19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਬੀ.ਕੇ.ਯੂ. ਏਕਤਾ ਉਗਰਾਹਾਂ ਨੇ ਵਿਧਾਇਕਾ ਡਾ. ਅਮਨਦੀਪ ਕੌਰ ਦੇ ਘਰ ਦਾ ਕੀਤਾ ਘਿਰਾਓ

ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਇਨਸਾਫ ਮੋਰਚਾ ਵਲੋਂ ਮੰਤਰੀਆਂ ਦੇ ਘਰਾਂ ਦੇ ਘਿਰਾਓ ਦੀ ਕਾਲ ਦਿੱਤੀ ਹੈ, ਮੁਤਾਬਿਕ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਨੇ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਇਕਾ ਅਮਨਦੀਪ ਅਰੋੜਾ ਦੇ ਘਰ ਦਾ ਘਿਰਾਓ ਕੀਤਾ ਗਿਆ। ਘਿਰਾਓ ਸਮੇਂ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਜ਼ਿਲ੍ਹਾ ਜਰਨਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ 13 ਅਕਤੂਬਰ 26 ਨੂੰ ਪਰਵਿੰਦਰ ਸਿੰਘ ਝੋਟੇ ਨੂੰ ਅਸ਼ਵਨੀ ਕੁਮਾਰ ਜੋ ਕਿ ਆਪਣੀ ਦੁਕਾਨ ‘ਤੇ ਨਸ਼ੇ ਦੀਆਂ ਗੋਲੀਆਂ ਵੇਚਦਾ ਸੀ ਵਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ।

Ad Position 21
No active advertisement
ਅਜੀਤ ਡੈਸਕ 20-10-2026
ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਇਨਸਾਫ ਮੋਰਚਾ ਵਲੋਂ ਮੰਤਰੀਆਂ ਦੇ ਘਰਾਂ ਦੇ ਘਿਰਾਓ ਦੀ ਕਾਲ ਦਿੱਤੀ ਹੈ, ਮੁਤਾਬਿਕ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਨੇ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਇਕਾ ਅਮਨਦੀਪ ਅਰੋੜਾ ਦੇ ਘਰ ਦਾ ਘਿਰਾਓ ਕੀਤਾ ਗਿਆ। ਘਿਰਾਓ ਸਮੇਂ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਜ਼ਿਲ੍ਹਾ ਜਰਨਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ 13 ਅਕਤੂਬਰ 26 ਨੂੰ ਪਰਵਿੰਦਰ ਸਿੰਘ ਝੋਟੇ ਨੂੰ ਅਸ਼ਵਨੀ ਕੁਮਾਰ ਜੋ ਕਿ ਆਪਣੀ ਦੁਕਾਨ ‘ਤੇ ਨਸ਼ੇ ਦੀਆਂ ਗੋਲੀਆਂ ਵੇਚਦਾ ਸੀ ਵਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪਰਵਿੰਦਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰਦਾ ਆ ਰਿਹਾ ਸੀ। ਪਰਿਵਾਰ ਵਲੋਂ ਵੀ ਝੋਟੇ ਦੀ ਸੁਰੱਖਿਆ ਨੂੰ ਲੈ ਕੇ ਪਹਿਲਾਂ ਪੁਲਿਸ ਪ੍ਰਸ਼ਾਸਨ ਨੂੰ ਲਿਖਤੀ ਰੂਪ ਵਿਚ ਦੱਸਿਆ ਗਿਆ ਸੀ ਪਰ ਨਿਕੰਮੀ ਸਰਕਾਰ ਨੇ ਉਸ ਦੀ ਸੁਰੱਖਿਆ ਵੱਲ ਕੋਈ ਧਿਆਨ ਨਹੀਂ ਦਿੱਤਾ, ਅਸਲ ਵਿਚ ਨਸ਼ਾ ਤਸਕਰਾਂ, ਸਿਆਸਤਦਾਨਾਂ, ਪੁਲਿਸ ਪ੍ਰਸ਼ਾਸਨ ਅਧਿਕਾਰੀਆਂ ਅਤੇ ਗੈਂਗਸਟਰਾਂ ਦਾ ਇਕ ਗੱਠਜੋੜ ਹੈ, ਜੋ ਕਿ ਇਨ੍ਹਾਂ ਗਲਤ ਧੰਦਿਆਂ ਵਿਚ ਗਲਤਾਨ ਹੈ। ਇਸ ਕਰਕੇ ਲੋੜ ਇਸ ਗੱਲ ਦੀ ਹੈ ਕਿ ਅੱਜ ਇਨ੍ਹਾਂ ਗੱਠਜੋੜਾਂ ਨੂੰ ਖਿੰਡਾਇਆ ਜਾਵੇ। ਇਸ ਕਰਕੇ ਜਥੇਬੰਦੀ ਮੰਗ ਕਰਦੀ ਹੈ ਕਿ ਨਸ਼ਾ ਤਸਕਰਾਂ ਦੀਆਂ ਕੌਮਾਂਤਰੀ ਲੜੀਆਂ ਨੂੰ ਤੋੜਿਆ ਜਾਵੇ, ਮੁਲਕ ਅੰਦਰ ਬਣਾਏ ਜਾਂਦੇ ਸੈਂਥੇਟਿਕ ਡਰੱਗਜ਼ ਦੀਆਂ ਫ਼ੈਕਟਰੀਆਂ ਨੂੰ ਬੰਦ ਕਰਾਇਆ ਜਾਵੇ ਅਤੇ ਸਰਹੱਦ ਪਾਰੋਂ ਆਉਂਦੇ ਨਸ਼ਿਆਂ ਨੂੰ ਸਖ਼ਤੀ ਨਾਲ ਰੋਕਿਆ ਜਾਵੇ। ਉਪਰੋਕਤ ਤੋਂ ਇਲਾਵਾ ਇਕਬਾਲ ਸਿੰਘ ਸਿੰਘਾਂਵਾਲਾ, ਸੁਖਜੀਤ ਸਿੰਘ ਲੰਢੇਕੇ, ਗੁਰਦੇਵ ਸਿੰਘ ਕਿਸ਼ਨਪੁਰਾ, ਲਖਵੀਰ ਸਿੰਘ ਖੋਸਾ ਨਛੱਤਰ ਸਿੰਘ ਝੰਡੇ ਵਾਲਾ, ਇਕਬਾਲ ਸਿੰਘ ਕੋਕਰੀ, ਗੁਰਮੇਲ ਸਿੰਘ ਨਾਹਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਪੇ-ਅਧਿਆਪਕ ਮਿਲਣੀ ਦੌਰਾਨ ਸਾਇੰਸ, ਆਰਟ ਐਡ ਕਰਾਫਟ ਪ੍ਰਦਰਸ਼ਨੀ ਲਾਈ ਅਗਲੀ ਖ਼ਬਰ ਵਿਧਾਇਕ ਮਨਜੀਤ ਬਿਲਾਸਪੁਰ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਦਿੱਤਾ ਰੋਸ ਪੱਤਰ
Ad Position 24