18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਐਸ.ਡੀ.ਐਮ. ਗਗਨਦੀਪ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਚੁਕਵਾਈ ਸਹੁੰ

ਨਿਹਾਲ ਸਿੰਘ ਵਾਲਾ, 18 ਅਕਤੂਬਰ (ਸੁਖਦੇਵ ਸਿੰਘ ਖਾਲਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਤੋ ਹੀਰਾ ਸਿੰਘ ਵਿਖੇ ਪੰਜਾਬ ਸਰਕਾਰ ਦੁਆਰਾ ਚਲਾਏ ਅਭਿਆਨ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਐਸ. ਡੀ.

Ad Position 21
No active advertisement
ਅਜੀਤ ਡੈਸਕ 19-10-2026
ਨਿਹਾਲ ਸਿੰਘ ਵਾਲਾ, 18 ਅਕਤੂਬਰ (ਸੁਖਦੇਵ ਸਿੰਘ ਖਾਲਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਤੋ ਹੀਰਾ ਸਿੰਘ ਵਿਖੇ ਪੰਜਾਬ ਸਰਕਾਰ ਦੁਆਰਾ ਚਲਾਏ ਅਭਿਆਨ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਐਸ.ਡੀ.ਐਮ. ਗਗਨਦੀਪ ਨਿਹਾਲ ਸਿੰਘ ਵਾਲਾ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਤੋਂ ਦੂਰ ਰਹਿਣ ਲਈ ਸਹੁੰ ਚੁਕਵਾਈ ਗਈ| ਇਸ ਮੌਕੇ ਐਸ.ਡੀ.ਐਮ. ਗਗਨਦੀਪ ਨਿਹਾਲ ਸਿੰਘ ਵਾਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਸਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ| ਉਨ੍ਹਾਂ ਕਿਹਾ ਕਿ ਨਸ਼ੇ ਤੋਂ ਪੀੜਤ ਵਿਅਕਤੀ ਨੂੰ ਯੋਗ ਡਾਕਟਰੀ ਸਲਾਹ ਨਾਲ ਦਵਾਈ ਲੈਣ ਦੇ ਨਾਲ–ਨਾਲ ਮਨੋਵਿਗਿਆਨਿਕ ਡਾਕਟਰ ਨਾਲ ਕਾਊਂਸਲਿੰਗ ਵੀ ਕਰਨੀ ਚਾਹੀਦੀ ਹੈ ਤਾਂ ਕਿ ਇਸ ਬੁਰਾਈ ਤੋਂ ਬਚ ਸਕੇ| ਪ੍ਰਿੰਸੀਪਲ ਗੁਰਸੇਵਕ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ| ਇਸ ਮੌਕੇ ਰੀਡਰ ਅਮਰਜੀਤ ਸਿੰਘ, ਕੁਲਵਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਦੁਰਗਾ ਅਸ਼ਟਮੀ ਤੇ ਨੌਮੀ ਦਾ ਤਿਉਹਾਰ ਅੱਜ ਮਨਾਇਆ ਜਾਵੇਗਾ ਅਗਲੀ ਖ਼ਬਰ ਬੀ.ਆਈ.ਐਸ. ਡਰੋਲੀ ਭਾਈ ਕਲੱਬ ਨੇ ਵਰਡ ਸਟੈਂਡਰਡ ਦਿਵਸ ’ਤੇ ਕੁਇਜ਼ ਮੁਕਾਬਲਾ ਕਰਵਾਇਆ
Ad Position 24