ਸਰਬੱਤ ਦਾ ਭਲਾ ਟਰੱਸਟ ਇਕਾਈ ਮੋਗਾ ਵਲੋਂ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ
ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ)-ਸਮਾਜ ਸੇਵੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ. ਸੁਰਿੰਦਰਪਾਲ ਸਿੰਘ ਓਬਰਾਏ ਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਵਿਚ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜ਼ਿਲ੍ਹਾ ਮੁੱਖ ਦਫ਼ਤਰ ਮੋਗਾ ਵਿਖੇ 32 ਜ਼ਰੂਰਤਮੰਦ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ।
ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ)-ਸਮਾਜ ਸੇਵੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ. ਸੁਰਿੰਦਰਪਾਲ ਸਿੰਘ ਓਬਰਾਏ ਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਵਿਚ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜ਼ਿਲ੍ਹਾ ਮੁੱਖ ਦਫ਼ਤਰ ਮੋਗਾ ਵਿਖੇ 32 ਜ਼ਰੂਰਤਮੰਦ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ। ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਗੋਕਲ ਚੰਦ ਬੁੱਘੀਪੁਰਾ ਅਤੇ ਕਾਰਜਕਾਰੀ ਪ੍ਰਧਾਨ ਤੇ ਜਰਨਲ ਸਕੱਤਰ ਅਵਤਾਰ ਸਿੰਘ ਘੋਲੀਆ ਨੇ ਚੈੱਕ ਦੇਣ ਉਪਰੰਤ ਗੱਲਬਾਤ ਕਰਦਿਆਂ ਦੱਸਿਆ ਕਿ ਡਾ. ਓਬਰਾਏ ਵਲੋਂ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ ਦੇਣ ਦੇ ਨਾਲ-ਨਾਲ ਲੋਕ ਭਲਾਈ ਦੇ ਕਈ ਹੋਰ ਕਾਰਜਾਂ ਵਿਚ ਅੱਖਾਂ ਦੇ ਮੁਫ਼ਤ ਕੈਂਪ, ਹੁਸ਼ਿਆਰ ਲੋੜਵੰਦ ਵਿਦਿਆਰਥੀਆਂ ਦੀਆਂ ਫ਼ੀਸਾਂ ਭਰਨ, ਮੈਡੀਕਲ ਸਹਾਇਤਾ, ਹੱਥੀਂ ਹੁਨਰ ਸਿਖਲਾਈ ਕੋਰਸ, ਸਕੂਲਾਂ ਤੇ ਜਨਤਕ ਸਥਾਨਾਂ ‘ਤੇ ਆਰ.ਓ. ਸਿਸਟਮ ਆਦਿ ਲਗਾ ਕੇ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਇਸ ਮੌਕੇ ਮੀਤ ਪ੍ਰਧਾਨ ਰਣਜੀਤ ਸਿੰਘ ਧਾਲੀਵਾਲ, ਟਰੱਸਟੀ ਭਵਨਦੀਪ ਸਿੰਘ ਪੁਰਬਾ, ਟਰੱਸਟੀ ਰਾਮ ਸਿੰਘ, ਟਰੱਸਟੀ ਜਗਰੂਪ ਸਿੰਘ ਸਰੋਆ, ਦਫ਼ਤਰ ਇੰਚਾਰਜ ਮੈਡਮ ਜਸਵੀਰ ਕੌਰ ਬੁੱਘੀਪੁਰਾ ਆਦਿ ਹਾਜ਼ਰ ਸਨ।