18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਿੰਡ ਹਿੰਮਤਪੁਰਾ ‘ਚ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਵੰਡੇ ਸਮਾਰਟ ਰਾਸ਼ਨ ਕਾਰਡ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਪਿੰਡ ਹਿੰਮਤਪੁਰਾ ਵਿਖੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਲਾਭਪਾਤਰੀ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 18-10-2026
ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਪਿੰਡ ਹਿੰਮਤਪੁਰਾ ਵਿਖੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਲਾਭਪਾਤਰੀ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਸਮਾਰਟ ਰਾਸ਼ਨ ਕਾਰਡਾਂ ਰਾਹੀਂ ਯੋਗ ਪਰਿਵਾਰਾਂ ਨੂੰ ਰਾਸ਼ਨ ਸਬੰਧੀ ਸਰਕਾਰੀ ਸਹੂਲਤਾਂ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਯੋਗ ਪਰਿਵਾਰ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣਾ ਹੈ। ਇਸ ਮੌਕੇ ਸਰਪੰਚ ਬਾਦਲ ਸਿੰਘ, ਬਲਾਕ ਸੰਮਤੀ ਮੈਂਬਰ ਇਕਬਾਲ ਸਿੰਘ, ਸਰਪੰਚ ਬਾਦਲ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ, ਜਰਨਲ ਸਕੱਤਰ ਰੂਪ ਸਿੰਘ ਈਨਾਂ, ਪੰਚ ਸੁਰਜੀਤ ਸਿੰਘ, ਮੋਹਨ ਸਿੰਘ, ਸ਼ਿੰਦਰ ਕੌਰ, ਸੁਖਪਾਲ ਸਿੰਘ, ਸੁਖਜਿੰਦਰ ਸਿੰਘ, ਸੁਖਵਿੰਦਰ ਸਿੰਘ, ਬੇਅੰਤ ਸਿੰਘ ਗਿੱਲ, ਸਰਵਣ ਸਿੰਘ, ਜਗਸੀਰ ਸਿੰਘ, ਸੁਰਜੀਤ ਸਿੰਘ ਸੀਤਾ, ਜਥੇਦਾਰ ਸ਼ਿੰਦਰ ਸਿੰਘ, ਮੇਜਰ ਸਿੰਘ ਸਕੈਨਰ, ਮਲਕੀਤ ਸਿੰਘ ਖ਼ਾਲਸਾ, ਕਲੱਬ ਪ੍ਰਧਾਨ ਪ੍ਰਦੀਪ ਕੁਮਾਰ ਕੋਚ ਰਣਜੀਤ ਸਿੰਘ ਗੋਰਾ ਸਾਬਕਾ ਪੰਚ ਚਰਨ ਸਿੰਘ, ਡਿਪੂ ਹੋਲਡਰ, ਅਵਤਾਰ ਸਿੰਘ, ਰਾਮ ਸਿੰਘ ਅਤੇ ਲਾਭਪਾਤਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਮੋਗਾ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਕਾਨਫ਼ਰੰਸ ’ਚ ਲਹਿਰਾਇਆ ਪਰਚਮ ਅਗਲੀ ਖ਼ਬਰ ਆਕਸਫੋਰਡ ਸਕੂਲ ਦੇ ਵਿਦਿਆਰਥੀਆਂ ਨੇ ਸ਼ਿਮਲਾ ਵਿਖੇ ਲਗਾਇਆ ਰਾਜ-ਪੁਰਸਕਾਰ ਅਤੇ ਹੈਕਿੰਗ-ਟੈਕ੍ਰਿੰਗ ਕੈਂਪ 10 ਵਿਦਿਆਰਥੀਆਂ ਨ...
Ad Position 24