19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਪਿੰਡ ਮੋਠਾਂ ਵਾਲੀ ਵਿਖੇ ਕੀਤੀ ਲੋਕ ਮਿਲਣੀ ਰਮਨ ਮਿੱਤਲ ਦੀ ਨਿਯੁਕਤੀ ’ਤੇ ਖੁਸ਼ੀ ਦੀ ਲਹਿਰ

ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਵਲੋਂ ਹਲਕੇ ਅੰਦਰ ਜਿੱਥੇ ਨਵੇਂ ਸੁਝਾਅ ਫਾਰਮ ਭਰੇ ਜਾ ਰਹੇ ਹਨ ਉੱਥੇ ਉਹ ਘਰ-ਘਰ ਜਾ ਕੇ ਡੋਰ ਟੂ ਡੋਰ ਪਾਰਟੀ ਦਾ ਪ੍ਰਚਾਰ ਵੀ ਕਰ ਰਹੇ ਹਨ ਜਿਸ ਦੀ ਕੜੀ ਤਹਿਤ ਉਨ੍ਹਾਂ ਹਲਕੇ ਦੇ ਪਿੰਡ ਮੋਠਾਂ ਵਾਲੀ ਵਿਚ ਨਿਰਭੈਅ ਸਿੰਘ ਮੋਠਾਂ ਵਾਲੀ ਨੂੰ ਯੂਥ ਅਕਾਲੀ ਦਲ ਵਿਚ ਹਲਕਾ ਮੋਗਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਮੋਗਾ ਦੇ ਯੂਥ ਪ੍ਰਧਾਨ ਸੁਖਬੀਰ ਸਿੰਘ ਗਿੱਲ ਅਤੇ ਸਰਕਲ ਪ੍ਰਧਾਨ ਘੱਲ ਕਲਾਂ ਨਰਿੰਦਰ ਸਿੰਘ ਬੁੱਕਣ ਵਾਲਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Ad Position 21
No active advertisement
ਪਿੰਡ ਮੋਠਾਂ ਵਾਲੀ ਵਿਖੇ ਘਰ-ਘਰ ਪ੍ਰਚਾਰ ਦੌਰਾਨ ਸੰਨੀ ਗਿੱਲ ਵਰਕਰਾਂ ਤੇ ਬੀਬੀਆਂ ਨਾਲ, ਨਾਲ ਹਨ ਹਲਕਾ ਮੋਗਾ ਦੇ ਯੂਥ ਪ੍ਰਧਾਨ ਸੁਖਬੀਰ ਸਿੰਘ ਗਿੱਲ ਅਤੇ ਸਰਕਲ ਪ੍ਰਧਾਨ ਨਰਿੰਦਰ ਸਿੰਘ ਬੁੱਕਣ ਵਾਲਾ ਤੇ ਵਰਕਰ। ਅਜੀਤ ਤਸਵੀਰ 19-10-2026
ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਵਲੋਂ ਹਲਕੇ ਅੰਦਰ ਜਿੱਥੇ ਨਵੇਂ ਸੁਝਾਅ ਫਾਰਮ ਭਰੇ ਜਾ ਰਹੇ ਹਨ ਉੱਥੇ ਉਹ ਘਰ-ਘਰ ਜਾ ਕੇ ਡੋਰ ਟੂ ਡੋਰ ਪਾਰਟੀ ਦਾ ਪ੍ਰਚਾਰ ਵੀ ਕਰ ਰਹੇ ਹਨ ਜਿਸ ਦੀ ਕੜੀ ਤਹਿਤ ਉਨ੍ਹਾਂ ਹਲਕੇ ਦੇ ਪਿੰਡ ਮੋਠਾਂ ਵਾਲੀ ਵਿਚ ਨਿਰਭੈਅ ਸਿੰਘ ਮੋਠਾਂ ਵਾਲੀ ਨੂੰ ਯੂਥ ਅਕਾਲੀ ਦਲ ਵਿਚ ਹਲਕਾ ਮੋਗਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਮੋਗਾ ਦੇ ਯੂਥ ਪ੍ਰਧਾਨ ਸੁਖਬੀਰ ਸਿੰਘ ਗਿੱਲ ਅਤੇ ਸਰਕਲ ਪ੍ਰਧਾਨ ਘੱਲ ਕਲਾਂ ਨਰਿੰਦਰ ਸਿੰਘ ਬੁੱਕਣ ਵਾਲਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਸੰਜੀਤ ਸਿੰਘ ਸੰਨੀ ਗਿੱਲ ਨੇ ਨਿਰਭੈਅ ਸਿੰਘ ਨੂੰ ਮੁਬਾਰਕਬਾਦ ਵੀ ਦਿੱਤੀ ਤੇ ਪਾਰਟੀ ਪ੍ਰਤੀ ਸੰਜੀਦਗੀ ਨਾਲ ਕੰਮ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਨਿਰਭੈਅ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਲੋਂ ਜੋ ਜ਼ੁੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਪੂਰੀ ਤਰ੍ਹਾਂ ਸਮਰਪਿਤ ਹੋ ਕੇ ਕੰਮ ਕਰਨਗੇ। ਇਸ ਮੌਕੇ ਸੰਨੀ ਗਿੱਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਤੇ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਸਬੰਧੀ ਦੱਸਿਆ ਜਾ ਰਿਹਾ ਹੈ ਅਤੇ ਇਹ ਇਕ ਕੋਸ਼ਿਸ਼ ਹੈ, ਲੋਕਾਂ ਦੀ ਆਵਾਜ਼ ਨੂੰ ਪਾਰਟੀ ਦਾ ਹਿੱਸਾ ਬਣਾਇਆ ਜਾਵੇ ਤਾਂ ਕਿ ਪੰਜਾਬ ਦੀ ਬਿਹਤਰੀ ਲਈ ਮਿਲਜੁਲ ਕੇ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਅੱਜ ਆਪ ਸਰਕਾਰ ਦੇ ਸਮੇਂ ਪੰਜਾਬ ਦਾ ਬੁਰਾ ਹਾਲ ਹੋਇਆ ਪਿਆ ਹੈ, ਨਸ਼ਾ ਹਰ ਜਗ੍ਹਾ ਤੇ ਵਿਕ ਰਿਹਾ ਹੈ ਅਤੇ ਸਾਡੇ ਨੌਜਵਾਨ ਨਸ਼ਿਆਂ ਨਾਲ ਮਰ ਰਹੇ ਹਨ ਅਤੇ ਆਪ ਸਰਕਾਰ ਦੇ ਸਮੇਂ ਸੂਬੇ ਦੀ ਸ਼ਾਂਤੀ ਭੰਗ ਹੋ ਚੁੱਕੀ ਹੈ ਅਤੇ ਅਮਨ ਕਾਨੂੰਨ ਨਾ ਦੀ ਕੋਈ ਚੀਜ਼ ਨਹੀਂ ਤੇ ਆਏ ਦਿਨ ਸੂਬੇ ਵਿਚ ਸਾਡੇ ਨੌਜਵਾਨ ਗੋਲੀਆਂ ਮਾਰ ਕੇ ਮਾਰ ਦਿੱਤੇ ਜਾਂਦੇ ਹਨ ਅਤੇ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਜੋ ਵੀ ਵਿਕਾਸ ਹੋਇਆ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਅਤੇ ਕਾਂਗਰਸ ਦੀ ਸਰਕਾਰ ਵੀ ਦਸ ਸਾਲ ਰਹੀ ਅਤੇ ਹੁਣ ਆਪ ਸਰਕਾਰ ਵੀ ਵਿਕਾਸ ਨਹੀਂ ਕਰਵਾ ਸਕੀ ਤੇ ਸੂਬਾ ਵਿਕਾਸ ਪੱਖੋਂ ਪੂਰੀ ਤਰ੍ਹਾਂ ਪਛੜ ਗਿਆ ਹੈ। ਸੰਨੀ ਗਿੱਲ ਨੇ ਕਿਹਾ ਕਿ ਸਾਲ 2027 ਦੀਆਂ ਚੋਣਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਆਪਣੀ ਸਰਕਾਰ ਬਣਾਏਗਾ ਅਤੇ ਸਰਕਾਰ ਆਉਣ ਤੇ ਸੂਬੇ ਨੂੰ ਵਿਕਾਸ ਪੱਖੋਂ ਫਿਰ ਪੈਰਾਂ ਸਿਰ ਖੜ੍ਹਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਕਾਂਗਰਸ ਅਤੇ ਝਾੜੂ ਵਾਲਿਆਂ ਨੂੰ ਪਰਖ ਲਿਆ ਹੈ ਅਤੇ ਹੁਣ ਉਹ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣੀ ਚਾਹੁੰਦੇ ਹਨ। ਉਨ੍ਹਾਂ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਇਕਜੁੱਟ ਹੋ ਕੇ ਕੰਮ ਕਰਨ।
Ad Position 22
No active advertisement
ਪਿਛਲੀ ਖ਼ਬਰ ਮੋਗਾ ਪੁਲਿਸ ਤੇ ਡਰੱਗ ਇੰਸਪੈਕਟਰ ਡਾ. ਸੋਨੀਆ ਗੁਪਤਾ ਵਲੋਂ ਮੈਡੀਕਲ ਸਟੋਰਾਂ ’ਤੇ ਲਗਾਤਾਰ ਛਾਪੇਮਾਰੀ ਅਗਲੀ ਖ਼ਬਰ ਅਣਪਛਾਤੇ ਵਾਹਨ ਦੀ ਟੱਕਰ ਨਾਲ 85 ਸਾਲਾ ਬਜ਼ੁਰਗ ਦੀ ਮੌਤ ਵਾਹਨ ਚਾਲਕ ਮੌਕੇ ਤੋਂ ਫ਼ਰਾਰ
Ad Position 24