ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਪੂਰਬੀ ਦਾ ਸ਼ਾਨਦਾਰ ਪ੍ਰਦਰਸ਼ਨ
ਧਰਮਕੋਟ, 17 ਅਕਤੂਬਰ (ਪਰਮਜੀਤ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀ ਸਾਇੰਸ ਮਿਸਟ੍ਰੈੱਸ ਸੁਨੀਤਾ ਰਾਣੀ ਨੇ ਸ਼ਤਰੰਜ ਦੇ ਸਟੇਟ ਪੱਧਰੀ ਮੁਕਾਬਲਿਆਂ ਵਿਚ 31 ਤੋਂ 40 ਸਾਲ ਉਮਰ ਵਰਗ ਵਿਚ ਸੋਨੇ ਦਾ ਤਗਮਾ ਜਿੱਤ ਕੇ ਹੈਟ੍ਰਿਕ ਬਣਾਈ।
ਧਰਮਕੋਟ, 17 ਅਕਤੂਬਰ (ਪਰਮਜੀਤ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀ ਸਾਇੰਸ ਮਿਸਟ੍ਰੈੱਸ ਸੁਨੀਤਾ ਰਾਣੀ ਨੇ ਸ਼ਤਰੰਜ ਦੇ ਸਟੇਟ ਪੱਧਰੀ ਮੁਕਾਬਲਿਆਂ ਵਿਚ 31 ਤੋਂ 40 ਸਾਲ ਉਮਰ ਵਰਗ ਵਿਚ ਸੋਨੇ ਦਾ ਤਗਮਾ ਜਿੱਤ ਕੇ ਹੈਟ੍ਰਿਕ ਬਣਾਈ। ਇਸ ਦੇ ਨਾਲ ਹੀ ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਉਮਰ ਵਰਗ ਵਿਚ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਸ਼ਤਰੰਜ ਦੇ 31 ਤੋਂ 40 ਸਾਲ ਉਮਰ ਵਰਗ ਵਿਚ ਸੁਨੀਤਾ ਰਾਣੀ, ਅਮਨਜੋਤ ਕੌਰ, ਪੁਲਕਿਤ ਅਗਰਵਾਲ, ਇੰਦਰਪ੍ਰੀਤ ਕੌਰ ਅਤੇ ਪ੍ਰਭਜੋਤ ਕੌਰ ਨੇ ਪਹਿਲਾ ਸਥਾ ਨ ਹਾਸਲ ਕਰਕੇ ਸੋਨੇ ਦੇ ਤਗਮੇ ਜਿੱਤੇ। ਇਸੇ ਤਰ੍ਹਾਂ 51 ਤੋਂ 60 ਸਾਲ ਉਮਰ ਵਰਗ ਵਿਚ ਰਜਨੀ ਕੱਕੜ, ਹਰਮੀਤ ਕੌਰ, ਸਰੋਜ ਬਾਲਾ, ਡਿੰਪਲ ਰਾਣੀ ਅਤੇ ਪ੍ਰਭਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਸੋਨੇ ਦੇ ਤਗਮੇ ਆਪਣੇ ਨਾਂਅ ਕੀਤੇ । ਇਹ ਸ਼ਾਨਦਾਰ ਪ੍ਰਾਪਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਪੂਰਬੀ ਲਈ ਮਾਣ ਵਾਲੀ ਗੱਲ ਹੈ।