20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਸਾਹਿਬ ਵਿਖੇ ਨਿਸ਼ਾਨ ਸਾਹਿਬ ਚੜ੍ਹਾਇਆ

ਸਮਾਲਸਰ, 19 ਅਕਤੂਬਰ (ਗੁਰਜੰਟ ਕਲਸੀ ਲੰਡੇ)-ਸੇਖਾ ਕਲਾਂ ਰੋਡ ਅਬੋਹਰ ਬਰਾਂਚ ਨਹਿਰੋਂ ਪਾਰ ਬਣੇ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਸਾਹਿਬ ਪਾਤਸ਼ਾਹੀ ਅੱਠਵੀਂ ਵਿਖੇ ਨਿਸ਼ਾਨ ਸਾਹਿਬ ਚੜ੍ਹਾਇਆ ਗਿਆ। ਗੁਰਦੁਆਰਾ ਸਾਹਿਬ ਦੇ ਸੰਤ ਮਹਾਂਪੁਰਖ ਸੰਤ ਬਾਬਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਗੁਰਦੁਆਰਾ ਸਾਹਿਬ ਦੀ ਨੀਂਹ 9 ਮਾਰਚ 2025 ਨੂੰ ਰੱਖੀ ਗਈ ਸੀ ਅਤੇ 11 ਜੂਨ 2025 ਨੂੰ ਇਸ ਦਾ ਲੈਂਟਰ ਪਾਇਆ ਗਿਆ।

Ad Position 21
No active advertisement
ਅਜੀਤ ਡੈਸਕ 20-10-2026
ਸਮਾਲਸਰ, 19 ਅਕਤੂਬਰ (ਗੁਰਜੰਟ ਕਲਸੀ ਲੰਡੇ)-ਸੇਖਾ ਕਲਾਂ ਰੋਡ ਅਬੋਹਰ ਬਰਾਂਚ ਨਹਿਰੋਂ ਪਾਰ ਬਣੇ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਸਾਹਿਬ ਪਾਤਸ਼ਾਹੀ ਅੱਠਵੀਂ ਵਿਖੇ ਨਿਸ਼ਾਨ ਸਾਹਿਬ ਚੜ੍ਹਾਇਆ ਗਿਆ। ਗੁਰਦੁਆਰਾ ਸਾਹਿਬ ਦੇ ਸੰਤ ਮਹਾਂਪੁਰਖ ਸੰਤ ਬਾਬਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਗੁਰਦੁਆਰਾ ਸਾਹਿਬ ਦੀ ਨੀਂਹ 9 ਮਾਰਚ 2025 ਨੂੰ ਰੱਖੀ ਗਈ ਸੀ ਅਤੇ 11 ਜੂਨ 2025 ਨੂੰ ਇਸ ਦਾ ਲੈਂਟਰ ਪਾਇਆ ਗਿਆ। ਉਨ੍ਹਾਂ ਕਿਹਾ ਕਿ ਨਿਸ਼ਾਨ ਸਾਹਿਬ ਚੜ੍ਹਾਉਣ ਨਾਲ ਹੀ ਗੁਰਦੁਆਰਾ ਸਾਹਿਬ ਸੰਪੂਰਨ ਹੁੰਦਾ ਹੈ। ਸਭ ਤੋਂ ਪਹਿਲਾਂ ਸਮੂਹ ਸੰਗਤ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਉਪਰੰਤ 105 ਫੁੱਟੇ ਖੰਡੇ ਸਮੇਤ ਹਾਈਡਰੋਲਿਕ ਨਿਸ਼ਾਨ ਸਾਹਿਬ ਚੜ੍ਹਾਇਆ ਗਿਆ। ਕਥਾਵਾਚਕ ਗੁਰਸੇਵਕ ਸਿੰਘ ਨੇ ਸਿੱਖ ਇਤਿਹਾਸ ਬਾਰੇ ਸੰਗਤਾਂ ਨੂੰ ਚਾਨਣਾ ਪਾਇਆ। ਇਸ ਮੌਕੇ ਬੋਹੜ ਸਿੰਘ ਲੰਡੇ, ਬਲਜੀਤ ਸਿੰਘ ਸਮਾਲਸਰ, ਬਲਕਰਨ ਸਿੰਘ, ਹਰਵਿੰਦਰ ਸਿੰਘ, ਚਰਨਜੀਤ ਸਿੰਘ, ਗੁਰਪ੍ਰਤਾਪ ਸਿੰਘ, ਸੰਦੀਪ ਸਿੰਘ ਸੀਪਾ, ਜੱਸਾ ਸਿੰਘ, ਸੁਖਜੀਤ ਸਿੰਘ, ਆਕਾਸ਼ਦੀਪ ਸਿੰਘ, ਅਮਨਦੀਪ ਸਿੰਘ ਵੈਰੋਕੇ , ਦਵਿੰਦਰ ਸਿੰਘ, ਮਨਦੀਪ ਸਿੰਘ, ਤੇਜਿੰਦਰ ਸਿੰਘ ਆਦਿ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਵਿਧਾਇਕ ਸੁਖਾਨੰਦ ਦੇ ਘਰ ਅੱਗੇ ਵੱਖ-ਵੱਖ ਜਥੇਬੰਦੀਆਂ ਨੇ ਲਾਇਆ ਧਰਨਾ
Ad Position 24