16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਗੁਰਸਿਮਰਨ ਸਿੰਘ ਤੂਰ ਨੂੰ ਮੱਖਣ ਬਰਾੜ ਨੇ ਐਸ.ਓ.ਆਈ. ਹਲਕਾ ਧਰਮਕੋਟ ਦਾ ਪ੍ਰਧਾਨ ਕੀਤਾ ਨਿਯੁਕਤ

ਧਰਮਕੋਟ/ਕਿਸ਼ਨਪੁਰਾ ਕਲਾਂ, 16 ਅਕਤੂਬਰ (ਪਰਮਜੀਤ ਸਿੰਘ, ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀਆਂ ਨੀਤੀਆਂ, ਸਿਧਾਂਤਾਂ ਅਤੇ ਲੋਕ-ਪੱਖੀ ਸੋਚ ਨੂੰ ਘਰ-ਘਰ ਪਹੁੰਚਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਹਰ ਘਰ ਅਕਾਲੀ ਦਲ’ ਡੋਰ ਟੂ ਡੋਰ ਮੁਹਿੰਮ ਤਹਿਤ ਪਿੰਡ ਬੱਡੂਵਾਲ ਵਿਖੇ ਭਰਵੀਂ ਮੀਟਿੰਗ ਕੀਤੀ ਗਈ| ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਪਾਰਟੀ ਦੀਆਂ ਮੌਜੂਦਾ ਸਰਗਰਮੀਆਂ, ਭਵਿੱਖੀ ਰਣਨੀਤੀ ਅਤੇ ਲੋਕਾਂ ਨਾਲ ਜੁੜਨ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ।

Ad Position 21
No active advertisement
ਅਜੀਤ ਡੈਸਕ 17-10-2026
ਧਰਮਕੋਟ/ਕਿਸ਼ਨਪੁਰਾ ਕਲਾਂ, 16 ਅਕਤੂਬਰ (ਪਰਮਜੀਤ ਸਿੰਘ, ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀਆਂ ਨੀਤੀਆਂ, ਸਿਧਾਂਤਾਂ ਅਤੇ ਲੋਕ-ਪੱਖੀ ਸੋਚ ਨੂੰ ਘਰ-ਘਰ ਪਹੁੰਚਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਹਰ ਘਰ ਅਕਾਲੀ ਦਲ’ ਡੋਰ ਟੂ ਡੋਰ ਮੁਹਿੰਮ ਤਹਿਤ ਪਿੰਡ ਬੱਡੂਵਾਲ ਵਿਖੇ ਭਰਵੀਂ ਮੀਟਿੰਗ ਕੀਤੀ ਗਈ| ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਪਾਰਟੀ ਦੀਆਂ ਮੌਜੂਦਾ ਸਰਗਰਮੀਆਂ, ਭਵਿੱਖੀ ਰਣਨੀਤੀ ਅਤੇ ਲੋਕਾਂ ਨਾਲ ਜੁੜਨ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਹਰ ਘਰ ਅਕਾਲੀ ਦਲ ਮੁਹਿੰਮ ਦਾ ਮੁੱਖ ਮਕਸਦ ਕੇਵਲ ਪ੍ਰਚਾਰ ਨਹੀਂ ਸਗੋਂ ਲੋਕਾਂ ਦੇ ਦੁੱਖ-ਸੁੱਖ ਨੂੰ ਸਮਝਣਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦਾ ਢੁਕਵਾਂ ਹੱਲ ਕੱਢਣਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਦੇ ਹੱਕਾਂ ਲਈ ਡਟ ਕੇ ਖੜ੍ਹਾ ਰਿਹਾ ਹੈ| ਮੀਟਿੰਗ ਦੌਰਾਨ ਬਰਾੜ ਨੇ ਕਿਹਾ ਕਿ ਡੋਰ ਟੂ ਡੋਰ ਮੁਹਿੰਮ ਰਾਹੀਂ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਵਿਚਕਾਰ ਸਿੱਧਾ ਸੰਪਰਕ ਕਾਇਮ ਹੋ ਰਿਹਾ ਹੈ। ਇਸ ਮੌਕੇ ਦਾ ਸਭ ਤੋਂ ਅਹਿਮ ਪਲ ਉਹ ਰਿਹਾ ਜਦੋਂ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ ਇੰਡੀਆ (ਐਸ.ਓ.ਆਈ.) ਦੇ ਕੌਮੀ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਦੀ ਵਿਸ਼ੇਸ਼ ਹਾਜ਼ਰੀ ਵਿਚ ਨੌਜਵਾਨ ਆਗੂ ਗੁਰਸਿਮਰਨ ਸਿੰਘ ਤੂਰ ਨੂੰ ਸਰਬ ਸੰਮਤੀ ਨਾਲ ਐਸ.ਓ.ਆਈ. ਹਲਕਾ ਧਰਮਕੋਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਗੁਰਸਿਮਰਨ ਸਿੰਘ ਤੂਰ ਦੀ ਅਗਵਾਈ ਹੇਠ ਹਲਕੇ ਵਿਚ ਨੌਜਵਾਨ ਵਰਗ ਜਥੇਬੰਦਕ ਗਤੀਵਿਧੀਆਂ ਵਿਚ ਵਧੇਰੇ ਸਰਗਰਮ ਭੂਮਿਕਾ ਨਿਭਾਏਗਾ। ਨਵ-ਨਿਯੁਕਤ ਪ੍ਰਧਾਨ ਗੁਰਸਿਮਰਨ ਸਿੰਘ ਤੂਰ ਨੇ ਇਸ ਮਾਣ-ਸਨਮਾਨ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ| ਇਸ ਮੌਕੇ ਗੁਰਮੇਲ ਸਿੰਘ ਸਿੱਧੂ, ਪ੍ਰਧਾਨ ਪਰਮਿੰਦਰ ਸਿੰਘ ਭੁੱਲਰ ਨਸੀਰੇਵਾਲਾ, ਦੇਵ ਆਸ਼ੀਸ਼ ਮਲਿਕ, ਜੁਆਏ ਦੀਪ ਸ਼ਰਮਾ ਅਤੇ ਸੁਖਬੀਰ ਸਿੰਘ ਗਿੱਲ ਮੋਗਾ ਸਮੇਤ ਪ੍ਰਮੁੱਖ ਸ਼ਖਸੀਅਤਾਂ, ਸਰਪੰਚ, ਪੰਚ ਅਤੇ ਪਾਰਟੀ ਵਰਕਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸੀ.ਪੀ.ਆਈ. ਵਲੋਂ ਚੋਣ ਕਮਿਸ਼ਨ ਤੇ ਨਸ਼ਿਆਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਅਗਲੀ ਖ਼ਬਰ ਰੋਟਰੀ ਕਲੱਬ ਮੋਗਾ ਸਿਟੀ ਵਲੋਂ 25ਵੀਂ ਵਰ੍ਹੇਗੰਢ ਮੌਕੇ ਸਿਲਵਰ ਜੁਬਲੀ ਸਮਾਗਮ 25 ਨੂੰ ਕਲੱਬ 25 ਸੰਸਥਾਵਾਂ ਅਤੇ 25 ਸਮਾਜ...
Ad Position 24