ਬੀ.ਆਰ.ਸੀ. ਕਾਨਵੈਂਟ ਸਕੂਲ ਸਮਾਧ ਭਾਈ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਗੱਡੇ ਜਿੱਤ ਦੇ ਝੰਡੇ
ਸਮਾਧ ਭਾਈ, 17 ਅਕਤੂਬਰ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸਕੂਲ, ਮਾਪਿਆਂ ਅਤੇ ਇਲਾਕੇ ਦਾ ਮਾਣ ਵਧਾਇਆ ਹੈ। ਗੋਧੇਵਾਲਾ ਇੰਨਡੋਰ ਸਟੇਡੀਅਮ ਮੋਗਾ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦੇ ਮੁਕਾਬਲਿਆਂ ਵਿਚ ਸਕੂਲ ਦੇ ਪਹਿਲਵਾਨਾਂ ਨੇ ਸ਼ਾਨਦਾਰ ਜਿੱਤਾਂ ਦਰਜ ਕੀਤੀਆਂ।
ਸਮਾਧ ਭਾਈ, 17 ਅਕਤੂਬਰ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸਕੂਲ, ਮਾਪਿਆਂ ਅਤੇ ਇਲਾਕੇ ਦਾ ਮਾਣ ਵਧਾਇਆ ਹੈ। ਗੋਧੇਵਾਲਾ ਇੰਨਡੋਰ ਸਟੇਡੀਅਮ ਮੋਗਾ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦੇ ਮੁਕਾਬਲਿਆਂ ਵਿਚ ਸਕੂਲ ਦੇ ਪਹਿਲਵਾਨਾਂ ਨੇ ਸ਼ਾਨਦਾਰ ਜਿੱਤਾਂ ਦਰਜ ਕੀਤੀਆਂ। ਇਨ੍ਹਾਂ ਮੁਕਾਬਲਿਆਂ ਵਿਚ ਤਰਨਪ੍ਰੀਤ ਸਿੰਘ ਨੇ ਅੰਡਰ- 21 ਗ੍ਰੀਕੋ-ਰੋਮਨ ਕੁਸ਼ਤੀ ਵਿਚ ਪਹਿਲਾ ਸਥਾਨ, ਚਰਨਪ੍ਰੀਤ ਸਿੰਘ ਕਲੇਰ ਨੇ ਅੰਡਰ-17 ਗ੍ਰੀਕੋ-ਰੋਮਨ ਕੁਸ਼ਤੀ ਵਿਚ ਪਹਿਲਾ ਸਥਾਨ ਅਤੇ ਗੁਰਵੀਨ ਕੌਰ ਨੇ ਅੰਡਰ-17 ਫ਼ਰੀ ਸਟਾਈਲ ਕੁਸ਼ਤੀ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹਰਮਨਵੀਰ ਕੌਰ ਨੇ ਅੰਡਰ-14 ਵ੍ਹੀ ਸਟਾਈਲ ਕੁਸ਼ਤੀ ਵਿਚ ਪਹਿਲਾ ਸਥਾਨ ਅਤੇ ਸੁਖਪ੍ਰੀਤ ਕੌਰ ਨੇ ਅੰਡਰ-17 ਫ਼ਰੀ ਸਟਾਈਲ ਕੁਸ਼ਤੀ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦੀਆਂ ਪ੍ਰਾਪਤੀਆਂ ਵਿਚ ਵਾਧਾ ਕੀਤਾ। ਗੁਰਫਤਿਹਵੀਰ ਸਿੰਘ ਨੇ ਅੰਡਰ-11 ਫ਼ਰੀ ਸਟਾਈਲ ਕੁਸ਼ਤੀ ਵਿਚ ਤੀਜਾ ਸਥਾਨ ਪ੍ਰਾਪਤ ਹਾਸਲ ਕਰਕੇ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲਿਆਂ ਵਿਚ ਵੀ ਬੀ.ਆਰ.ਸੀ. ਕਾਨਵੈਂਟ ਸਕੂਲ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-17 ਅਤੇ ਅੰਡਰ-21 ਵਰਗਾਂ ਦੀਆਂ ਦੋਵੇਂ ਟੀਮਾਂ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦੀਆਂ ਖੇਡ ਪ੍ਰਾਪਤੀਆਂ ਵਿਚ ਇਕ ਹੋਰ ਮਾਣਮੱਤਾ ਅਧਿਆਇ ਜੋੜਿਆ। ਖਿਡਾਰੀਆਂ ਦੀਆਂ ਪ੍ਰਾਪਤੀਆਂ ‘ਤੇ ਸਕੂਲ ਦੇ ਚੇਅਰਮੈਨ ਲਾਭ ਸਿੰਘ ਖੋਖਰ, ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਖੋਖਰ ਅਤੇ ਪ੍ਰਿੰਸੀਪਲ ਕਿਰਨਾ ਰਾਣੀ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਨੂੰ ਵਧਾਈ ਦਿੱਤੀ। ਉਨ੍ਹਾਂ ਕੋਚ ਗੁਰਸੇਵਕ ਸਿੰਘ, ਗੁਰਜੀਤ ਸਿੰਘ, ਜਸਦੀਪ ਸਿੰਘ ਅਤੇ ਮਹਾਂਵੀਰ ਨੂੰ ਵੀ ਵਧਾਈ ਦਿੱਤੀ।