18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਵਿਸ਼ਵ ਭੋਜਨ ਦਿਵਸ ਮਨਾਇਆ

ਫਤਿਹਗੜ ਪੰਜਤੂਰ, 17 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਵਿਖੇ ਪ੍ਰਿੰਸੀਪਲ ਅਮਰਦੀਪ ਸਿੰਘ ਦੀ ਅਗਵਾਈ ਹੇਠ ਵਿਸ਼ਵ ਭੋਜਨ ਦਿਵਸ ਮਨਾਇਆ ਗਿਆ। ਸਵੇਰ ਦੀ ਸਪੈਸ਼ਲ ਪ੍ਰਾਰਥਨਾ ਸਭਾ ਵਿਚ ਵਿਦਿਆਰਥੀਆਂ ਵਲੋਂ ਵਿਸ਼ਵ ਭੋਜਨ ਦਿਵਸ ਨਾਲ ਸੰਬੰਧਿਤ ਚਾਰਟ ਤੇ ਆਰਟੀਕਲ ਪੇਸ਼ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 18-10-2026
ਫਤਿਹਗੜ ਪੰਜਤੂਰ, 17 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਵਿਖੇ ਪ੍ਰਿੰਸੀਪਲ ਅਮਰਦੀਪ ਸਿੰਘ ਦੀ ਅਗਵਾਈ ਹੇਠ ਵਿਸ਼ਵ ਭੋਜਨ ਦਿਵਸ ਮਨਾਇਆ ਗਿਆ। ਸਵੇਰ ਦੀ ਸਪੈਸ਼ਲ ਪ੍ਰਾਰਥਨਾ ਸਭਾ ਵਿਚ ਵਿਦਿਆਰਥੀਆਂ ਵਲੋਂ ਵਿਸ਼ਵ ਭੋਜਨ ਦਿਵਸ ਨਾਲ ਸੰਬੰਧਿਤ ਚਾਰਟ ਤੇ ਆਰਟੀਕਲ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਕਿਹਾ ਕਿ ਹਰ ਸਾਲ 16 ਅਕਤੂਬਰ ਨੂੰ ਵਿਸ਼ਵ ਭੋਜਨ ਦਿਵਸ ਮਨਾਇਆ ਜਾਂਦਾ ਹੈ। ਇਹ ਦਿਨ ਪੌਸ਼ਣ ਨਾਲ ਭਰਪੂਰ ਭੋਜਨ ਬਾਰੇ ਲੋਕਾਂ ਤੱਕ ਜਾਣਕਾਰੀ ਪਹੁੰਚਾਉਣ ਅਤੇ ਕੁਪੋਸ਼ਣ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਫੂਡ ਐਂਡ ਐਗਰੀਕਲਚਰ ਆਰਗੇਨਾਈਜ਼ੇਸ਼ਨ ਦੇ ਮੈਂਬਰਾਂ ਨੇ ਇਸ ਦਿਨ ਦੀ ਸ਼ੁਰੂਆਤ ਕੀਤੀ ਸੀ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਅਮਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸੰਤੁਲਿਤ ਭੋਜਨ ਦੇ ਗੁਣਾਂ ਬਾਰੇ ਦੱਸਦੇ ਹੋਏ ਇਸ ਨੂੰ ਆਪਣੀ ਜ਼ਿੰਦਗੀ ਵਿਚ ਅਪਣਾਉਣ ਲਈ ਪ੍ਰੇਰਿਆ। ਇਸ ਸਮੇਂ ਸਕੂਲ ਦਾ ਸਮੂਹ ਸਟਾਫ ਅਤੇ ਬੱਚੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਨਵਰਾਤਰਿਆਂ ਮੌਕੇ ਸ੍ਰੀ ਦੁਰਗਾ ਸ਼ਤੂਤੀ ਦਾ ਆਯੋਜਨ ਮਾਂ ਦੁਰਗਾ ਦੀ ਪੂਜਾ-ਅਰਚਨਾ ਕਰ ਕ... ਅਗਲੀ ਖ਼ਬਰ ਨਰੇਗਾ/ਗਰਾਮ ਜੀ ਮਜ਼ਦੂਰ ਯੂਨੀਅਨ ਵਲੋਂ ਘੱਲ ਕਲਾਂ ਅਤੇ ਮਹੇਸ਼ਰੀ ਵਿਖੇ ਮੀਟਿੰਗਾਂ 21 ਨੂੰ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲ...
Ad Position 24