ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਲੈ ਕੇ ਬਾਘਾ ਪੁਰਾਣਾ ਰਿਹਾ ਮੁਕੰਮਲ ਬੰਦ
ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ
ਬਾਘਾ ਪੁਰਾਣਾ, 16 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ, ਟਿੰਕੂ ਕਾਠਪਾਲ)-ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਲੜਦਿਆਂ ਜਾਨ ਵਾਰਨ ਵਾਲੇ ਪਰਵਿੰਦਰ ਸਿੰਘ ਝੋਟਾ ਮਾਨਸਾ ਦੇ ਕਤਲ ਦੇ ਵਿਰੋਧ ਵਿਚ ਐਕਸ਼ਨ ਕਮੇਟੀ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਅੱਜ ਬਾਘਾ ਪੁਰਾਣਾ ਦੇ ਮੁੱਖ ਚੌਂਕ ‘ਚ ਵੱਖ-ਵੱਖ ਕਿਸਾਨ ਜਥੇਬੰਦੀ, ਸਮਾਜ ਭਲਾਈ ਕਲੱਬਾਂ ਅਤੇ ਸਿਆਸੀ ਜਥੇਬੰਦੀਆਂ ਵਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਦਿਆਂ ਬਾਘਾ ਪੁਰਾਣਾ ਮੁਕੰਮਲ ਬੰਦ ਅਤੇ ਸੜਕੀ ਆਵਾਜਾਈ ਠੱਪ ਕਰਕੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ ਦੇਣ ਦੀ ਮੰਗ ਕੀਤੀ ਗਈ। ਇਸ ਧਰਨੇ ‘ਚ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਖੋਸਾ), ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਸਟੂਡੈਂਟਸ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਤੋ ਇਲਾਵਾ ਸ਼੍ਰੋਮਣੀ ਅਕਾਲੀ ਦਲ, ਵਾਰਿਸ ਪੰਜਾਬ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਕਾਂਗਰਸ ਪਾਰਟੀ, ਪੁਨਰ ਸੁਰਜੀਤ ਅਕਾਲੀ ਦਲ ਤੋਂ ਇਲਾਵਾ ਇਲਾਕੇ ਦੀਆਂ ਵੱਖ-ਵੱਖ ਸਮਾਜ ਭਲਾਈ ਸੰਸਥਾਵਾਂ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਤੇ ਵਰਕਰ ਵੱਡੀ ਗਿਣਤੀ ‘ਚ ਇਸ ਧਰਨੇ ‘ਚ ਭਾਰੀ ਉਤਸ਼ਾਹ ਅਤੇ ਜਜ਼ਬੇ ਨਾਲ ਪਹੁੰਚੇ।
ਬਾਘਾ ਪੁਰਾਣਾ, 16 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ, ਟਿੰਕੂ ਕਾਠਪਾਲ)-ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਲੜਦਿਆਂ ਜਾਨ ਵਾਰਨ ਵਾਲੇ ਪਰਵਿੰਦਰ ਸਿੰਘ ਝੋਟਾ ਮਾਨਸਾ ਦੇ ਕਤਲ ਦੇ ਵਿਰੋਧ ਵਿਚ ਐਕਸ਼ਨ ਕਮੇਟੀ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਅੱਜ ਬਾਘਾ ਪੁਰਾਣਾ ਦੇ ਮੁੱਖ ਚੌਂਕ ‘ਚ ਵੱਖ-ਵੱਖ ਕਿਸਾਨ ਜਥੇਬੰਦੀ, ਸਮਾਜ ਭਲਾਈ ਕਲੱਬਾਂ ਅਤੇ ਸਿਆਸੀ ਜਥੇਬੰਦੀਆਂ ਵਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਦਿਆਂ ਬਾਘਾ ਪੁਰਾਣਾ ਮੁਕੰਮਲ ਬੰਦ ਅਤੇ ਸੜਕੀ ਆਵਾਜਾਈ ਠੱਪ ਕਰਕੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ ਦੇਣ ਦੀ ਮੰਗ ਕੀਤੀ ਗਈ। ਇਸ ਧਰਨੇ ‘ਚ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਖੋਸਾ), ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਸਟੂਡੈਂਟਸ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਤੋ ਇਲਾਵਾ ਸ਼੍ਰੋਮਣੀ ਅਕਾਲੀ ਦਲ, ਵਾਰਿਸ ਪੰਜਾਬ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਕਾਂਗਰਸ ਪਾਰਟੀ, ਪੁਨਰ ਸੁਰਜੀਤ ਅਕਾਲੀ ਦਲ ਤੋਂ ਇਲਾਵਾ ਇਲਾਕੇ ਦੀਆਂ ਵੱਖ-ਵੱਖ ਸਮਾਜ ਭਲਾਈ ਸੰਸਥਾਵਾਂ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਤੇ ਵਰਕਰ ਵੱਡੀ ਗਿਣਤੀ ‘ਚ ਇਸ ਧਰਨੇ ‘ਚ ਭਾਰੀ ਉਤਸ਼ਾਹ ਅਤੇ ਜਜ਼ਬੇ ਨਾਲ ਪਹੁੰਚੇ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਗੁਰਦੀਪ ਸਿੰਘ ਵੈਰੋਕੇ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਚਮਕੌਰ ਸਿੰਘ ਰੋਡੇ, ਬਲਕਰਨ ਸਿੰਘ ਵੈਰੋਕੇ, ਪੇਂਡੂ ਮਜ਼ਦੂਰ ਯੂਨੀਅਨ ਦੇ ਮੰਗਾ ਸਿੰਘ ਵੈਰੋਕੇ, ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਸਰਬਣ ਸਿੰਘ ਲੰਡੇ, ਜਸਵੀਰ ਸਿੰਘ ਮਾਹਲਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਹਰਮੰਦਰ ਸਿੰਘ ਡੇਮਰੂ, ਬੀ.ਕੇ.ਯੂ. ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਭਲੂਰ, ਪੰਜਾਬ ਸਟੂਡੈਂਟਸ ਯੂਨੀਅਨ ਦੇ ਜਸਪ੍ਰੀਤ ਸਿੰਘ, ਬੀ.ਕੇ.ਯੂ. ਡਕੌਂਦਾ ਦੇ ਜਸਵਿੰਦਰ ਸਿੰਘ ਕਾਲੇਕੇ, ਪੰਥਕ ਆਗੂ ਦਵਿੰਦਰ ਸਿੰਘ ਹਰੀਏਵਾਲਾ, ਹਲਕਾ ਬਾਘਾ ਪੁਰਾਣਾ ਤੋਂ ਅਕਾਲੀ ਦਲ(ਬ) ਦੇ ਹਲਕਾ ਇੰਚਾਰਜ ਤੀਰਥ ਸਿੰਘ ਮਾਹਲਾ, ਕਾਂਗਰਸ ਪਾਰਟੀ ਦੇ ਭੋਲਾ ਸਿੰਘ ਬਰਾੜ ਸਮਾਧ ਭਾਈ, ਨੌਜਵਾਨ ਆਗੂ ਕਮਲਜੀਤ ਸਿੰਘ ਬਰਾੜ ਖੋਟੇ, ਜਗਸੀਰ ਸਿੰਘ ਕਾਲੇਕੇ, ਵਾਰਿਸ ਪੰਜਾਬ ਅਕਾਲੀ ਦਲ ਦੇ ਮਹਾਂ ਸਿੰਘ ਰਾਊਕੇ, ਬਲਤੇਜ ਸਿੰਘ ਲੰਗੇਆਣਾ, ਗੁਰਜੰਟ ਸਿੰਘ ਰੋਡੇ, ਗੁਰਪ੍ਰੀਤ ਸਿੰਘ ਰਾਜੇਆਣਾ, ਪ੍ਰਸਿੱਧ ਲੇਖਕ ਤੇ ਆਲੋਚਕ ਡਾ. ਸੁਰਜੀਤ ਬਰਾੜ ਘੋਲੀਆ ਨੇ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਹ ਸਰਕਾਰੀ ਸ਼ਹਿ ‘ਤੇ ਕੀਤਾ ਗਿਆ ਕਤਲ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲਦਾ ਅਤੇ ਐਕਸ਼ਨ ਕਮੇਟੀ ਵਲੋਂ ਰੱਖੀਆਂ ਮੰਗਾਂ ਦੀ ਪੂਰਤੀ ਨਹੀਂ ਹੁੰਦੀ ਓਨਾ ਚਿਰ ਸੰਘਰਸ਼ ਜਾਰੀ ਰਹੇਗਾ । ਇਸ ਮੌਕੇ ਜਥੇਦਾਰ ਅਮਰੀਕ ਸਿੰਘ ਹਰੀਏਵਾਲਾ ਤਰਨਾ ਦਲ, ਬਾਗ਼ੀ ਸਿੰਘ ਜਥੇਦਾਰ ਖੱਲਰ ਪਾਊ ਗਰੁੱਪ, ਅਮਨਦੀਪ ਸਿੰਘ ਖ਼ਾਲਸਾ ਸੇਖਾ, ਸੁਖਜੀਤ ਸਿੰਘ ਮਾਹਲਾ, ਬਲਵੰਤ ਸਿੰਘ ਬੁੱਧ ਸਿੰਘ ਵਾਲ਼ਾ, ਬੱਬਲੂ ਰੋਡੇ, ਸਤਨਾਮ ਸਿੰਘ ਫ਼ੌਜੀ, ਗੁਰਮੀਤ ਸਿੰਘ ਮਾਹਲਾ, ਮਨਜੀਤ ਸਿੰਘ ਰਾਣਾ ਨੱਥੋਕੇ, ਜਥੇਦਾਰ ਕਰਨੈਲ ਸਿੰਘ ਆਲਮਵਾਲਾ ਆਦਿ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਨੰ ਬਰਦਾਰ ਯੂਨੀਅਨ, ਮੈਡੀਕਲ ਪ੍ਰੋਟੈਕਸ਼ਨ ਐਸੋਸੀਏਸ਼ਨ ਦੇ ਆਗੂ ਅਤੇ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਨੇ ਵੀ ਹਾਜ਼ਰੀ ਲਗਵਾਈ ਅਤੇ ਸੰਘਰਸ਼ ਕਮੇਟੀ ਨੂੰ ਹਰ ਤਰਾਂ ਦਾ ਸਹਿਯੋਗ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਲਖਵੀਰ ਸਿੰਘ ਕੋਮਲ ਬਲਾਕ ਸਕੱਤਰ ਬੀ.ਕੇ.ਯੂ. ਖੋਸਾ ਅਤੇ ਬਲਤੇਜ ਸਿੰਘ ਲੰਡੇ ਬਲਾਕ ਸਕੱਤਰ ਕਿਰਤੀ ਕਿਸਾਨ ਯੂਨੀਅਨ ਨੇ ਨਿਭਾਈ। ਇਸ ਮੌਕੇ ਸੁਰਜੀਤ ਸਿੰਘ ਵਿਰਕ ਬਲਾਕ ਪ੍ਰਧਾਨ ਬੀ.ਕੇ.ਯੂ. ਖੋਸਾ, ਗੁਰਪ੍ਰੀਤ ਸਿੰਘ ਸਰਪੰਚ ਸਮਾਧ ਭਾਈ, ਜਵਾਹਰ ਸਿੰਘ ਸਾਬਕਾ ਸਰਪੰਚ ਰਾਜੇਆਣਾ, ਪਲਵਿੰਦਰ ਸਿੰਘ ਫੂਲੇਵਾਲਾ, ਸੁਖਵਿੰਦਰ ਸਿੰਘ ਨੱਥੋਕੇ, ਰਜਿੰਦਰ ਸਿੰਘ ਸੱਬੂ ਰੋਡੇ, ਕਾਕਾ ਬਰਾੜ ਆਲਮ ਵਾਲਾ ਆਦਿ ਵੀ ਹਾਜ਼ਰ ਸਨ। ਇਸ ਧਰਨੇ ‘ਚ ਲੰਗਰਾਂ ਦੀ ਸੇਵਾ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਚੰਦ ਪੁਰਾਣਾ, ਬਾਬਾ ਦਰਬਾਰੀ ਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵੈਰੋਕੇ, ਗੁਰਦੁਆਰਾ ਗੁਰੂ ਸਰ ਜੈਮਲ ਵਾਲਾ, ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਘੋਲੀਆ ਕਲਾਂ ਅਤੇ ਹੋਰ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵਲੋਂ ਕੀਤੀ ਗਈ।