18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਣ ਲਈ ਕਮਿਸ਼ਨ ਫ਼ਾਰ ਏਅਰ ਕੁਆਲਿਟੀ ਮੈਨੇਜਮੈਂਟ ਦੀ ਉੱਚ ਪੱਧਰੀ ਟੀਮ ਵਲੋਂ ਮੋਗਾ ਜ਼ਿਲ੍ਹੇ ਦਾ ਦੌਰਾ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ, ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਹਵਾ ਦੀ ਗੁਣਵੱਤਾ ਵਿਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਕਮਿਸ਼ਨ ਫ਼ਾਰ ਏਅਰ ਕੁਆਲਿਟੀ ਮੈਨੇਜਮੈਂਟ ਦੀ ਉੱਚ ਪੱਧਰੀ ਤਕਨੀਕੀ ਟੀਮ ਵਲੋਂ ਅੱਜ ਜ਼ਿਲ੍ਹਾ ਮੋਗਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਟੀਮ ਵਿਚ ਕਮਿਸ਼ਨ ਦੇ ਤਕਨੀਕੀ ਮੈਂਬਰ ਡਾ.

Ad Position 21
No active advertisement
ਅਜੀਤ ਡੈਸਕ 18-10-2026
ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ, ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਹਵਾ ਦੀ ਗੁਣਵੱਤਾ ਵਿਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਕਮਿਸ਼ਨ ਫ਼ਾਰ ਏਅਰ ਕੁਆਲਿਟੀ ਮੈਨੇਜਮੈਂਟ ਦੀ ਉੱਚ ਪੱਧਰੀ ਤਕਨੀਕੀ ਟੀਮ ਵਲੋਂ ਅੱਜ ਜ਼ਿਲ੍ਹਾ ਮੋਗਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਟੀਮ ਵਿਚ ਕਮਿਸ਼ਨ ਦੇ ਤਕਨੀਕੀ ਮੈਂਬਰ ਡਾ. ਟੀ.ਐਸ. ਪੰਵਾਰ ਅਤੇ ਵਿਗਿਆਨੀ-ਸੀ ਡਾ. ਧਨੰਜੇ ਕੁਮਾਰ ਸ਼ਾਮਲ ਸਨ। ਇਸ ਦੌਰਾਨ ਟੀਮ ਨੇ ਜ਼ਿਲ੍ਹੇ ਦੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਾਲੇ ਸੰਵੇਦਨਸ਼ੀਲ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਸਿੱਧਾ ਸੰਵਾਦ ਕੀਤਾ। ਦੌਰੇ ਦੌਰਾਨ ਟੀਮ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ ਅਤੇ ਹਵਾ ਦੀ ਗੁਣਵੱਤਾ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨੂੰ ਅਪਣਾਉਣ ਦੀ ਅਪੀਲ ਕੀਤੀ। ਟੀਮ ਨੇ ਦੱਸਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਨਜ਼ਰ ਰੱਖਣ ਲਈ ਡਰੋਨਾਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਹਵਾ ਦੀ ਗੁਣਵੱਤਾ ‘ਤੇ ਨਜ਼ਰ ਰੱਖਣ ਲਈ ਸੈਂਸਰ ਵੀ ਲਗਾਏ ਗਏ ਹਨ। ਕਿਸਾਨਾਂ ਨੇ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕਤਾ ਪ੍ਰਗਟ ਕਰਦਿਆਂ ਭਰੋਸਾ ਦਿੱਤਾ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਨੂੰ ਤਰਜੀਹ ਦੇਣਗੇ। ਇਸ ਉਪਰੰਤ ਟੀਮ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਰਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਅਤੇ ਉਪਰਾਲਿਆਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ, ਸੀਨੀਅਰ ਕਪਤਾਨ ਪੁਲਿਸ ਸਰਤਾਜ ਸਿੰਘ ਚਾਹਲ ਸਮੇਤ ਹੋਰ ਸਬੰਧਿਤ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਉਪਲਬਧਤਾ, ਕਿਸਾਨਾਂ ਨੂੰ ਮਸ਼ੀਨਰੀ ਦੀ ਵਰਤੋਂ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਨਿਗਰਾਨੀ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘੱਟ ਤੋਂ ਘੱਟ ਕਰਦਿਆਂ ਜ਼ੀਰੋ ਤੱਕ ਲਿਆਉਣ ਲਈ ਪੂਰੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਮੰਗ ਅਨੁਸਾਰ ਇਸ ਸਾਲ ਸਬਸਿਡੀ ‘ਤੇ 1,214 ਆਧੁਨਿਕ ਖੇਤੀਬਾੜੀ ਮਸ਼ੀਨਾਂ ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ, ਜੋ ਫ਼ਸਲੀ ਰਹਿੰਦ-ਖੂੰਹਦ ਦੇ ਖੇਤਾਂ ਵਿਚ ਹੀ ਸੁਚੱਜੇ ਪ੍ਰਬੰਧਨ ਲਈ ਸਹਾਈ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਨਿੱਜੀ ਕਿਸਾਨਾਂ, ਕਸਟਮ ਹਾਇਰਿੰਗ ਸੈਂਟਰਾਂ, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਆਦਿ ਨੂੰ ਕੁੱਲ 4,480 ਵਾਤਾਵਰਣ ਪੱਖੀ ਖੇਤੀਬਾੜੀ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ, ਜ਼ਿਲ੍ਹੇ ਵਿਚ ਉਪਲਬਧ 110 ਬੇਲਰਾਂ ਰਾਹੀਂ ਹਰ ਸਾਲ ਲਗਭਗ 3.10 ਲੱਖ ਮੀਟ੍ਰਿਕ ਟਨ ਪਰਾਲੀ ਦੀ ਸਾਂਭ-ਸੰਭਾਲ ਕੀਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਸਦਕਾ ਮੋਗਾ ਵਿਚ ਪਰਾਲੀ ਸਾੜਨ ਦੀਆਂ ਦਰਜ ਘਟਨਾਵਾਂ ਸਾਲ 2024 ਵਿਚ 691 ਤੋਂ ਘਟ ਕੇ ਸਾਲ 2025 ਵਿਚ 332 ਰਹਿ ਗਈਆਂ ਸਨ। ਉਨ੍ਹਾਂ ਕਿਹਾ ਕਿ ਇਸ ਸਾਲ ਵੀ ਇਨ੍ਹਾਂ ਘਟਨਾਵਾਂ ਵਿਚ ਹੋਰ ਕਮੀ ਲਿਆਉਣ ਲਈ ਨਿਗਰਾਨੀ, ਜਾਗਰੂਕਤਾ ਅਤੇ ਪਰਾਲੀ ਪ੍ਰਬੰਧਨ ਦੇ ਉਪਰਾਲਿਆਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਦੌਰੇ ਦਾ ਮੁੱਖ ਉਦੇਸ਼ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ, ਕਿਸਾਨਾਂ ਨੂੰ ਵਾਤਾਵਰਣ ਪੱਖੀ ਖੇਤੀ ਤਕਨੀਕਾਂ ਅਪਣਾਉਣ ਲਈ ਉਤਸ਼ਾਹਿਤ ਕਰਨ ਅਤੇ ਹਵਾ ਦੀ ਗੁਣਵੱਤਾ ਵਿਚ ਸੁਧਾਰ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਬੰਧਿਤ ਵਿਭਾਗਾਂ ਦੇ ਯਤਨਾਂ ਵਿਚ ਹੋਰ ਤਾਲਮੇਲ ਯਕੀਨੀ ਬਣਾਉਣਾ ਸੀ।
Ad Position 22
No active advertisement
ਪਿਛਲੀ ਖ਼ਬਰ 21-22 ਅਕਤੂਬਰ ਨੂੰ ਮੁਲਾਜ਼ਮ ਲੈਣਗੇ ਸਮੂਹਿਕ ਛੁੱਟੀ-ਤਾਲਮੇਲ ਕਮੇਟੀ ਡੀ.ਸੀ. ਦਫ਼ਤਰ ਮੋਗਾ ਦੇ ਮੂਹਰੇ ਲਾਇਆ ਜਾਵੇਗਾ ਰੋਸ ਧ... ਅਗਲੀ ਖ਼ਬਰ ਸੀ. ਐਚ. ਸੀ. ਬੱਧਨੀ ਕਲਾਂ ਨੇ ਰਾਮਾਂ ’ਚ ਲਾਇਆ ਨਸ਼ਾ ਜਾਗਰੂਕਤਾ ਕੈਂਪ
Ad Position 24