ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ 48ਵੀਂ ਬਰਸੀ ਸੰਬੰਧੀ ਸਮਾਗਮ ਭਲਕੇ
ਨਿਹਾਲ ਸਿੰਘ ਵਾਲਾ, 20 ਅਕਤੂਬਰ (ਸੁਖਦੇਵ ਸਿੰਘ ਖਾਲਸਾ)-ਦੇਸ਼ ਵਿਦੇਸ਼ ਅੰਦਰ ਧਾਰਮਿਕ ਅਤੇ ਸਮਾਜਿਕ ਕਾਰਜਾਂ ਨੂੰ ਸਮਰਪਿਤ ਸੰਸਥਾ ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸੰਤ ਸੁਆਮੀ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ 48ਵੀਂ ਬਰਸੀ ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ਵਿਖੇ 22 ਅਕਤੂਬਰ ਦਿਨ ਵੀਰਵਾਰ ਨੂੰ ਇਲਾਕੇ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋਂ ਮਿਲ ਕੇ ਸ਼ਰਧਾ ਨਾਲ ਮਨਾਈ ਜਾ ਰਹੀ| ਇਸ ਬਰਸੀ ਸਮਾਗਮ ਨੂੰ ਸਮਰਪਿਤ ਦਰਬਾਰ ਸੰਤ ਆਸ਼ਰਮ ਲੋਪੋ ਦੇ ਮੌਜੂਦਾ ਗੱਦੀ ਨਸ਼ੀਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਦਰਬਾਰ ਸੰਪਰਦਾਇ ਦੀ ਮਰਿਯਾਦਾ ਅਨੁਸਾਰ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤੇਰ੍ਹਵੀਂ ਲੜੀ ਦੇ ਅਖੰਡ ਪਾਠ ਪ੍ਰਕਾਸ਼ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ ਭਲਕੇ 22 ਅਕਤੂਬਰ ਨੂੰ ਪਾਏ ਜਾਣਗੇ| ਇਸ ਮੌਕੇ ਮਹਾਨ ਸੰਤ ਸਮਾਗਮ ਹੋਵੇਗਾ ਜਿਸ ’ਚ ਦਰਬਾਰ ਸੰਪ੍ਰਦਾਇ ਲੋਪੋ ਦੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ| ਉਪਰੰਤ ਦਰਬਾਰ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲੇ ਗੁਰਬਾਣੀ ਸ਼ਬਦ ਦੀ ਕਥਾ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ|