20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਅਲੀਸ਼ੇਰ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 20-20 ਲੱਖ ਰੁਪਏ ਮੁਆਵਜ਼ਾ ਤੇ ਸਰਕਾਰੀ ਨੌਕਰੀ ਦਿੱਤੀ ਜਾਵੇ-ਨਰੇਗਾ ਮਜ਼ਦੂਰ ਯੂਨੀਅਨ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪਿੰਡ ਅਲੀਸ਼ੇਰ (ਲਹਿਰਾਗਾਗਾ) ਵਿਖੇ ਨਰੇਗਾ/ਗ੍ਰਾਮ ਜੀ ਤਹਿਤ ਸੜਕ ‘ਤੇ ਕੰਮ ਕਰ ਰਹੇ ਮਜ਼ਦੂਰਾਂ ਨਾਲ ਵਾਪਰੇ ਦਰਦਨਾਕ ਹਾਦਸੇ ਸਬੰਧੀ ਪਿੰਡ ਮਹੇਸ਼ਰੀ ਅਤੇ ਖੋਸਾ ਪਾਂਡੋ ਵਿਖੇ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਨੂੰ ਯੂਨੀਅਨ ਦੇ ਜ਼ਿਲ੍ਹਾ ਆਗੂ ਰਾਜੂ ਮਹੇਸ਼ਰੀ ਅਤੇ ਸਰਬਜੀਤ ਕੌਰ ਖੋਸਾ ਨੇ ਸੰਬੋਧਨ ਕਰਦਿਆਂ ਹਾਦਸੇ ਵਿਚ ਜਾਨਾਂ ਗੁਆਉਣ ਵਾਲੇ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਸਰਕਾਰ ਤੋਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 21-10-2026
ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪਿੰਡ ਅਲੀਸ਼ੇਰ (ਲਹਿਰਾਗਾਗਾ) ਵਿਖੇ ਨਰੇਗਾ/ਗ੍ਰਾਮ ਜੀ ਤਹਿਤ ਸੜਕ ‘ਤੇ ਕੰਮ ਕਰ ਰਹੇ ਮਜ਼ਦੂਰਾਂ ਨਾਲ ਵਾਪਰੇ ਦਰਦਨਾਕ ਹਾਦਸੇ ਸਬੰਧੀ ਪਿੰਡ ਮਹੇਸ਼ਰੀ ਅਤੇ ਖੋਸਾ ਪਾਂਡੋ ਵਿਖੇ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਨੂੰ ਯੂਨੀਅਨ ਦੇ ਜ਼ਿਲ੍ਹਾ ਆਗੂ ਰਾਜੂ ਮਹੇਸ਼ਰੀ ਅਤੇ ਸਰਬਜੀਤ ਕੌਰ ਖੋਸਾ ਨੇ ਸੰਬੋਧਨ ਕਰਦਿਆਂ ਹਾਦਸੇ ਵਿਚ ਜਾਨਾਂ ਗੁਆਉਣ ਵਾਲੇ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਸਰਕਾਰ ਤੋਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਰੋਜ਼ੀ-ਰੋਟੀ ਕਮਾਉਣ ਲਈ ਕੰਮ ਕਰ ਰਹੇ ਮਜ਼ਦੂਰਾਂ ਦੀਆਂ ਜਾਨਾਂ ਚਲਦੀ ਕਾਰ ਦੀ ਲਪੇਟ ਵਿਚ ਆਉਣ ਕਾਰਨ ਚਲੀਆਂ ਜਾਣਾ ਬੇਹੱਦ ਦੁਖਦਾਈ ਹੈ। ਇਹ ਘਟਨਾ ਮਜ਼ਦੂਰਾਂ ਦੀ ਕੰਮਕਾਜੀ ਥਾਵਾਂ ‘ਤੇ ਸੁਰੱਖਿਆ ਦੇ ਪ੍ਰਬੰਧਾਂ ਦੀ ਘਾਟ ਨੂੰ ਉਜਾਗਰ ਕਰਦੀ ਹੈ। ਸਰਕਾਰ ਨੂੰ ਮਜ਼ਦੂਰਾਂ ਦੀ ਸੁਰੱਖਿਆ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਹਾਦਸੇ ਵਿਚ ਮਾਰੇ ਗਏ ਹਰੇਕ ਮਜ਼ਦੂਰ ਦੇ ਪਰਿਵਾਰ ਨੂੰ 20-20 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਹਰ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਹਾਦਸੇ ਵਿਚ ਜ਼ਖ਼ਮੀ ਹੋਏ ਮਜ਼ਦੂਰਾਂ ਦੇ ਇਲਾਜ ਦਾ ਪੂਰਾ ਖ਼ਰਚਾ ਸਰਕਾਰ ਵਲੋਂ ਚੁੱਕਿਆ ਜਾਵੇ ਅਤੇ ਉਨ੍ਹਾਂ ਨੂੰ ਢੁਕਵੀਂ ਆਰਥਿਕ ਸਹਾਇਤਾ ਵੀ ਦਿੱਤੀ ਜਾਵੇ। ਇਸ ਦੇ ਨਾਲ ਹੀ ਹਾਦਸੇ ਲਈ ਜ਼ਿੰਮੇਵਾਰ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਆਗੂਆਂ ਨੇ ਕਿਹਾ ਕਿ ਨਰੇਗਾ ਮਜ਼ਦੂਰ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ, ਪਰ ਅਫ਼ਸੋਸ ਦੀ ਗੱਲ ਹੈ ਕਿ ਉਨ੍ਹਾਂ ਨੂੰ ਅਨੇਕਾਂ ਮੁਸ਼ਕਲਾਂ ਅਤੇ ਅਸੁਰੱਖਿਅਤ ਹਾਲਤਾਂ ਵਿਚ ਕੰਮ ਕਰਨਾ ਪੈਂਦਾ ਹੈ। ਮਜ਼ਦੂਰਾਂ ਦੀ ਜਾਨ ਦੀ ਸੁਰੱਖਿਆ ਨੂੰ ਪਹਿਲ ਦੇਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਇਸ ਲਈ ਕੰਮ ਵਾਲੀਆਂ ਥਾਵਾਂ ‘ਤੇ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਯਕੀਨੀ ਬਣਾਈ ਜਾਵੇ। ਅੰਤ ਵਿਚ ਆਗੂਆਂ ਨੇ ਕਿਹਾ ਕਿ ਅਲੀਸ਼ੇਰ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਜੇਕਰ ਕੋਈ ਐਕਸ਼ਨ ਕਮੇਟੀ ਸੰਘਰਸ਼ ਦਾ ਪ੍ਰੋਗਰਾਮ ਉਲੀਕਦੀ ਹੈ ਤਾਂ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪੰਜਾਬ ਉਸ ਵਿਚ ਪੂਰੀ ਸਰਗਰਮੀ ਨਾਲ ਸ਼ਮੂਲੀਅਤ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਨੀਲਕੰਠ ਮਹਾਂਦੇਵ ਕਾਵੜ ਸੰਗ ਵਲੋਂ ਕਰਵਾਇਆ ਮਹਾਂ ਮਾਈ ਦਾ ਸਾਲਾਨਾ ਜਾਗਰਨ ਅਗਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਇਕਾਈ ਮੋਗਾ ਵਲੋਂ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ
Ad Position 24