ਡਾ. ਸੈਫੁਦੀਨ ਕਿਚਲੂ ਪਬਲਿਕ ਸਕੂਲ ’ਚ ਮਾਪੇ-ਅਧਿਆਪਕ ਮਿਲ... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਇਨਸਾਫ਼ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਨੇ ਆਪ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
Ad Position 24