16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਕਾਰਗਿਲ ਦੇ ਸ਼ਹੀਦ ਜੋਰਾ ਸਿੰਘ ਦਾ ਜਨਮ ਦਿਨ ਮਨਾਇਆ

ਮੋਗਾ, 16 ਅਕਤੂਬਰ (ਅਸ਼ੋਕ ਬਾਂਸਲ)-ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਵਲੋਂ ਕਾਰਗਿਲ ਦੇ ਸ਼ਹੀਦ ਜੋਰਾ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਬਲਵੀਰ ਸਿੰਘ ਜੇ.

Ad Position 21
No active advertisement
ਅਜੀਤ ਡੈਸਕ 17-10-2026
ਮੋਗਾ, 16 ਅਕਤੂਬਰ (ਅਸ਼ੋਕ ਬਾਂਸਲ)-ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਵਲੋਂ ਕਾਰਗਿਲ ਦੇ ਸ਼ਹੀਦ ਜੋਰਾ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਬਲਵੀਰ ਸਿੰਘ ਜੇ.ਈ. (ਸੇਵਾ ਮੁਕਤ) ਅਤੇ ਬਲਵਿੰਦਰ ਸਿੰਘ ਘਾਰੂ ਪੁੱਜੇ ਅਤੇ ਉਨ੍ਹਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਵੀਰ ਸਿੰਘ ਨੇ ਕਿਹਾ ਕਿ ਸ਼ਹੀਦ ਜੋਰਾ ਸਿੰਘ ਵਰਗੇ ਬਹਾਦਰ ਜਵਾਨਾਂ ਨੇ ਕਾਰਗਿਲ ਦੀਆਂ ਪਹਾੜੀਆਂ ਵਿਚ ਦੁਸ਼ਮਣਾਂ ਦਾ ਡਟ ਕੇ ਮੁਕਾਬਲਾ ਕੀਤਾ ਅਤੇ ਦੇਸ਼ ਦੀ ਖ਼ਾਤਰ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਧੰਨ ਹੈ ਉਹ ਮਾਂ, ਜਿਸ ਨੇ ਸ਼ਹੀਦ ਜੋਰਾ ਸਿੰਘ ਵਰਗੇ ਬਹਾਦਰ ਸਪੂਤ ਨੂੰ ਜਨਮ ਦਿੱਤਾ। ਦਲ ਦੇ ਮੁੱਖ ਸੇਵਾਦਾਰ ਅਮਰਜੀਤ ਸਿੰਘ ਗਿੱਲ ਨੇ ਸਮਾਗਮ ਵਿਚ ਪਹੁੰਚੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਗੁਰਮੇਲ ਸਿੰਘ ਬਹੋਨਾ, ਡਾ. ਜਸਵੀਰ ਚੰਦ, ਨਛੱਤਰ ਸਿੰਘ, ਰਾਮ ਸਿੰਘ ਗਿੱਲ, ਗੁਰਮੇਲ ਸਿੰਘ, ਗੁੱਗੂ ਸਿੰਘ, ਵਿਨੋਦ ਸਿੰਘ ਗਿੱਲ, ਨੰਦੂ ਸਿੰਘ, ਸੁਖਵਿੰਦਰ ਸਿੰਘ ਘਾਰੂ, ਗੁਰਮੇਲ ਸਿੰਘ ਖ਼ਾਲਸਾ, ਕੁਲਦੀਪ ਸਿੰਘ ਮਾਹਲਾ, ਬਲਦੇਵ ਸਿੰਘ ਔਲਖ, ਮੰਗਾ ਸਿੰਘ, ਹਰਪ੍ਰੀਤ ਸਿੰਘ ਘਾਰੂ ਅਤੇ ਬੇਅੰਤ ਸਿੰਘ ਗਿੱਲ ਸਮੇਤ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਲੈ ਕੇ ਬਾਘਾ ਪੁਰਾਣਾ ਰਿਹਾ ਮੁਕੰਮਲ ਬੰਦ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਲੋਕਾਂ... ਅਗਲੀ ਖ਼ਬਰ ਸ਼ਿਵਾਨੀ ਨੇ ਰਾਜ ਪੱਧਰੀ ਸਕੂਲ ਖੇਡਾਂ ਤਾਇਕਵਾਂਡੋ ’ਚ ਸੋਨ ਤਗਮਾ ਹਾਸਿਲ ਕੀਤਾ
Ad Position 24